ਆਪਸੀ ਵਿਵਾਦ ਤੇ ਉਨ੍ਹਾਂ ਦੇ ਖਿਲਾਫ਼ ਮਿਲ ਰਹੀਆਂ ਸ਼ਿਕਾਇਤਾਂ ਦੇ ਕਾਰਨ ਸਰਕਾਰ ਨੇ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 6 ਅਗਸਤ – ਹਰਿਆਣਾ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕਮਲੇਸ਼ ਪਾਂਚਾਲ ਤੇ ਵਾਈਸ ਚੇਅਰਪਰਸਨ ਸੁਮਨ ਦਹੀਆ ਨੂੰ ਆਪਸੀ ਵਿਵਾਦ ਤੇ ਉਨ੍ਹਾਂ ਦੇ ਖਿਲਾਫ਼ ਮਿਲ ਰਹੀਆਂ ਸ਼ਿਕਾਇਤਾਂ ਦੇ ਕਾਰਨ ਸਰਕਾਰ ਨੇ ਅਹੁਦੇ ਤੋਂ ਹਟਾਇਆ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿਚ ਸ੍ਰੀਮਤੀ ਜੈਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕਮਲੇਸ਼ ਪਾਂਚਾਲ ਤੇ ਵਾਈਸ ਚੇਅਰਪਰਸਨ ਤੋਂ ਉਨ੍ਹਾਂ ਦੀ ਫਰਵਰੀ ਵਿਚ ਇਕ ਮੀਟਿੰਗ ਦੌਰਾਨ ਮੁਲਾਕਾਤ ਹੋਈ ਸੀ ਉਸਦੇ ਬਾਅਦ ਅੱਜ ਤੱਕ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਕਮਲੇਸ਼ ਪਾਂਚਾਲ ਦੇ ਵੱਲੋਂ ਲਗਾਏ ਗਏ ਆਰੋਪ ਝੂਠੇ ਹਨ ਜੇਕਰ ਉਨ੍ਹਾਂ ਨੂੰ ਕਿਸੇ ਨੇ ਧਮਕਾਇਆ ਸੀ ਤਾਂ ਉਨ੍ਹਾਂ ਉਸੇ ਸਮੇਂ ਅਵਾਜ ਕਿਉਂ ਨਹੀਂ ਉਠਾਈ ਸੀ। ਜੇਕਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਜਦੋਂ ਆਪਣੀ ਸ਼ਿਕਾਇਤ ਹੀ ਨਹੀਂ ਲਿਖਵਾ ਸਕਦੀ ਤਾਂ ਉਹ ਹੋਰ ਮਹਿਲਾਵਾਂ ਦੇ ਹੱਕ ਦੀ ਲੜਾਈ ਕਿਵੇਂ ਲੜੇਗੀ ਅਜਿਹੇ ਵਿਚ ਉਨ੍ਹਾਂ ਦਾ ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੀ ਉਚਿਤ ਰਹਿ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਨਿਯੁਕਤੀ ਦੇ ਵਿਰੁੱਧ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਇਲਾਵਾ ਇਨ੍ਹਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ ਇਸ ਕਾਰਨ ਇਨ੍ਹਾਂ ਦਾ ਇਨ੍ਹਾਂ ਅਹੁਦਿਆਂ ‘ਤੇ ਬਣੇ ਰਹਿਣ ਦਾ ਵੀ ਕੋਈ ਉਚਿਤ ਨਹੀਂ ਰਹਿ ਜਾਂਦਾ।
ਸ੍ਰੀਮਤੀ ਜੈਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕਮਲੇਸ਼ ਪਾਂਚਾਲ ਦੇ ਵਿਰੁੱਧ ਧੋਖਾਧੜੀ ਤੇ ਭੂਮੀ ਹਥਿਆਉਣ ਦੀਆਂ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ।.

Share