ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਰਾਹੁਲ ਗਾਂਧੀ ਦੀ ਮੁਲਾਕਾਤ ਹਰ ਸੰਭਵ ਮਦਦ ਦੇਣ ਦਾ ਯਕੀਨ ਦਿਵਾਇਆ.

ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਰਾਹੁਲ ਗਾਂਧੀ  ਦੀ ਮੁਲਾਕਾਤ  ਹਰ ਸੰਭਵ ਮਦਦ ਦੇਣ ਦਾ ਯਕੀਨ ਦਿਵਾਇਆ.

ਬਠਿੰਡਾ, 6 /11/15 – ਚਿੱਟੀ ਮੱਖੀ ਦੇ ਹਮਲੇ ਤੋਂ ਤਬਾਹ ਹੋਈ ਫਸਲ ਕਾਰਨ ਕਈ ਕਿਸਾਨਾਂ ਵਲੋਂ ਹਾਲ ਹੀ ‘ਚ ਖੁਦਕੁਸ਼ੀ ਕਰ ਲਈ ਗਈ । ਅੱਜ ਉਨ੍ਹਾਂ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਯਕੀਨ ਦਿਵਾਇਆ। ਇਸ ਦੌਰਾਨ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ‘ਤੇ ਹਮਲਾ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਇਸ ਗਠਜੋੜ ਨੂੰ ਜੜੋਂ ਉਖਾੜ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਕਿਸਾਨਾਂ ਦੀ ਮਾੜੀ ਹਾਲਤ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ।  ਇਸ ਵਾਰ ਫਸਲ ‘ਤੇ ਚਿੱਟੀ ਮੱਖੀ ਦੇ ਹਮਲੇ ਨੇ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਤੇ ਹਰ ਰੋਜ਼ ਕਿਸਾਨ ਤਬਾਹ ਹੋਈ ਫਸਲ ਕਾਰਨ  ਖੁਦਕੁਸ਼ੀਆਂ ਕਰ ਰਹੇ ਹਨ।

Share