Daily Archives: June 19, 2019


  • ਪਾਉਂਟਾ ਸਾਹਿਬ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 20 ਜੂਨ ਨੂੰ.

    ਪਾਉਂਟਾ ਸਾਹਿਬ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 20 ਜੂਨ ਨੂੰ.

    ਚੰਡੀਗੜ 19 ਜੂਨ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਵਿਰਸਾ ਸੰਭਾਲ ਗੱਤਕਾ ਮੁਕਾਬਲੇ 20 ਜੂਨ ਨੂੰ ਸ਼ਾਮ ਛੇ ਵਜੇ ਗੁਰਦੁਆਰਾ ਸਾਹਿਬ ਦੀਗਰਾਊਂਡ ਵਿੱਚ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਪਾਉਂਟਾ ਸਾਹਿਬ, ਭੰਗਾਣੀ ਸਾਹਿਬ ਤੇ ਹੋਰ ਲਾਗਲੇ ਇਲਾਕਿਆਂ ਦੇ ਬੱਚਿਆਂ ਲਈ ਇੱਕ ਹਫ਼ਤੇ ਲਈ ਗੱਤਕਾਸਿਖਲਾਈ ਕੈਂਪ ਵੀ ਲਾਇਆ ਗਿਆ।           ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਗੱਤਕਾ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨਭਾਈ ਗੁਰਦੀਪ ਸਿੰਘ ਅਤੇ ਨੈਸ਼ਨਲ ਗੱਤਕਾ ਕੋਚ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਛੇ ਰੋਜ਼ਾ ਗੱਤਕਾ ਸਿਖਲਾਈ ਕੈਂਪ ਐਸੋਸੀਏਸ਼ਨ ਦੇ ਨੈਸ਼ਨਲ ਪ੍ਰਧਾਨਹਰਜੀਤ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਲਾਇਆ ਗਿਆ ਜਿਸ ਦੌਰਾਨ ਬੱਚਿਆਂ ਨੂੰ ਗੱਤਕੇ ਦੇ ਮੁੱਢਲੇ ਅਤੇ ਤਕਨੀਕੀ ਨਿਯਮਾਂ ਤੋਂ ਜਾਣੂ ਕਰਵਾਇਆਗਿਆ।           ਉਨਾਂ ਦੱਸਿਆ ਕਿ ਇਸ ਕੈਂਪ ਲਈ ਪਾਉਂਟਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ, ਮੈਨੇਜਰ ਜਗੀਰ ਸਿੰਘ,ਬਾਬਾ ਗੁਰਦੀਪ ਸਿੰਘ ਸਰਹਾਲੀ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਗੱਤਕਾ ਅਕੈਡਮੀ ਹੁਸ਼ਿਆਰਪੁਰ, ਜ਼ਿਲਾ ਗੱਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਅਤੇਸੇਵਕ ਜਥਾ ਸ੍ਰੀ ਪਾਉਂਟਾ ਸਾਹਿਬ ਦਾ ਪੂਰਾ ਸਹਿਯੋਗ ਰਿਹਾ। ਇਸ ਕੈੰਪ ਮੌਕੇ ਹੋਰਨਾਂ ਤੋਂ ਇਲਾਵਾ ਸਚਨਾਮ ਸਿੰਘ, ਗੁਰਪ੍ਰੀਤ ਸਿੰਘ, ਜੁਝਾਰ ਸਿੰਘ, ਯੋਗਰਾਜ ਸਿੰਘ, ਰਤਨਜੀਤ ਸਿੰਘ ਬੰਟੂ, ਮਲਕੀਤ ਸਿੰਘ ਭੰਗਾਣੀ ਸਾਹਿਬ,ਜੋਗਿੰਦਰ ਸਿੰਘ, ਸਤਨਾਮ ਸਿੰਘ, ਭਾਈ ਜੋਗਿੰਦਰ ਸਿੰਘ ਕਲਾਨੌਰ, ਗੁਰਨਾਮ ਸਿੰਘ ਰਿੰਕੂ ਅਤੇ ਗੋਬਿੰਦ ਸਿੰਘ ਆਦਿ ਹਾਜ਼ਰ ਸਨ।