ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਚੰਡੀਗੜ, 3 ਅਗਸਤ
ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ’ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨਾਂ ਵੱਖ-ਵੱਖ ਵਸੂਲੀਆਂ ਵਿੱਚ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਸੈਂਟਰਲ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ ਅਤੇ ਸੈੱਸ ਹੈਡ ਸ਼ਾਮਲ ਹਨ।
ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਵਸਤਾਂ ਅਤੇ ਸੇਵਾਵਾਂ ਕਰ) ਖਪਤ ਆਧਾਰਤ ਟੈਕਸ ਹੋਣ ਨਾਲ ਪੰਜਾਬ ਦਾ ਮਾਲੀਏ ਦਾ ਸਾਧਨ ਹੈ ਅਤੇ ਸੂਬੇ ਦੇ ਹਿੱਸੇ ਆਉਂਦਾ ਹੈ। ਇਹ ਟੈਕਸ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈ ਜੋ ਕੇਂਦਰ ਵੱਲੋਂ ਹਰ ਮਹੀਨੇ ਤਬਦੀਲ ਕੀਤੀ ਇੰਟਰਾ ਸਟੇਟ ਸਪਲਾਈ ’ਤੇ ਨਕਦ ਇਕੱਠਾ ਕੀਤਾ ਜਾਂਦਾ ਹੈ ਜੋ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕਰੈਡਿਟ ਹੈ ਅਤੇ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਭੁਗਤਾਨ ਕਰਨ ਲਈ ਵਰਤਿਆ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਇਕੱਤਰ ਕੀਤਾ ਗਿਆ ਜੀ.ਐਸ.ਟੀ. ਮਾਲੀਆ, ਭਾਵ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਨਕਦ ਇਕੱਠਾ ਕੀਤਾ ਗਿਆ ਅਤੇ ਕੇਂਦਰ ਵੱਲੋਂ ਟਰਾਂਸਫਰ ਦੇ ਭੁਗਤਾਨ ਕਰਨ ਲਈ ਵਰਤੀ ਗਿਆ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕ੍ਰੈਡਿਟ 1455.85 ਕਰੋੜ ਰੁਪਏ ਹੈ ਜੋ ਕਿ ਜੁਲਾਈ, 2020 ਦੌਰਾਨ 1103.31 ਕਰੋੜ ਰੁਪਏ ਸੀ। ਜੀ.ਐਸ.ਟੀ. ਮਾਲੀਏ ਵਿੱਚ ਜੁਲਾਈ, 2020 ਦੇ ਮੁਕਾਬਲੇ ਜੁਲਾਈ, 2021 ਵਿੱਚ 31.95 ਫੀਸਦੀ ਵਾਧਾ ਹੋਇਆ ਜੋ ਆਰਥਿਕ ਸੁਧਾਰ ਦੀ ਗਤੀ ਵਿੱਚ ਤੇਜ਼ੀ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਤੱਕ ਜੀ.ਐਸ.ਟੀ. ਮਾਲੀਆ 85.28 ਫੀਸਦੀ ਹੈ ਜੋ ਬੀਤੇ ਸਾਲ ਦੇ ਇਸੇ ਮਿਆਦ ਦੇ ਮੁਕਾਬਲੇ ਵੱਧ ਹੈ। ਸੂਬੇ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਜਾਅਲੀ ਬਿਲਿੰਗ ਅਤੇ ਗਲਤ ਵਪਾਰ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਕਰ ਵਿਭਾਗ ਪੰਜਾਬ ਵੱਲੋਂ ਕਈ ਸਰੋਤਾਂ ਤੋਂ ਆਧੁਨਿਕ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਅਤੇ ਖਾਸ ਖੇਤਰਾਂ ਵਿੱਚ ਟੈਕਸ ਚੋਰੀ ਦਾ ਅਧਿਐਨ ਕੀਤਾ ਜਾਂਦਾ ਹੈ। ਉਨਾਂ ਅੱਗੇ ਕਿਹਾ ਕਿ ਸੰਪੂਰਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਨੇ ਟੈਕਸ ਮਾਲੀਏ ਵਿੱਚ ਵਾਧੇ ਲਈ ਯੋਗਦਾਨ ਪਾਇਆ ਹੈ। ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਵੈਟ ਅਤੇ ਸੀ.ਐਸ.ਟੀ. ਮਾਲੀਆ ਕ੍ਰਮਵਾਰ 692.44 ਕਰੋੜ ਰੁਪਏ ਅਤੇ 28.76 ਕਰੋੜ ਰੁਪਏ ਹੋਇਆ। ਇਸੇ ਤਰਾਂ ਜੂਨ ਮਹੀਨੇ ਦੌਰਾਨ ਵੈਟ ਅਤੇ ਸੀ.ਐਸ.ਟੀ. ਦੇ ਮਾਲੀਏ ਦੀ ਉਗਰਾਹੀ ਜੁਲਾਈ, 2020 ਦੇ ਮੁਕਾਬਲੇ ਕ੍ਰਮਵਾਰ 48.85 ਫੀਸਦੀ ਅਤੇ 62.49 ਫੀਸਦੀ ਵੱਧ ਹੈ। ਇਸੇ ਤਰਾਂ ਜੁਲਾਈ, 2021 ਤੱਕ ਵੈਟ ਅਤੇ ਸੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 88.36 ਫੀਸਦੀ ਅਤੇ 125.51 ਫੀਸਦੀ ਵੱਧ ਹੈ।
ਇਸ ਤੋਂ ਇਲਾਵਾ ਆਟੋਮੋਬਾਈਲ ਰਿਟੇਲ ਵਿੱਚ ਸੁਧਾਰ ਦੇ ਸੰਕੇਤ ਦਿਖ ਰਹੇ ਹਨ। ਰੀਅਲ ਅਸਟੇਟ ਅਤੇ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਸੀਮੈਂਟ, ਲੋਹਾ ਅਤੇ ਸਟੀਲ ਖੇਤਰ ਵਿਕਾਸ ਵੱਲ ਵੱਧ ਰਿਹਾ ਹੈ। ਕੋਵਿਡ -19 ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸਰਵਿਸਜ਼ ਸੈਕਟਰ ਖਾਸ ਕਰਕੇ ਪ੍ਰਾਹੁਣਚਾਰੀ, ਸੈਰ-ਸਪਾਟਾ ਅਤੇ ਫੂਡ ਖੇਤਰਾਂ ਵਿੱਚ ਵੀ ਕੁੱਝ ਸੁਧਾਰ ਹੋਇਆ ਹੈ।
——

ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ
ਚੰਡੀਗੜ, 3 ਅਗਸਤ:
ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀ ਸਸੀ ਪ੍ਰਭਾ ਦਿਵੇਦੀ, ਆਈਪੀਐਸ ਅਤੇ ਰਜਿਸਟਰਾਰ ਲੋਕਪਾਲ ਮੌਜੂਦ ਸਨ।
ਜਸਟਿਸ ਵਿਨੋਦ ਕੇ. ਸਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਕੀਤੇ ਇਸ ਕਾਰਜ ਦੀ ਸਲਾਘਾ ਕੀਤੀ ਅਤੇ ਦੱਸਿਆ ਕਿ ਇਹ ਕਾਫ਼ੀ ਟੇਬਲ ਬੁੱਕ ਬਹੁਤ ਦਿਲਚਸਪ ਹੈ ਕਿਉਂਕਿ ਇਹ ਕਿਤਾਬ ਨੌਵੇਂ ਸਿੱਖ ਗੁਰੂ ਸਾਹਿਬ ਦੀ ਪਵਿੱਤਰ ਜੀਵਨ ਯਾਤਰਾ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਨੂੰ ਉਜਾਗਰ ਕਰਦੀ ਹੈ। ਨੌਵੇਂ ਗੁਰੂ ਸਾਹਿਬ ਨੂੰ “ਹਿੰਦ ਦੀ ਚਾਦਰ“ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਜੋ ਉਹਨਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚੱਲ ਰਹੇ 400 ਸਾਲਾ ਸਮਾਗਮਾਂ ਦੇ ਮੱਦੇਨਜਰ ਇਸ ਕਾਫ਼ੀ ਟੇਬਲ ਬੁੱਕ ਨੂੰ ਲਾਂਚ ਕਰਨ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ।
ਜਸਟਿਸ ਵਿਨੋਦ ਕੇ. ਸਰਮਾ ਨੇ ਕਿਹਾ ਕਿ ਇਸ ਕਾਫ਼ੀ ਟੇਬਲ ਬੁੱਕ ਰਾਹੀਂ ਵਿਸਵਵਿਆਪੀ ਭਾਈਚਾਰੇ ਅਤੇ ਸਚਾਈ ਦੇ ਸੰਦੇਸ ਦੇ ਪ੍ਰਸਾਰ ਪ੍ਰਤੀ ਲੇਖਕ ਹਰਪ੍ਰੀਤ ਸੰਧੂ ਦੀ ਵਚਨਬੱਧਤਾ ਅਤੇ ਸਮਰਪਣ ਉਜਾਗਰ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਾਫ਼ੀ ਟੇਬਲ ਬੁੱਕ ਦਿਲੋਂ ਪ੍ਰਸ਼ੰਸਾ ਦੀ ਹੱਕਦਾਰ ਹੈ ਕਿਉਂਜੋ ਇਹ ਪੰਜਾਬ ਦੇ ਲੋਕਾਂ ਦਰਮਿਆਨ ਕੁਰਬਾਨੀ ਅਤੇ ਚੰਗੇ ਵਿਵਹਾਰ ਦੀ ਭਾਵਨਾ ਪੈਦਾ ਕਰੇਗੀ। ਏਡੀਜੀਪੀ ਲੋਕਪਾਲ, ਸਸੀ ਪ੍ਰਭਾ ਦਿਵੇਦੀ, ਆਈਪੀਐਸ ਨੇ ਹਰਪ੍ਰੀਤ ਸੰਧੂ ਨੂੰ ਇਸ ਕਾਫ਼ੀ ਟੇਬਲ ਬੁੱਕ ਲਈ ਵਧਾਈ ਦਿੱਤੀ ਜਿਸ ਵਿੱਚ ਨੌਵੇਂ ਸਿੱਖ ਗੁਰੂ ਜੀ ਦੇ ਜਨਮ ਤੋਂ ਲੈ ਕੇ ਸਹਾਦਤ ਤੱਕ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਦੀਆਂ ਰੰਗੀਨ ਤਸਵੀਰਾਂ ਹਨ।
———-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੰਬੀ ਮਾਮਲੇ ਵਿੱਚ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ

ਚੰਡੀਗੜ, 3 ਅਗਸਤ: ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਲੰਬੀ ਹਲਕੇ ਵਿੱਚ ਇਕ ਭੱਠੇ ਦੇ ਮਾਲਿਕ ਵਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ ਕੇ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ 11ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
———-

ਪੰਜਾਬ ਸਰਕਾਰ ਨੇ ਕੀਤੀ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਜਰੀਏ ਸਿੱਖਿਆ ਦੇ ਮਿਆਰ ‘ਚ ਹੋਰ ਸੁਧਾਰ ਲਿਆਉਣ ਦੀ ਨਿਵੇਕਲੀ ਕੋਸਸਿ: ਵਿਜੈ ਇੰਦਰ ਸਿੰਗਲਾ

ਸਿੱਖਿਆ ਵਿਭਾਗ ਨੇ 4,738 ਸਰਕਾਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਲਈ 4.74 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਸਕੂਲ ਸਿੱਖਿਆ ਮੰਤਰੀ

ਚੰਡੀਗੜ, 3 ਅਗਸਤ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 2,200 ਪ੍ਰਾਇਮਰੀ ਅਤੇ 2538 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਦੀ ਸਥਾਪਨਾ ਲਈ 4.74 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਅਨੁਸਾਰ, ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ ਅਤੇ ਉਨਾਂ ਦੀ ਸਰਕਾਰ ਆਉਣ ਵਾਲੇ ਸਾਲਾਂ ਵਿੱਚ ਇਸ ਸਥਾਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨਾਂ ਅੱਗੇ ਕਿਹਾ ਕਿ ਮਿਆਰੀ ਸਿੱਖਿਆ ਬੱਚਿਆਂ ਦਾ ਅਧਿਕਾਰ ਹੈ ਅਤੇ ਇਸ ਲਈ ਕਾਂਗਰਸ ਸਰਕਾਰ ਵੱਲੋਂ ਸਕੂਲਾਂ ਵਿੱਚ ਢੁੱਕਵਾਂ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਨਾਂ ਸਦਕਾ ਅਧਿਆਪਕ ਅਤੇ ਵਿਦਿਆਰਥੀ ਸਿੱਖਿਆ ਅਤੇ ਸਿੱਖਣ ਦੀ ਬਿਹਤਰ ਪ੍ਰਕਿਰਿਆ ਵਿੱਚ ਸਾਮਲ ਹੋ ਰਹੇ ਹਨ।

ਲੈਂਗੁਏਜ਼ ਲਿਸਨਿੰਗ ਲੈਬਜ਼ ਦੀਆਂ ਸਹੂਲਤਾਂ ਸਬੰਧੀ ਵੇਰਵੇ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਲੈਬਜ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਬਲੂਟੁੱਥ ਐਂਪਲੀਫਾਇਰ, ਹੈੱਡਫੋਨਜ਼, ਬੈਟਨ, ਪੈੱਨ-ਡਰਾਈਵ ਅਤੇ ਆਕਸ ਕੇਬਲ ਨਾਲ ਲੈੱਸ ਹੋਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਜਲਿਾ ਅਧਿਕਾਰੀਆਂ ਨੂੰ ਵਿਸਥਾਰਤ ਦਿਸਾ ਨਿਰਦੇਸ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਸਮੱਗਰੀ ਦੀ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਖ਼ਰੀਦ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਇਨਾਂ ਕਲਾਸਾਂ ਵਿੱਚ ਹੋਰ ਸੁਣਨਯੋਗ ਸਮੱਗਰੀ ਚਲਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਉਹਨਾਂ ਦੀ ਆਵਾਜ ਰਿਕਾਰਡ ਕਰਨ ਅਤੇ ਇਨਾਂ ਸਮਾਰਟ ਲਿਸਨਿੰਗ ਲੈਬਜ਼ ਵਿੱਚ ਅਧਿਆਪਨ ਦੇ ਮੰਤਵ ਲਈ ਉਸਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਗਿਆਨ ਦਾ ਨਿਯਮਤ ਅੰਤਰਾਲ ‘ਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਸਕਾਰਾਤਮਕ ਨਤੀਜੇ ਆਉਣ ਉਪਰੰਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਦਾ ਵਿਸਥਾਰ ਕੀਤਾ ਜਾਵੇਗਾ।
————-

ਅਫ਼ਸਰ ਕਾਡਰ ਦੀਆਂ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ 23 ਅਗਸਤ ਤੋਂ: ਪ੍ਰਮੁੱਖ ਸਕੱਤਰ ਪ੍ਰਸੋਨਲ
ਚੰਡੀਗੜ, 3 ਅਗਸਤ

ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰ /ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ, 2021 ਤੱਕ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ -ਕਮ- ਵਿਭਾਗੀ ਪ੍ਰੀਖਿਆ ਕਮੇਟੀ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਅਧਿਕਾਰੀ ਸਬੰਧਤ ਵਿਭਾਗਾਂ ਰਾਹੀਂ ਆਪਣੀਆਂ ਅਰਜ਼ੀਆਂ ਪੰਜਾਬ ਸਰਕਾਰ ,ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਬ੍ਰਾਂਚ) ਦੇ ਸਕੱਤਰ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਨੂੰ 10 ਅਗਸਤ, 2021 ਤੱਕ ਨਿਰਧਾਰਤ ਪ੍ਰੋਫਾਰਮਾ ਵਿੱਚ ਭੇਜ ਸਕਦੇ ਹਨ।

ਸ੍ਰੀ ਵਿਵੇਕ ਪ੍ਰਤਾਪ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸਥਿਤੀ ਵਿੱਚ ਸਿੱਧੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ,ਇਸ ਲਈ ਸਬੰਧਤ ਬਿਨੈਕਾਰ ਖੁਦ ਜ਼ਿੰਮੇਵਾਰ ਹੋਵੇਗਾ ।
ਉਨਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਨੂੰ 23-08-2021 ਤੋਂ 27-08-2021 ਨੂੰ ਹੋਣ ਵਾਲੀਆਂ ਇਨਾਂ ਪ੍ਰੀਖਿਆਵਾਂ ਲਈ, 16 ਅਗਸਤ, 2021 ਤੱਕ ਆਪਣਾ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਈ-ਮੇਲ (pcsbranch@gmail.com) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ.-4648) ਰਾਹੀਂ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

Share