ਪੰਜਾਬ ਭਰ ਵਿੱਚ ਮਨਾਇਆ ਗਿਆ ਰਾਸਟਰੀ ਸਵੈਇੱਛਕ ਖੂਨਦਾਨ ਦਿਵਸ.

ਚੰਡੀਗੜ, 30 ਸਤੰਬਰ:
ਪੰਜਾਬ ਭਰ ਵਿੱਚ ਰਾਸਟਰੀ ਸਵੈਇੱਛਕ ਖੂਨਦਾਨ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ।
ਇਸ ਸਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ ਪੀ ਸੋਨੀ ਨੇ ਦਸਿਆ ਕਿ ਪੰਜਾਬ ਵਿੱਚ ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ ਤੇ 16 ਖੂਨਦਾਨ ਕੈਂਪ ਲਗਾਏ ਗਏ, ਜਿਨਾਂ ਵਿੱਚ 1150 ਯੂਨਿਟ ਖੂਨ ਇਕੱਠਾ ਕੀਤਾ ਗਿਆ। ਉਨਾਂ ਕਿਹਾ ਕਿ ਸਵੈਇੱਛਕ ਖੂਨਦਾਨ ਨੂੰ ਉਤਸਾਹਤ ਕਰਨਾ ਖੂਨ ਦੀ ਸੁਰੱਖਿਆ ਨੂੰ ਵਧਾਉਣ ਦੀ ਮੁੱਖ ਰਣਨੀਤੀ ਹੈ। ਸ਼੍ਰੀ ਓਪੀ ਸੋਨੀ, ਉਪ ਮੁੱਖ ਮੰਤਰੀ, ਪੰਜਾਬ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਸਮੇਂ ਦੌਰਾਨ ਰਾਜ ਨੇ ਬਲੱਡ ਸੈਂਟਰਾਂ ਵਿੱਚ ਖੂਨਦਾਨ ਵਿੱਚ ਗਿਰਾਵਟ ਵੇਖੀ ਹੈ। ਇਸ ਸਮੇਂ ਵਿੱਚ ਕਈ ਕਾਰਨ, ਜਿਵੇਂ ਕਿ ਸਰਜਰੀਆਂ ਨੂੰ ਮੁਲਤਵੀ ਕਰਨਾ ਅਤੇ ਚੋਣਵੀਂ ਪ੍ਰਕਿਰਿਆਵਾਂ ਆਦਿ ਦੇ ਕਾਰਨ ਖੂਨ ਦੀ ਜਰੂਰਤ ਵਿੱਚ ਵੀ ਕਮੀ ਆਈ ਹੈ, ਫਿਰ ਵੀ, ਵੱਖ ਵੱਖ ਹੀਮੋਗਲੋਬਿਨੋਪੈਥੀ ਤੋਂ ਪੀੜਤ ਲੋਕਾਂ ਲਈ ਖੂਨ ਦੀ ਨਿਰੰਤਰ ਜਰੂਰਤ ਹੈ, ਜਿਵੇਂ ਕਿ ਜਣੇਪੇ ਦੌਰਾਨ ਐਮਰਜੈਂਸੀ ਜਰੂਰਤਾਂ, ਸੜਕ ਆਵਾਜਾਈ. ਦੁਰਘਟਨਾਵਾਂ ਆਦਿ ਵੇਲੇ ਜਰੂਰਤ ਹੈ।
ਹਾਲਾਂਕਿ, ਕੋਰੋਨਾ ਮਹਾਂਮਾਰੀ ਦੇ ਇਨਾਂ ਚੁਣੌਤੀਪੂਰਨ ਸਮਿਆਂ ਵਿੱਚ ਵੀ ਖੂਨਦਾਨੀਆਂ ਨੇ ਖੂਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਅਤੇ ਤਾਲਾਬੰਦੀ ਦੇ ਦੌਰਾਨ ਵੀ ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਵਿਸ਼ੇਸ਼ ਪਾਸਾਂ ਦੇ ਨਾਲ ਲੋੜਵੰਦਾਂ ਲਈ ਖੂਨਦਾਨ ਕਰਦੇ ਰਹੇ।
ਉਨਾਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਦਾ ਰਾਸਟਰੀ ਸਵੈਇੱਛਕ ਖੂਨਦਾਨ ਦਿਵਸ ਮਨਾਉਣ ਦਾ ਉਦੇਸ “ਸਾਲ ਭਰ ਖੂਨਦਾਨ ਦੀ ਜਰੂਰਤ ਨੂੰ ਪੂਰਾ ਕਰਨਾ, ਲੋੜੀਂਦੀ ਸਪਲਾਈ ਬਣਾਈ ਰੱਖਣ, ਸਮੇਂ ਸਿਰ ਪਹੁੰਚ ਕਰਨ ਅਤੇ ਸੁਰੱਖਿਅਤ ਖੂਨ ਚੜਾਉਣਾ ਯਕੀਨੀ ਬਣਾਉਣਾ ਹੈ।“
ਉਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਖੂਨਦਾਨ, ਜੋ ਸਵੈਇੱਛੁਕ ਅਤੇ ਨਿਰਸਵਾਰਥ ਹੈ, ਕਿਸੇ ਵੀ ਚੰਗੇ ਕਾਰਨ ਲਈ ਅਤੇ ਬਿਨਾਂ ਕਿਸੇ ਦਬਾਅ ਦੇ ਖੂਨਦਾਨ ਕਰਨਾ ਇੱਕ ਮਹਾਨ ਦਾਨ ਮੰਨਿਆ ਜਾਂਦਾ ਹੈ। ਆਪਣੀ ਮਰਜੀ ਨਾਲ ਖੂਨਦਾਨ ਕਰਨ ਵਾਲਾ ਵਿਅਕਤੀ ਹੀ ਸਮਾਜ ਦਾ ਅਸਲੀ ਨਾਇਕ ਹੁੰਦਾ ਹੈ। ਕਿਉਂਕਿ ਉਨਾਂ ਦਾ ਦਾਨ ਕੀਤਾ ਖੂਨ ਬਹੁਤ ਸਾਰੀਆਂ ਜਾਨਾਂ ਬਚਾ ਸਕਦਾ ਹੈ। ਉਨਾਂ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲ ਮਰੀਜਾਂ ਨੂੰ ਮੁਫਤ ਖੂਨ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ।
ਸਾਰੇ ਸਵੈ-ਇੱਛਕ ਖੂਨਦਾਨੀਆਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੂਨਦਾਨ ਦੇ ਆਪਣੇ ਕੀਮਤੀ ਜੀਵਨ ਬਚਾਉਣ ਵਾਲੇ ਤੋਹਫੇ ਨੂੰ ਖੂਨਦਾਨ ਕੇਂਦਰਾਂ ਦੁਆਰਾ 1 ਅਕਤੂਬਰ, 2021 ਤੋਂ 31 ਅਕਤੂਬਰ, 2021 ਅਤੇ ਭਵਿੱਖ ਵਿੱਚ ਘਟਾਉਣ ਲਈ ਆਯੋਜਿਤ ਕੀਤੇ ਜਾ ਰਹੇ ਸਵੈ-ਇੱਛਕ ਖੂਨਦਾਨ ਕੈਂਪਾਂ ਵਿੱਚ ਯੋਗਦਾਨ ਪਾਉਣ।
ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਵਿੱਚ 141 ਲਾਇਸੈਂਸਸੁਦਾ ਬਲੱਡ ਸੈਂਟਰ ਹਨ, ਜਿਨਾਂ ਵਿੱਚੋਂ 46 ਸਰਕਾਰ ਦੁਆਰਾ ਚਲਾਏ ਜਾਂਦੇ ਹਨ, 6 ਮਿਲਟਰੀ ਦੁਆਰਾ, ਅਤੇ 89 ਪ੍ਰਾਈਵੇਟ ਹਸਪਤਾਲਾਂ ਦੁਆਰਾ ਅਤੇ ਸੰਸਥਾਵਾਂ ਦੁਆਰਾ ਚਲਾਏ ਜਾਂਦੇ ਹਨ। ਇਸ ਤੋਂ ਇਲਾਵਾ, 101 ਬਲੱਡ ਸੈਂਟਰਾਂ ਵਿੱਚ ਬਲੱਡ ਕੰਪੋਨੈਂਟ ਸੈਪਰੇਸ਼ਨ ਦੀ ਸਹੂਲਤ ਹੈ। ਇਸ ਸਹੂਲਤ ਨਾਲ ਦਾਨ ਕੀਤਾ ਗਿਆ ਇਕ ਯੂਨਿਟ ਚਾਰ ਕੀਮਤੀ ਜਾਨਾਂ ਬਚਾ ਸਕਦਾ ਹੈ।
ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ: ਬੌਬੀ ਗੁਲਾਟੀ ਨੇ ਕਿਹਾ ਕਿ ਪੰਜਾਬ ਭਾਰਤ ਸਰਕਾਰ ਵੱਲੋਂ ਨਿਰਧਾਰਤ ਟੀਚੇ ਤੋਂ ਵੱਧ ਖੂਨ ਇਕੱਤਰ ਕਰ ਰਿਹਾ ਹੈ। ਸਾਲ 2020-21 ਵਿੱਚ, ਖੂਨ ਦਾਨੀਆਂ, ਗੈਰ ਸਰਕਾਰੀ ਸੰਗਠਨਾਂ ਅਤੇ ਖੂਨ ਕੇਂਦਰਾਂ ਦੇ ਸਹਿਯੋਗ ਨਾਲ ਕੁੱਲ 3, 79,846 ਖੂਨ ਯੂਨਿਟ ਇਕੱਤਰ ਕੀਤੇ ਗਏ ਸਨ। ਬਲੱਡ ਟਰਾਂਸਫਿਉਜਨ ਸਰਵਿਸਸ ਦੀ ਜੁਆਇੰਟ ਡਾਇਰੈਕਟਰ ਡਾ. ਸੁਨੀਤਾ ਦੇਵੀ ਨੇ ਦੱਸਿਆ ਕਿ ਸਵੈ-ਇਛਕ ਖੂਨਦਾਨ ਸੁਰੱਖਿਅਤ ਹੈ।
———-

ਪੰਜਾਬ ਸਰਕਾਰ ਨੇ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ
ਬੇਅਦਬੀ ਤੇ ਗੋਲੀਕਾਂਡ ਦੇ ਮੰਦਭਾਗੇ ਕੇਸਾਂ ਵਿੱਚ ਤੇਜ਼ੀ ਨਾਲ ਇਨਸਾਫ ਲਈ ਕੀਤੀ ਨਿਯੁਕਤੀ
ਚੰਡੀਗੜ, 1 ਅਕਤੂਬਰ
ਬੇਅਦਬੀ ਤੇ ਗੋਲੀਕਾਂਡ ਦੇ ਮੰਦਭਾਗੇ ਕੇਸਾਂ ਵਿੱਚ ਤੇਜ਼ੀ ਨਾਲ ਇਨਸਾਫ ਲਈ ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ। ਇਹ ਖੁਲਾਸਾ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ੍ਰੀ ਬੈਂਸ ਨੂੰ ਥਾਣਾ ਬਾਜਾਖਾਨਾ ਅਤੇ ਸਿਟੀ ਕੋਟਕਪੂਰਾ ਵਿਖੇ ਵੱਖ-ਵੱਖ ਤਰੀਕਾਂ ਨੂੰ ਦਰਜ ਚਾਰ ਕੇਸਾਂ ਵਿੱਚ ਟਰਾਇਲ ਕੋਰਟ/ਕੋਰਟਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੂਬਾ ਸਰਕਾਰ ਤਰਫੋਂ ਪੈਰਵੀ ਕਰਨ ਲਈ ਸੀ.ਆਰ.ਪੀ.ਸੀ., 1973 ਦੀ ਧਾਰਾ 24 (8) ਅਧੀਨ ਨਿਯੁਕਤ ਕੀਤਾ ਗਿਆ ਹੈ।
ਸ. ਰੰਧਾਵਾ ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਫਰੀਦਕੋਟ ਜ਼ਿਲੇ ਦੇ ਥਾਣਾ ਬਾਜਾਖਾਨਾ ਵਿਖੇ 14 ਅਕਤੂਬਰ 2015 ਨੂੰ ਆਈ.ਪੀ.ਸੀ. ਦੀ ਧਾਰਾ 307, 435, 332, 333, 283, 186, 380, 188, 148, 149 ਅਤੇ ਅਸਲਾ ਐਕਟ 1959 ਦੀ ਧਾਰਾ 25, 27 ਅਤੇ ਪ੍ਰੀਵੈਸ਼ਨਜ਼ ਆਫ ਡੈਮੇਜ ਆਫ ਪਬਲਿਕ ਪ੍ਰਾਪਰਟੀ ਐਕਟ, 1984 ਦੀ ਧਾਰਾ 34 ਤਹਿਤ ਦਰਜ ਮੁਕੱਦਮਾ ਨੰਬਰ 129 ਅਤੇ ਇਸੇ ਤਰੀਕ ਨੂੰ ਥਾਣਾ ਸਿਟੀ ਕੋਟਕਪੂਰਾ ਵਿਖੇ ਆਈ.ਪੀ.ਸੀ. ਦੀ ਧਾਰਾ 409, 467, 195 ਅਤੇ 120-ਬੀ ਤਹਿਤ ਦਰਜ ਮੁਕੱਦਮਾ ਨੰਬਰ 192 ਵਿੱਚ ਨਵੇਂ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸੂਬਾ ਸਰਕਾਰ ਦੀ ਪੈਰਵੀ ਕਰਨਗੇ।
ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਦੋ ਹੋਰ ਕੇਸਾਂ ਵਿੱਚ ਸ੍ਰੀ ਬੈਂਸ ਪੈਰਵੀ ਕਰਨਗੇ ਜਿਨਾਂ ਵਿੱਚ 21 ਅਕਤੂਬਰ 2015 ਨੂੰ ਥਾਣਾ ਬਾਜਾਖਾਨਾ ਵਿੱਚ ਆਈ.ਪੀ.ਸੀ. ਦੀ ਧਾਰਾ 302, 307, 34, ਅਸਲਾ ਐਕਟ ਦੀ ਧਾਰਾ 25, 27 ਤਹਿਤ ਦਰਜ ਮੁਕੱਦਮਾ ਨੰਬਰ 130 ਅਤੇ 7 ਅਗਸਤ 2018 ਨੂੰ ਥਾਣਾ ਸਿਟੀ ਕੋਟਕਪੂਰਾ ਵਿਖੇ ਆਈ.ਪੀ.ਸੀ. ਦੀ ਧਾਰਾ 307, 326, 324, 323, 341, 201, 218, 120-ਬੀ, 34, ਅਤੇ ਅਸਲਾ ਐਕਟ ਦੀ ਧਾਰਾ 27 ਤਹਿਤ ਦਰਜ ਮੁਕੱਦਮਾ ਨੰਬਰ 129 ਸ਼ਾਮਲ ਹਨ।
ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਉਕਤ ਐਫ.ਆਈ.ਆਰਜ਼ ਨਾਲ ਸਬੰਧਤ ਜਿੰਨੇ ਵੀ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਿੱਚ ਚੱਲ ਰਹੇ ਹਨ, ਸ੍ਰੀ ਬੈਂਸ ਸੂਬਾ ਸਰਕਾਰ ਵੱਲੋਂ ਪੈਰਵੀ ਕਰਨਗੇ।
ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਦੀ ਨਿਯੁਕਤੀ ਸਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਤੇ ਨਿਆਂ ਅਨੁਰਾਗ ਵਰਮਾ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
———

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ 2 ਅਕਤੂਬਰ ਤੋਂ ਸ਼ੁਰੂ
ਚੰਡੀਗੜ, 1 ਅਕਤੂਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਕਾਨੂੰਨੀ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਗਰੂਕਤਾ ਫੈਲਾਉਣ ਲਈ 2 ਅਕਤੂਬਰ ਤੋਂ 14 ਨਵੰਬਰ, 2021 ਤੱਕ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜ ਦੇ ਹਰ ਖੇਤਰ ਵਿੱਚ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੀ ਮੌਜੂਦਗੀ ਦਰਸਾਈ ਜਾ ਸਕੇ ਅਤੇ ਲੋੜ ਪੈਣ ’ਤੇ ਇਨਾਂ ਸੰਸਥਾਵਾਂ ਤੋਂ ਲਾਭ ਵੀ ਲਿਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ 6 ਹਫਤਿਆਂ ਦੀ ਇਸ ਮੁਹਿੰਮ ਦੌਰਾਨ, ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਦੇ ਹਰੇਕ ਪਿੰਡ ਤੱਕ ਪਹੁੰਚ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰ ਕੋਨੇ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੀ ਮੌਜੂਦਗੀ ਅਤੇ ਆਸਾਨ ਪਹੁੰਚ ਉਪਲਬਧ ਹੋਵੇ। ਉਨਾਂ ਕਿਹਾ ਕਿ ਲੀਗਲ ਏਡ ਵਲੰਟੀਅਰਾਂ ਵੱਲੋਂ ਰਾਸ਼ਟਰਪਿਤਾ ਸ੍ਰੀ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ‘ਪ੍ਰਭਾਤ ਫੇਰੀ’ ਕੱਢੀ ਜਾਵੇਗੀ। ਉਨਾਂ ਕਿਹਾ ਕਿ ਇਹ ਮੁਹਿੰਮ ਸਿੱਖਿਆ ਰਾਹੀਂ ਲੋਕਾਂ, ਖਾਸਕਰ ਪੇਂਡੂ, ਕਬਾਇਲੀ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੇ ਕੰਮਕਾਜ, ਮੁਫਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ, ਲੋਕਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੰਵਿਧਾਨ ਅਧੀਨ ਗਾਰੰਟੀਸ਼ੁਦਾ ਹੱਕਾਂ ਅਤੇ ਹੋਰ ਭਲਾਈ ਕਾਨੂੰਨਾਂ ਬਾਰੇ ਲੋਕਾਂ ਜਾਗਰੂਕਤਾ ਪ੍ਰਦਾਨ ਕਰੇਗੀ।

ਉਨਾਂ ਦੱਸਿਆ ਕਿ ਭਾਰਤ ਦੇ ਮਾਣਯੋਗ ਚੀਫ ਜਸਟਿਸ ਅਤੇ ਮੁੱਖ ਸਰਪ੍ਰਸਤ ਨਾਲਸਾ ਮਾਣਯੋਗ ਜਸਟਿਸ ਸ੍ਰੀ ਐਨ.ਵੀ. ਰਮੰਨਾ ਅਤੇ ਮਾਣਯੋਗ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਯੂ.ਯੂ. ਲਲਿਤ ਦੀ ਦੂਰਦਰਸੀ ਅਗਵਾਈ ਹੇਠ ਰਾਸਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਵੱਲੋਂ 2 ਅਕਤੂਬਰ, 2021 ਤੋਂ 14 ਨਵੰਬਰ, 2021 ਤੱਕ ਦੇਸ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪੂਰੇ ਭਾਰਤ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੰਕਲਪ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਰਾਸਟਰੀ ਸਮਾਗਮ ਵਿੱਚ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸੇ ਸਾਲ ਭਾਰਤ ਆਜਾਦੀ ਦੇ 75 ਸਾਲ ਪੂਰੇ ਹੋਣ ਦੇ ਜਸ਼ਨ ਨੂੰ “ਅਜਾਦੀ ਕਾ ਅੰਮਿ੍ਰਤ ਮਹਾਂ ਉਤਸਵ“ ਵਜੋਂ ਮਨਾ ਰਿਹਾ ਹੈ ਜਦਕਿ ਨਾਲਸਾ ਆਪਣੀ ਸਥਾਪਨਾ ਦਾ 25ਵਾਂ ਸਾਲ ਮਨਾ ਰਿਹਾ ਹੈ।

ਮੈਂਬਰ ਸਕੱਤਰ ਨੇ ਦੱਸਿਆ ਕਿ ਭਾਰਤ ਦੇ ਰਾਸਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਭਕਾਮਨਾਵਾਂ ਦੇਣਗੇ ਅਤੇ 45 ਦਿਨਾਂ ਦੀ ਇਸ ਮੁਹਿੰਮ ਦੀ ਸੁਰੂਆਤ ਕਰਨਗੇ। ਉਨਾਂ ਦੱਸਿਆ ਕਿ ਇਸ ਕੌਮੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਨਾਲਸਾ ਦੇ ਯੂਟਿਊਬ ਚੈਨਲ ਅਤੇ ਡੀ.ਡੀ. ਨੈਸਨਲ, ਡੀ.ਡੀ. ਨਿਊਜ ਸਣੇ ਹੋਰ ਚੈਨਲਾਂ ‘ਤੇ ਵੀ ਵਿਖਾਇਆ ਜਾਵੇਗਾ।
———-

ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਪ੍ਰਧਾਨ ਮੰਤਰੀ ਵੱਲੋਂ ਚੰਨੀ ਨੂੰ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨਾਲ ਗੱਲਬਾਤ ਮਗਰੋਂ ਝੋਨੇ ਦੀ ਖਰੀਦ ਮਸਲੇ ਦੇ ਨਿਪਟਾਰੇ ਦਾ ਭਰੋਸਾ
ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਕੇ ਕਿਸਾਨੀ ਸੰਕਟ ਸੁਲਝਾਉਣ ਦੀ ਅਪੀਲ
ਕੋਵਿਡ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਕਾਰੀਡੋਰ ਮੁੜ ਖੋਲਣ ਦੀ ਅਪੀਲ
ਚੰਡੀਗੜ, 1, ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤੱਕ ਝੋਨੇ ਦੀ ਖਰੀਦ ਪ੍ਰਕਿਰਿਆ ਅੱਗੇ ਪਾਉਣ ਦੇ ਮੱਦੇਨਜ਼ਰ ਉਨਾਂ ਨੂੰ ਇਸ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।
ਸ. ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੂਬੇ ਵਿੱਚ ਝੋਨੇ ਦੀ ਖਰੀਦ ਲਈ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਭਾਰਤ ਸਰਕਾਰ ਦੇ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਹੁਕਮ ਕਾਰਨ ਅੱਗੇ ਪੈ ਗਈ ਹੈ, ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸ. ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਛੇਤੀ ਹੀ ਖੁਰਾਕ ਮੰਤਰਾਲੇ ਨਾਲ ਗੱਲਬਾਤ ਕਰਕੇ ਇਹ ਮਸਲਾ ਤਰਜੀਹੀ ਆਧਾਰ ’ਤੇ ਹੱਲ ਕਰਵਾਉਣਗੇ।
ਕਰਤਾਰਪੁਰ ਕਾਰੀਡੋਰ ਜਿਸ ਨੂੰ ਕਿ ਬੀਤੇ ਕਈ ਮਹੀਨਿਆਂ ਤੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵੱਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ, ਬਾਰੇ ਸ. ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਹੀ ਇਹ ਕਾਰੀਡੋਰ ਖੋਲਣ ਦੀ ਅਪੀਲ ਕੀਤੀ ਕਿਉਂ ਜੋ ਕੋਵਿਡ ਦੀ ਸਥਿਤੀ ਵਿੱਚ ਹੁਣ ਕਾਫੀ ਹੱਦ ਤੱਕ ਸੁਧਾਰ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ਸ਼ਰਧਾਲੂ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਸਕਣਗੇ।
ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ’ਤੇ ਤਲਾਸ਼ਣ ਲਈ ਕਿਹਾ ਕਿਉਂਕਿ ਇਸ ਕਰਕੇ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ਵਿੱਚ ਖੜੋਤ ਆਈ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਹੀ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਹ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ ਅਤੇ ਇਸ ਲਈ ਉਨਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ।
ਆਰਗੇਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਮੰਗਦੇ ਹੋਏ, ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਣ ਪੱਖੀ ਖੇਤੀਬਾੜੀ ਦੀ ਇਸ ਵਿਧੀ ਨੂੰ ਜ਼ੋਰਸ਼ੋਰ ਨਾਲ ਪ੍ਰਚਾਰਿਤ ਕਰਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਜਾਵੇ।
——-

ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਰੇਡੀਓ ਜਾਕੀਜ ਲਈ ਵਰਕਸਾਪ ਦਾ ਆਯੋਜਨ
ਚੰਡੀਗੜ, 1 ਅਕਤੂਬਰ:
ਆਗਾਮੀ ਵਿਧਾਨ ਸਭਾ ਚੋਣਾਂ, 2022 ਲਈ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚ ਯਕੀਨੀ ਬਣਾਉਣ ਲਈ, ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਅੱਜ ਰੇਡੀਓ ਜਾਕੀਜ (ਆਰ.ਜੇ.) ਲਈ ਇੱਕ ਵਰਕਸਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਰੇਡੀਓ ਜਾਕੀਜ ਨੂੰ ਚੋਣ ਪ੍ਰਕਿਰਿਆਵਾਂ ਨਾਲ ਜਾਣੂ ਕਰਵਾਉਣ ਲਈ ਆਯੋਜਿਤ ਕੀਤੀ ਗਈ ਸੀ ਤਾਂ ਜੋ ਉਹ ਆਪਣੇ ਸਰੋਤਿਆਂ ਤੱਕ ਵਿਆਪਕ ਅਤੇ ਸਹੀ ਜਾਣਕਾਰੀ ਪਹੁੰਚਾ ਸਕਣ।
ਆਲ ਇੰਡੀਆ ਰੇਡੀਓ ਅਤੇ ਵੱਖ -ਵੱਖ ਪ੍ਰਾਈਵੇਟ ਐਫਐਮ ਚੈਨਲਾਂ ਵਰਗੇ ਪ੍ਰਮੁੱਖ ਰੇਡੀਓ ਚੈਨਲਾਂ ਨੇ ਵਰਕਸਾਪ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਆਲ ਇੰਡੀਆ ਰੇਡੀਓ ਅਨਾਉਸਰਸ ਅਤੇ ਮਾਈ ਐਫਐਮ, ਬਿਗ ਐਫਐਮ, ਰੈਡ ਐਫਐਮ ਅਤੇ ਰੇਡੀਓ ਮਿਰਚੀ ਸਮੇਤ ਟ੍ਰਾਈਸਿਟੀ ਦੇ ਪ੍ਰਮੁੱਖ ਐਫਐਮ ਚੈਨਲਾਂ ਦੇ ਰੇਡੀਓ ਅਨਾਉਸਰਸ ਨੇ ਤਿੰਨ ਘੰਟਿਆਂ ਦੀ ਵਿਚਾਰ ਚਰਚਾ ਵਿੱਚ ਸ਼ਮੂਲੀਅਤ ਵੀ ਕੀਤੀ।
ਵਧੀਕ ਸੀਈਓ ਸ੍ਰੀਮਤੀ ਮਾਧਵੀ ਕਟਾਰੀਆ ਵੱਲੋਂ ਭਾਗੀਦਾਰਾਂ ਨੂੰ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸਨ (ਈਸੀਆਈ) ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਤਕਨੀਕ ‘ਤੇ ਵਿਸੇਸ ਧਿਆਨ ਦੇਣ, ਈਵੀਐਮਜ (ਇਲੈਕਟ੍ਰਾਨਿਕ ਵੋਟਿੰਗ ਮਸੀਨਾਂ) ਅਤੇ ਈਸੀਆਈ ਦੀਆਂ ਪਹਿਲਕਦਮੀਆਂ ਸਬੰਧੀ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਰੇਡੀਓ ਜਾਕੀਜ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਕਟਾਰੀਆ ਨੇ ਕਿਹਾ ਕਿ ਚੋਣਾਂ ਅਤੇ ਲੋਕਤੰਤਰੀ ਸਿੱਖਿਆ ਲਈ ਵੋਟਰਾਂ ਨੂੰ ਚੋਣ ਪ੍ਰਣਾਲੀ ਨਾਲ ਜੋੜਨ ਵਾਸਤੇ ਰੇਡੀਓ ਸਭ ਤੋਂ ਮਹੱਤਵਪੂਰਨ ਮਾਧਿਅਮ ਹੈ। ਭਾਗੀਦਾਰਾਂ ਨੇ ਵੋਟਰ ਜਾਗਰੂਕਤਾ ਸਬੰਧੀ ਸੀਈਓ ਦਫ਼ਤਰ, ਪੰਜਾਬ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
ਸੀਈਓ ਦਫ਼ਤਰ ਪੰਜਾਬ ਵੱਲੋਂ ਮੁੱਖ ਹਿੱਸੇਦਾਰਾਂ ਦੇ ਨਾਲ ਕੀਤੀ ਪਹਿਲਕਦਮੀ ਨਾਲ ਵੋਟਰ ਜਾਗਰੂਕਤਾ ਫੈਲਾਉਣ ਵਿੱਚ ਰੇਡੀਓ ਦੀ ਸਹਿਯੋਗੀ ਭੂਮਿਕਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਗਈ ਕਿ ਕਿਵੇਂ ਰੇਡੀਓ ਸਟੇਸਨ ਪ੍ਰਭਾਵਸਾਲੀ ਅਤੇ ਆਕਰਸਕ ਢੰਗ ਨਾਲ ਵੋਟਰ ਸਿੱਖਿਆ ਦੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਆਲ ਇੰਡੀਆ ਰੇਡੀਓ, ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨੇ ਇੰਟਰਵਿਊ ਅਤੇ ਫੋਨ-ਇਨ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ ਜੋ ਹੋਰਨਾਂ ਸਟੇਸਨਾਂ ਤੋਂ ਪ੍ਰਸਾਰਿਤ ਕੀਤੇ ਜਾਣਗੇ। ਪ੍ਰਾਈਵੇਟ ਐਫਐਮ ਚੈਨਲਾਂ ਦੇ ਆਰ.ਜੇਜ ਨੇ ਆਪਣੇ ਪਲੇਟਫਾਰਮਾਂ ਰਾਹੀਂ ਸਿਸਟੇਮੈਟਿਕ ਵੋਟਰਸ ਐਂਜੂਕਸ਼ਨਸ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪਹਿਲਕਦਮੀਆਂ ਜਿਵੇਂ ਕੁਇਜ, ਹੋਰ ਮੁਕਾਬਲੇ ਅਤੇ ਸੀਈਓ ਦਫ਼ਤਰ, ਪੰਜਾਬ ਦੇ ਸੋਸਲ ਮੀਡੀਆ ਚੈਨਲਾਂ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।
ਵਰਕਸਾਪ ਵਿੱਚ ਰੇਡੀਓ ਚੈਨਲਾਂ ਦੇ ਨੁਮਾਇੰਦਿਆਂ ਦੀ ਪ੍ਰਭਾਵਸਾਲੀ ਅਤੇ ਉਤਸਾਹਜਨਕ ਭਾਗੀਦਾਰੀ ਵੇਖੀ ਗਈ। ਆਲ ਇੰਡੀਆ ਰੇਡੀਓ, ਚੰਡੀਗੜ ਦੇ ਸਹਾਇਕ ਨਿਰਦੇਸਕ (ਪ੍ਰੋਗਰਾਮ) ਸ੍ਰੀ ਸੰਜੀਵ ਦੁਸਾਂਝ ਨੇ ਵਿਲੱਖਣ ਅਤੇ ਪ੍ਰਭਾਵਸਾਲੀ ਢੰਗ ਨਾਲ ਵੋਟਰ ਜਾਗਰੂਕਤਾ ਸੰਦੇਸਾਂ ਨੂੰ ਰਿਕਾਰਡ ਕਰਨ ਲਈ ਰੇਡੀਓ ਜੌਕੀਜ ਨਾਲ ਆਰ.ਜੇ. ਦਾ ਵਿਸ਼ੇਸ਼ ਸੈਸ਼ਨ ਕਰਵਾਇਆ।

ਮਹਾਰ ਰੈਜੀਮੈਂਟ ਦਾ 80ਵਾਂ ਸਥਾਪਨਾ ਦਿਵਸ ਮਨਾਇਆ
ਚੰਡੀਗੜ, 1 ਅਕਤੂਬਰ

‘ਦੀ ਮਹਾਰ ਰੈਜੀਮੈਂਟ’ ਦਾ 80ਵਾਂ ਸਥਾਪਨਾ ਦਿਵਸ ਅੱਜ ਡੀ.ਐਸ.ਓ.ਆਈ. ਚੰਡੀਗੜ ਵਿਖੇ ਚੰਡੀਗੜ ਨਾਲ ਸਬੰਧਤ ਰੈਜੀਮੈਂਟ ਦੇ ਦਿੱਗਜਾਂ ਵੱਲੋਂ ਮਨਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬਿ੍ਰਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਸੀ. ਬੰਸੀ ਪੋਨੱਪਾ, ਏ.ਵੀ.ਐਸ.ਐਮ., ਵੀ.ਐਸ.ਐਮ., ਰੈਜੀਮੈਂਟ ਦੇ ਕਰਨਲ ਨੇ ਆਪਣੀ ਪਤਨੀ ਨਾਲ ਇਸ ਮੌਕੇ ਸ਼ਿਰਕਤ ਕੀਤੀ। ਰੈਜੀਮੈਂਟ ਦਾ ਸਥਾਪਨਾ ਦਿਵਸ ਪੰਜ ਨੋਡਲ ਸ਼ਹਿਰਾਂ: ਸਿਕੰਦਰਾਬਾਦ, ਐਨ.ਸੀ.ਆਰ. (ਨਵੀਂ ਦਿੱਲੀ), ਬੇਂਗਲੁਰੂ, ਪੁਣੇ ਅਤੇ ਚੰਡੀਗੜ ਵਿੱਚ ਮਨਾਇਆ ਗਿਆ।

ਰੈਜੀਮੈਂਟ ਦੇ ਕਰਨਲ ਨੇ ਸਾਰੇ ਅਧਿਕਾਰੀਆਂ ਅਤੇ ਸੇਵਾਮੁਕਤ ਅਤੇ ਬਹਾਦਰ ਫੌਜੀਆਂ ਨੂੰ ਸੰਬੋਧਿਤ ਕੀਤਾ, ਇਸ ਤੋਂ ਬਾਅਦ ਸੈਂਟਰ ਕਮਾਂਡੈਂਟ ਵੱਲੋਂ ਰੈਜੀਮੈਂਟਲ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹਰੇਕ ਥਾਂ ਨਾਲ ਸਬੰਧਤ ਇੱਕ ਸੀਨੀਅਰ ਯੋਧੇ ਨੇ ਸੰਦੇਸ਼ ਦਿੱਤਾ। ਲਾਈਵ ਸਟ੍ਰੀਮਿੰਗ ਤੋਂ ਬਾਅਦ ਆਪਸੀ ਗੱਲਬਾਤ ਅਤੇ ਦੁਪਹਿਰ ਦਾ ਖਾਣਾ ਰੱਖਿਆ ਗਿਆ।

ਜ਼ਿਕਰਯੋਗ ਹੈ ਕਿ ਮਹਾਰ ਰੈਜੀਮੈਂਟ 1 ਅਕਤੂਬਰ 1941 ਨੂੰ ਬੇਲਗਾਮ ਵਿਖੇ ਸਥਾਪਤ ਕੀਤੀ ਗਈ ਸੀ ਅਤੇ ਇਸਨੇ 80 ਸਾਲਾਂ ਤੱਕ ਰਾਸ਼ਟਰ ਦੀ ਸੇਵਾ ਕੀਤੀ ਹੈ। ਰੈਜੀਮੈਂਟ ਨੇ ਦੂਜੇ ਵਿਸ਼ਵ ਯੁੱਧ ਅਤੇ ਉਨਾਂ ਸਾਰੇ ਵੱਡੇ ਯੁੱਧਾਂ ਵਿੱਚ ਹਿੱਸਾ ਲਿਆ ਹੈ ਜਿਨਾਂ ਵਿੱਚ ਭਾਰਤ ਨੇ ਆਜਾਦੀ ਤੋਂ ਬਾਅਦ ਚੁਣੌਤੀ ਹਿੱਸਾ ਲਿਆ ਸੀ। ਇਸ ਰੈਜੀਮੈਂਟ ਨੇ ਸੰਯੁਕਤ ਰਾਸ਼ਟਰ ਸੰਘ ਅਤੇ ਹੋਰ ਸ਼ਾਂਤੀ ਕਾਇਮ ਰੱਖਣ ਵਾਲੀਆਂ ਗਤੀਵਿਧੀਆਂ, ਕਈ ਅੱਤਵਾਦ ਵਿਰੋਧੀ ਅਤੇ ਫੌਜੀ ਕਾਰਵਾਈਆਂ ਵਿੱਚ ਵੀ ਭਾਗ ਲਿਆ । ਇਨਾਂ ਕਾਰਜਾਂ ਦੌਰਾਨ ਰੈਜੀਮੈਂਟ ਨੇ ਪਰਮਵੀਰ ਚੱਕਰ ਅਤੇ ਅਸ਼ੋਕ ਚੱਕਰ ਸਮੇਤ ਕਈ ਵੱਡੇ ਯੁੱਧ ਸਨਮਾਨ ਅਤੇ ਬਹਾਦਰੀ ਪੁਰਸਕਾਰ ਜਿੱਤੇ ਹਨ। ਇਸ ਦੌਰਾਨ ਯੋਧਿਆਂ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
———-

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
ਸੀਨੀਅਰ ਅਧਿਕਾਰੀਆਂ ਨੇ ਉਨਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸਲਾਘਾ
ਚੰਡੀਗੜ, 1 ਅਕਤੂਬਰ
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ।
ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਸੁਮੀਤ ਜਾਰੰਗਲ ਅਤੇ ਹੋਰਨਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸਾਨਦਾਰ ਸੇਵਾਵਾਂ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ ਨਾਲ ਆਪਣੀ ਜੰਿਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਡਾ. ਹਮਦਰਦ ਵਿਭਾਗ ਲਈ ਬਹੁਤ ਅਹਿਮ ਸਨ ਅਤੇ ਉਨਾਂ ਦੀ ਸੇਵਾਮੁਕਤੀ ਨੇ ਇੱਕ ਖਲਾਅ ਪੈਦਾ ਕਰ ਦਿੱਤਾ ਹੈ ਜਿਸ ਨੂੰ ਭਰਨਾ ਮੁਸਕਲ ਹੋਵੇਗਾ।
ਉਨਾਂ ਨੇ ਡਾ. ਹਮਦਰਦ ਨੂੰ ਆਪਣਾ ਲੰਮਾ ਪੇਸੇਵਰ ਕਰੀਅਰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਵਧਾਈ ਦਿੱਤੀ। ਡਾ. ਹਮਦਰਦ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਾਹਿਰ ਕੀਤੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਹਿਤਕ ਕਾਰਜਾਂ ਨੂੰ ਜਾਰੀ ਰੱਖਣਗੇ ਅਤੇ ਸਮਾਜ ਦੀ ਭਲਾਈ ਵਿੱਚ ਵੀ ਯੋਗਦਾਨ ਦੇਣਗੇ। ਉਨਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜੰਿਮੇਵਾਰੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ।
ਆਪਣੇ ਸੰਬੋਧਨ ਵਿੱਚ ਡਾ. ਹਮਦਰਦ ਨੇ ਵਿਭਾਗ ਵਿੱਚ ਆਪਣੇ ਪੇਸੇਵਰ ਤਜਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਸ੍ਰੀ ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
————–

ਪੰਜਾਬ ਸੁਰੱਖਿਅਤ ਹੱਥਾਂ ਵਿੱਚ, ਉਪ ਮੁੱਖ ਮੰਤਰੀ ਰੰਧਾਵਾ ਨੇ ਪ੍ਰਗਟਾਇਆ ਵਿਸ਼ਵਾਸ
ਅਫ਼ਵਾਹਾਂ ਫੈਲਾਉਣ ਖਿਲਾਫ ਦਿੱਤੀ ਚਿਤਾਵਨੀ
ਰੰਧਾਵਾ ਨੇ ਪੰਜਾਬ ਪੁਲਿਸ ਹੈਡਕੁਆਰਟਰ ’ਤੇ ਕੀਤੀ ਅਚਨਚੇਤੀ ਚੈਕਿੰਗ, ਗੈਰਹਾਜ਼ਰ ਕਰਮੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ
ਚੰਡੀਗੜ, 1 ਅਕਤੂਬਰ
ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੂਬੇ ਦੇ ਲੋਕਾਂ ਦਰਮਿਆਨ ਬੇਲੋੜਾ ਡਰ ਅਤੇ ਅਸਰੁੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।
ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਬਖੇੜਾ ਖੜਾ ਕਰਨ ਵਾਲੇ ਸਮੂਹ ਆਲੋਚਕਾਂ ਨੂੰ ਉਨਾਂ ਕਿਹਾ, ‘‘ਚਿੰਤਾ ਨਾ ਕਰੋ, ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ।’’
ਸ. ਰੰਧਾਵਾ ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਥੇ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਸਵੇਰੇ 9 ਵਜੇ ਅਚਨਚੇਤੀ ਚੈਕਿੰਗ ਕਰਨ ਉਪਰੰਤ ਕੁਝ ਮੀਡੀਆਂ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਕਰ ਰਹੇ ਸਨ। ਉਨਾਂ ਦੇ ਨਾਲ ਕਾਰਜਕਾਰੀ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਨਰੇਸ਼ ਅਰੋੜਾ ਅਤੇ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਕੁਲਦੀਪ ਸਿੰਘ ਵੀ ਨਾਲ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬਾ/ਜ਼ਿਲਾ/ਤਹਿਸੀਲ/ਬਲਾਕ ਪੱਧਰ ਉਤੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਆਪੋ-ਆਪਣੇ ਦਫਤਰਾਂ ਵਿੱਚ ਪਹੁੰਚਣ ਅਤੇ ਦਫਤਰੀ ਸਮੇਂ ਤੱਕ ਆਪਣੇ ਦਫਤਰ ਵਿੱਚ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਤੇ ਸੌਖਾਲੀਆ ਦਿੱਤੀਆਂ ਜਾਣ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਸੱਚ ਹੈ ਕਿ ਪਾਕਿਸਤਾਨ ਅਤੇ ਉਸ ਦੀਆਂ ਜਾਸੂਸੀ ਏਜੰਸੀਆਂ ਭਾਰਤ ਅਤੇ ਸਰਹੱਦੀ ਸੂਬੇ ਪੰਜਾਬ ਲਈ ਹਮੇਸ਼ਾ ਖਤਰੇ ਪੈਦਾ ਕਰਦੀਆਂ ਰਹੀਆਂ ਹਨ ਪਰ ਇਸ ਦੇ ਨਾਲ ਹੀ ਪੰਜਾਬੀਆਂ ਨੇ ਆਪਣੀ ਹਿੰਮਤ ਅਤੇ ਹੌਸਲੇ ਨਾਲ ਹਰੇਕ ਚੁਣੌਤੀ ਦਾ ਸਾਹਮਣਾ ਕੀਤਾ ਹੈ। ਉਨਾਂ ਅੱਗੇ ਕਿਹਾ, ‘‘ਇਸ ਖਤਰੇ ਸਬੰਧੀ ਕੁਝ ਵੀ ਨਵਾਂ ਨਹੀਂ ਹੈ, ਸਗੋਂ ਇਹ ਤਾਂ ਪਹਿਲਾਂ ਵੀ ਮੌਜੂਦ ਸੀ ਅਤੇ ਅੱਗੇ ਵੀ ਰਹੇਗਾ।’’ ਉਨਾਂ ਸਵਾਲ ਕੀਤਾ, ‘‘ਹੁਣ ਦੋ ਹਫਤਿਆਂ ਵਿੱਚ ਕੀ ਬਦਲ ਗਿਆ?’’ ਉਨਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ ’ਤੇ ਦੇਸ਼ ਦੀ ਰੱਖਿਆ ਕੀਤੀ ਹੈ।
ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਕੁਰਬਾਨੀਆਂ ਦਾ ਹਵਾਲਾ ਦਿੰਦੇ ਹੋਏ ਸ. ਰੰਧਾਵਾ ਨੇ ਕਿਹਾ, ‘‘ਇਨਾਂ ਕੁਰਬਾਨੀਆਂ ਤੋਂ ਹਰੇਕ ਕਾਂਗਰਸ ਵਰਕਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਇਹ ਕੁਰਬਾਨੀਆਂ ਅਜਾੲੀਂ ਨਹੀਂ ਜਾਣਗੀਆਂ। ਅਸੀਂ ਆਪਣੀਆਂ ਜ਼ਿੰਦਗੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਾਰੀਆਂ ਹਨ ਜਦੋਂ ਕਿ ਬਾਕੀ ਤਾਂ ਇਕ ਸੁਰੱਖਿਅਤ ਦੂਰੀ ’ਤੇ ਬੈਠ ਕੇ ਮੂਕ ਦਰਸ਼ਨ ਬਣੇ ਰਹੇ ਹਨ।’’ ਉਨਾਂ ਇਹ ਵੀ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਸਾਨੂੰ ਕੋਈ ਖਤਰਾ ਦਰਪੇਸ਼ ਹੋਵੇ।
ਉਪ ਮੁੱਖ ਮੰਤਰੀ ਨੇ ਗਿਲਾ ਕੀਤਾ ਕਿ ਸਿਰਫ ਕੁਝ ਰਾਜਸੀ ਵਿਰੋਧੀਆਂ ਵੱਲੋਂ ਬੇਲੋੜੇ ਖੌਫ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਘਬਰਾਹਟ ਫੈਲੇ। ਉਨਾਂ ਪੁੱਛਿਆ, ‘‘ਅਜਿਹੇ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਕੇ ਤੁਸੀਂ ਕਿਸ ਦੀ ਮੱਦਦ ਕਰਨਾ ਚਾਹੁੰਦੇ ਹੋ?’’ ਉਨਾਂ ਕਿਹਾ ਕਿ ਚੁਣੌਤੀ ਦਾ ਸਾਹਮਣਾ ਕਰਨਾ ਇਕ ਗੱਲ ਹੈ ਜਦੋਂ ਕਿ ਝੂਠੀਆਂ ਸੂਚਨਾਵਾਂ ਰਾਹੀਂ ਅਫਵਾਹ ਫੈਲਾਉਣਾ ਸਰਾਸਰ ਗਲਤ ਹੈ।
ਗ੍ਰਹਿ ਮੰਤਰੀ ਨੇ ਇਹ ਵੀ ਸਵਾਲ ਕੀਤਾ ਕਿ ਕੁਝ ਹੀ ਦਿਨਾਂ ਦੇ ਵਕਫੇ ਵਿੱਚ ਅਜਿਹਾ ਕੀ ਬਦਲ ਗਿਆ ਕਿ ਇਕ ਹਫਤਾ ਪਹਿਲਾਂ ਪੰਜਾਬ ਬਿਲਕੁਲ ਸੁਰੱਖਿਅਤ ਸੀ ਅਤੇ ਹੁਣ ਅਚਾਨਕ ਹੀ ਇੱਥੇ ਦਾ ਮਾਹੌਲ ਸੁਰੱਖਿਅਤ ਨਹੀਂ ਰਿਹਾ ਜਿਵੇਂ ਕਿ ਆਲੋਚਕਾਂ ਵੱਲੋਂ ਸੁਝਾਇਆ ਜਾ ਰਿਹਾ ਹੈ। ਉਨਾਂ ਕਿਹਾ, ‘‘ਜੇਕਰ ਪੰਜਾਬ ਇਸ ਸਮੇਂ ਸੱਚਮੁੱਚ ਖਤਰੇ ਵਿੱਚ ਹੈ ਤਾਂ ਇਸ ਦੇ ਬੀਜ ਹਫਤੇ ਪਹਿਲਾ ਨਹੀਂ ਸਗੋਂ ਕਾਫੀ ਸਮਾਂ ਪਹਿਲਾਂ ਬੀਜੇ ਗਏ ਹੋਣਗੇ।’’ ਉਨਾਂ ਇਹ ਜਵਾਬ ਵੀ ਮੰਗਿਆ ਕਿ ਇਸ ਖਤਰੇ ਨੂੰ ਨੱਥ ਪਾਉਣ ਲਈ ਕੀ ਕਦਮ ਚੁੱਕੇ ਗਏ।
ਸ. ਰੰਧਾਵਾ ਨੇ ਵਾਅਦਾ ਕਰਦਿਆਂ ਕਿਹਾ, ‘‘ਅੰਤ ਵਿੱਚ ਮੈਂ ਸਾਰਿਆਂ ਜਿਹੜੇ ਪੰਜਾਬ ਦੀ ਸ਼ਾਂਤੀ ਨੂੰ ਲੈ ਕੇ ਚਿੰਤਤ ਹਨ, ਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।’’
ਉਪ ਮੁੱਖ ਮੰਤਰੀ ਨੇ ਅੱਜ ਪੰਜਾਬ ਪੁਲਿਸ ਹੈਡਕੁਆਰਟਰ ’ਤੇ ਗੈਰਹਾਜ਼ਰ ਰਹਿਣ ਵਾਲੇ ਪੁਲਿਸ ਕਰਮੀਆਂ ਨੂੰ ਇਕ ਵਾਰ ਛੱਡਦਿਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਲੋਕਾਂ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਾਗਰਿਕ ਪੱਖੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਪੁਲਿਸ ਕਰਮੀ ਸਮੇਂ ਸਿਰ ਆਉਣ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਉਨਾਂ ਕਿਹਾ ਕਿ ਪੁਲਿਸ ਕਰਮੀ ਇਹ ਯਕੀਨੀ ਬਣਾਉਣ ਕਿ ਪੁਲਿਸ ਥਾਣਿਆਂ ਵਿੱਚ ਲੋਕਾਂ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ।
ਸ. ਰੰਧਾਵਾ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਪੁਲਿਸ ਨੂੰ ਲੋਕਾਂ ਦੀ ਹਿੱਸੇਦਾਰੀ ਖਾਸ ਕਰਕੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਉਤੇ ਵੀ ਜ਼ੋਰ ਦਿੱਤਾ।
ਇਸੇ ਦੌਰਾਨ ਉਪ ਮੁੱਖ ਮੰਤਰੀ ਨੇ ਇਹ ਵਿਸ਼ਵਾਸ ਦਿਵਾਇਆ ਕਿ ਸਾਰੇ ਪੁਲਿਸ ਅਮਲੇ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣਗੀਆਂ। ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ 10,000 ਪੁਲਿਸ ਕਰਮੀਆਂ ਦੀ ਭਰਤੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨਾਂ ਪੁਲਿਸ ਵਿੱਚ ਖੇਡ ਕੋਟੇ ਦੀਆਂ ਅਸਾਮੀਆਂ ਸਮਾਂ ਰਹਿੰਦਿਆਂ ਭਰਨ ਉਤੇ ਵੀ ਜ਼ੋਰ ਦਿੱਤਾ।
———

ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਣਾ ਬਣਾਇਆ ਜਾਵੇਗਾ ਯਕੀਨੀ, ਕੋਈ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ. ਰਾਜ ਕੁਮਾਰ ਵੇਰਕਾ
ਕੈਬਨਿਟ ਮੰਤਰੀ ਵੇਰਕਾ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਅਤੇ ਯੋਜਨਾਵਾਂ ਦੀ ਕੀਤੀ ਸਮੀਖਿਆ
ਚੰਡੀਗੜ, 1 ਅਕਤੂਬਰ
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਸ਼ਾਸਨਿਕ ਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਕਮਜੋਰ ਵਰਗਾਂ ਦੇ ਕਿਸੇ ਵੀ ਤਰਾਂ ਦੇ ਸੋਸ਼ਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਡਾ. ਵੇਰਕਾ ਨੇ ਇਹ ਨਿਰਦੇਸ਼ ਸਮਾਜਿਕ ਨਿਆਂ, ਸਸਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਦਿੱਤੇ। ਇਸ ਦੌਰਾਨ ਉਨਾਂ ਨੇ ਅਧਿਕਾਰੀਆਂ ਨੂੰ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਸਾਰੇ ਸਰਗਰਮ ਉਪਰਾਲੇ ਕਰਨ ਦੀ ਵੀ ਹਦਾਇਤ ਕੀਤੀ।

ਡਾ. ਰਾਜ ਕੁਮਾਰ ਵੇਰਕਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋੜਵੰਦਾਂ ਲਈ ਕੱਚੇ ਘਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਪੰਜਾਬ ਭਰ ਵਿੱਚ ਸਰਵੇਖਣ ਕਰਵਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸਰਵੇਖਣ ਤੋਂ ਬਾਅਦ ਉਹ ਨਿੱਜੀ ਤੌਰ ‘ਤੇ ਲੋੜੀਂਦੇ ਫੰਡਾਂ ਦਾ ਮੁੱਦਾ ਸਬੰਧਤ ਅਥਾਰਟੀਆਂ ਕੋਲੋਂ ਹੱਲ ਕਰਵਾਉਣਗੇ। ਉਨਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਹਰੇਕ ਪਰਿਵਾਰ ਕੋਲ ਢੁੱਕਵੇਂ ਬਸੇਰੇ ਲਈ ਪੱਕਾ ਘਰ ਹੋਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਉਨਾਂ ਲਈ ਇਸ ਦਿਸ਼ਾ ਵੱਲ ਹਰ ਸੰਭਵ ਸਹਾਇਤਾ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਇਸ ਪਾਸੇ ਵੱਲ ਦਿ੍ਰੜ ਦਿ੍ਰਸ਼ਟੀਕੋਣ ਤੋਂ ਇਲਾਵਾ, ਉਹ ਇਹ ਵੀ ਯਕੀਨੀ ਬਣਾਉਣਗੇ ਕਿ ਸਾਰੀਆਂ ਭਲਾਈ ਸਕੀਮਾਂ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਜਲਦ ਤੋਂ ਜਲਦ ਪਹੁੰਚਾਏ ਜਾਣ ਤਾਂ ਜੋ ਗਰੀਬਾਂ ਤੋਂ ਗਰੀਬ ਲੋਕਾਂ ਦਾ ਜੀਵਨ ਹਰ ਪੱਖੋਂ ਬਿਹਤਰ ਬਣਾਇਆ ਜਾ ਸਕੇ।

ਸ੍ਰੀ ਵੇਰਕਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਉਨਾਂ ਵਿਦਿਆਰਥੀਆਂ ਸਬੰਧੀ ਜ਼ਿਲਿਆਂ ਤੋਂ ਰਿਪੋਰਟ ਮੰਗਣ ਦੇ ਵੀ ਨਿਰਦੇਸ਼ ਦਿੱਤੇ ਹਨ ਜਿਨਾਂ ਦੇ ਰੋਲ ਨੰਬਰ ਫੀਸਾਂ ਦੀ ਅਦਾਇਗੀ ਨਾ ਹੋਣ ਜਾਂ ਕਿਸੇ ਹੋਰ ਬਕਾਏ ਕਾਰਨ ਰੋਕ ਦਿੱਤੇ ਗਏ ਸਨ। ਉਨਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਐਸਸੀ ਅਤੇ ਓਬੀਸੀ ਵਰਗਾਂ ਦੇ ਵਿਦਿਆਰਥੀਆਂ ਦੀ ਸਕੂਲ ਛੱਡਣ ਦੀ ਦਰ ਬਾਰੇ ਰਿਪੋਰਟਾਂ ਵੀ ਤਿਆਰ ਕਰਨੀਆਂ ਚਾਹੀਦੀਆਂ ਹਨ ਜੋ ਦਿਵਿਆਰਥੀਆਂ ਨੂੰ ਵਿਦਿਅਕ ਸੰਸਥਾਵਾਂ ਵਿੱਚ ਵਾਪਸ ਲਿਆਉਣ ਲਈ ਉਚਿਤ ਕਾਰਵਾਈ ਕਰਨ ਲਈ ਵਿਭਾਗ ਦਾ ਮਾਰਗਦਰਸ਼ਨ ਕਰਨਗੀਆਂ। ਉਨਾਂ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ‘ਤੇ ਵਿਦਿਆਰਥੀਆਂ ਲਈ ਪੋਸਟ-ਮੈਟਿ੍ਰਕ ਸਕਾਲਰਸਪਿ ਸਕੀਮਾਂ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਪੋਰਟਲ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ 30 ਸਤੰਬਰ ਸੀ, ਪਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਮੰਗਾਂ ਦੇ ਮੱਦੇਨਜਰ ਸਰਕਾਰ ਨੇ ਆਖਰੀ ਮਿਤੀ ਨੂੰ 25 ਅਕਤੂਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਹੁਣ ਹਜ਼ਾਰਾਂ ਹੋਰ ਲੋੜਵੰਦ ਵਿਦਿਆਰਥੀਆਂ ਨੂੰ ਵਜੀਫ਼ੇ ਦਾ ਲਾਭ ਮਿਲੇਗਾ। ਉਨਾਂ ਕਿਹਾ ਕਿ ਸੰਸਥਾਵਾਂ ਅਤੇ ਤਸਦੀਕ ਕਰਨ ਵਾਲੀਆਂ ਅਥਾਰਟੀਆਂ ਲਈ ਵੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ, ਡਾਇਰੈਕਟਰ ਭੁਪਿੰਦਰ ਸਿੰਘ, ਕਾਰਜਕਾਰੀ ਡਾਇਰੈਕਟਰ ਪੀਐਸਸੀਐਫਸੀ ਦਵਿੰਦਰ ਸਿੰਘ, ਚੇਅਰਮੈਨ ਬੈਕਫਿੰਕੋ ਹਰਜਿੰਦਰ ਸਿੰਘ ਠੇਕੇਦਾਰ, ਜੁਆਇੰਟ ਸਕੱਤਰ-ਕਮ-ਡਾਇਰੈਕਟਰ ਐਸਸੀ ਸਬ ਪਲਾਨ ਰਾਜ ਬਹਾਦਰ ਸਿੰਘ, ਅੰਡਰ ਸੈਕਟਰੀ ਮਨੋਹਰ ਲਾਲ ਬੰਗੜ, ਡਿਪਟੀ ਡਾਇਰੈਕਟਰ ਰੁਪਿੰਦਰਪਾਲ ਸਿੰਘ, ਜੁਆਇੰਟ ਡਾਇਰੈਕਟਰ ਸੁਸੀਲ ਕੁਮਾਰ, ਡੀਸੀਐਫਏ ਅਵਤਾਰ ਸਿੰਘ, ਡਿਪਟੀ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਸਮੇਤ ਕਈ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।
———–

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜਕ੍ਰਮ ਜਾਰੀ

ਚੰਡੀਗੜ, 1 ਅਕਤੂਬਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (ਫਰੀਸ਼ਿਪ ਕਾਰਡ) ਜਾਰੀ ਕੀਤੀ ਹੈ।

ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਧੇ ਹੋਏ ਕਾਰਜਕ੍ਰਮ ਅਨੁਸਾਰ, ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ (ਫਰੈਸ਼ ਐਂਡ ਰੀਨੀਏਵਲ) 25 ਅਕਤੂਬਰ, 2021 ਹੈ ਜਦਕਿ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਵੱਲੋਂ ਆਨਲਾਈਨ ਫ੍ਰੀਸ਼ਿੱਪ ਕਾਰਡ ਆਨਲਾਈਨ ਜਾਰੀ ਕਰਨ ਅਤੇ ਤਸਦੀਕ ਕਰਨ ਦੀ ਆਖਰੀ ਮਿਤੀ 31 ਅਕਤੂਬਰ, 2021 ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫਤਿਆਂ ਬਾਅਦ ਡਾ: ਅੰਬੇਡਕਰ ਪੋਰਟਲ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਕੋਰਸ ਦੀ ਮਨਜੂਰੀ ਅਤੇ ਫੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵਲੋਂ ਫ੍ਰੀਸ਼ਿਪ ਕਾਰਡ ਅਤੇ ਸੰਸਥਾਵਾਂ ਵਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ।
————–

ਵਿਗਿਆਨ ਉਤਸਵ – ਪੰਜਾਬ ਦੌਰਾਨ ਸੂਬੇ ਵੱਲੋਂ ਸਾਇੰਸ ਤਕਨਾਲੋਜੀ ਅਤੇ ਇਨੋਵੇਸਨ ਈਕੋਸਿਸਟਮ ਦਾ ਪ੍ਰਦਰਸਨ
ਭਾਰਤ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਇਨੋਵੇਸ਼ਨ ਈਕੋਸਿਸਟਮ ਦੀ ਮੈਪਿੰਗ ਅਤੇ ਵਿਸਥਾਰ ਲਈ ਮਾਡਲ ਫਰੇਮਵਰਕ ਵਿਕਸਤ ਕਰਨ ਵਾਸਤੇ ਪੰਜਾਬ ਦੀ ਚੋਣ
ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ‘ਪੰਜਾਬ ਇਨੋਵੇਸਨ ਅਤੇ ਇਨਕਿਊਬੇਸਨ ਈਕੋਸਿਸਟਮ‘ ‘ਤੇ ਰਿਪੋਰਟ ਕੀਤੀ ਜਾਰੀ

ਚੰਡੀਗੜ, 1 ਅਕਤੂਬਰ:

ਵਿਗਿਆਨ ਉਤਸਵ ਪੰਜਾਬ, ਜਿਸ ਨੂੰ ਪੰਜਾਬ ਰਾਜ ਸਾਇੰਸ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਵੱਲੋਂ ਕਰਾਇਆ ਜਾ ਰਿਹਾ ਹੈ, ਸੂਬੇ ਦੇ ਖੋਜਾਰਥੀਆਂ, ਵਿਦਿਆਰਥੀਆਂ, ਟੀਚਿੰਗ ਫੈਕਲਟੀ ਅਤੇ ਉਦਯੋਗਾਂ ਨੂੰ ਪੰਜਾਬ ਦੇ ਸਾਇੰਸ, ਤਕਨਾਲੋਜੀ ਅਤੇ ਇਨੋਵੇਸ਼ਨ (ਐਸ.ਟੀ.ਆਈ.) ਈਕੋਸਿਸਟਮ ਦੇ ਖਾਸ ਪਹਿਲੂਆਂ ਬਾਰੇ ਡੂੰਘਾਈ ਵਿੱਚ ਸਿੱਖਣ ਦਾ ਮੌਕਾ ਪ੍ਰਦਾਨ ਕਰੇਗਾ। ਇਹ ਜਾਣਕਾਰੀ ਸਾਲ ਭਰ ਚੱਲਣ ਵਾਲੇ ਇਸ ਵਿਲੱਖਣ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ ਨੇ ਦਿੱਤੀ।
ਇਸ ਮੌਕੇ ਸ੍ਰੀ ਕੁਮਾਰ ਨੇ ਜੀ.ਆਈ.ਜੈੱਡ. ਅਤੇ ਸਟਾਰਟਅਪ ਪੰਜਾਬ ਦੇ ਸਹਿਯੋਗ ਨਾਲ ਕੌਂਸਲ ਵੱਲੋਂ ਤਿਆਰ ਕੀਤੀ ‘ਇਨੋਵੇਸਨ ਐਂਡ ਇੰਕਿਉਬੇਸ਼ਨ ਈਕੋਸਿਸਟਮ ਆਫ ਪੰਜਾਬ‘ ਬਾਰੇ ਰਿਪੋਰਟ ਵੀ ਜਾਰੀ ਕੀਤੀ। ਪੀ.ਐਸ.ਸੀ.ਐਸ.ਟੀ. ਦੇ ਕਾਰਜਕਾਰੀ ਨਿਰਦੇਸਕ ਡਾ. ਜਤਿੰਦਰ ਕੌਰ ਅਰੋੜਾ ਨੇ ਦੱਸਿਆ ਕਿ ਸਾਇੰਸ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਨੇ ਸਾਇੰਸ, ਤਕਨਾਲੋਜੀ ਅਤੇ ਇਨੋਵੇਸ਼ਨ ਈਕੋਸਿਸਟਮ ਦੀ ਮੈਪਿੰਗ ਅਤੇ ਵਿਸਥਾਰ ਲਈ ਇੱਕ ਮਾਡਲ ਫਰੇਮਵਰਕ ਵਿਕਸਤ ਕਰਨ ਲਈ ਪੰਜਾਬ ਦੀ ਚੋਣ ਕੀਤੀ ਹੈ ਜਿਸ ਨੂੰ ਦੇਸ ਦੇ ਦੂਜੇ ਸੂਬਿਆਂ ਵੱਲੋਂ ਅਪਣਾਇਆ ਜਾਵੇਗਾ। ਇਹ ਫਰੇਮਵਰਕ ਸੂਬਿਆਂ ਨੂੰ ਡਾਟਾ ਆਧਾਰਤ ਯੋਜਨਾਬੰਦੀ ਲਈ ਸੰਸਥਾਗਤ ਵਿਧੀ ਸਥਾਪਤ ਕਰਨ ਵਿੱਚ ਸਹਾਇਤਾ ਕਰੇਗਾ।
ਜ਼ਿਕਰਯੋਗ ਹੈ ਕਿ ‘ਵਿਗਿਆਨ ਉਤਸਵ‘ ਸਾਇੰਸ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਵੱਲੋਂ ਸਾਇੰਸ ਤੇ ਤਕਨਾਲੋਜੀ ਕੌਂਸਲਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਜਿਸ ਦਾ ਉਦੇਸ਼ ਦੇਸ ਦੇ “ਆਤਮ ਨਿਰਭਰ ਭਾਰਤ ਲਈ “ਵਿਗਿਆਨ, ਤਕਨਾਲੋਜੀ ਅਤੇ ਇਨੋਵੇਸਨ (ਐਸ.ਟੀ.ਆਈ) ਈਕੋਸਿਸਟਮ” ਨੂੰ ਪ੍ਰਦਰਸਤਿ ਕਰਨਾ ਹੈ। ਇਸ ਤਹਿਤ ਦੇਸ਼ ਦੇ ਸਾਰੇ ਸੂਬੇ ਸਾਲ ਭਰ ਲੜੀਵਾਰ ਸਮਾਗਮਾਂ ਦਾ ਆਯੋਜਨ ਕਰਕੇ ਆਪਣੇ ਸੂਬੇ ਦੇ ਐਸ.ਟੀ.ਆਈ ਈਕੋਸਿਸਟਮ ਦਾ ਪ੍ਰਦਰਸਨ ਕਰਨਗੇ। ਇਹ ਪਹਿਲਕਦਮੀ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਪੂਰੇ ਹੋਣ ਸਬੰਧੀ ਜਸਨ ਮਨਾਉਣ ਲਈ ਸੁਰੂ ਕੀਤੀ ਲੜੀ ‘ਅਜਾਦੀ ਕਾ ਅੰਮਿ੍ਰਤ ਮਹੋਤਸਵ’ ਦੇ ਵਜੋਂ ਕੀਤੀ ਗਈ ਹੈ।
ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਦਾ ਵਿਸਾ ‘ਪੰਜਾਬ ਵਿੱਚ ਵਿਗਿਆਨ, ਤਕਨਾਲੋਜੀ ਅਤੇ ਇਨੋਵੇਸਨ ਸੰਸਥਾਵਾਂ’ ਸੀ। ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ ਮੁਖੀ ਪ੍ਰੋ: ਰਾਜੀਵ ਆਹੂਜਾ, ਡਾਇਰੈਕਟਰ, ਆਈ.ਆਈ.ਟੀ ਰੋਪੜ; ਪ੍ਰੋ: ਅਸਵਨੀ ਪਰੀਕ, ਕਾਰਜਕਾਰੀ ਨਿਰਦੇਸਕ, ਨੈਸਨਲ ਐਗਰੀ-ਫੂਡ ਬਾਇਓਟੈਕਨਾਲੌਜੀ ਇੰਸਟੀਚਿਊਟ; ਪ੍ਰੋ. ਅਮਿਤਾਵਾ ਪਾਤਰਾ, ਡਾਇਰੈਕਟਰ, ਇੰਸਟੀਚਿਊਟ ਆਫ ਨੈਨੋ ਸਾਇੰਸ ਐਂਡ ਟੈਕਨਾਲੌਜੀ; ਡਾ: ਐਚ.ਕੇ. ਸਰਦਾਨਾ, ਮੁੱਖ ਵਿਗਿਆਨੀ, ਸੈਂਟਰਲ ਸਾਇੰਟੀਫਿਕ ਇੰਸਟ੍ਰੂਮੈਂਟ ਆਰਗਨਾਈਜੇਸ਼ਨ; ਡਾ: ਐਨ.ਜੀ. ਪ੍ਰਸਾਦ, ਡੀਨ, ਆਈ.ਆਈ.ਐਸ.ਈ.ਆਰ-ਮੋਹਾਲੀ, ਡਾ. ਨਵਤੇਜ ਬੈਂਸ, ਡਾਇਰੈਕਟਰ, ਖੋਜ, ਪੀ.ਏ.ਯੂ; ਡਾ: ਜੇ.ਪੀ.ਐਸ. ਗਿੱਲ, ਨਿਰਦੇਸਕ, ਖੋਜ, ਗਡਵਾਸੂ ਅਤੇ ਡਾ.ਨਿਰਮਲ ਔਸੈਪਾਚਨ, ਰਜਿਸਟਰਾਰ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਨੇ ਆਪਣੀਆਂ ਸੰਸਥਾਵਾਂ ਦੀਆਂ ਮੁੱਖ ਪ੍ਰਾਪਤੀਆਂ ਸਾਂਝੀਆਂ ਕੀਤੀਆਂ।
ਸੈਂਟਰ ਆਫ ਟੈਕਨਾਲੌਜੀ ਇਨੋਵੇਸਨ ਐਂਡ ਇਕਨਾਮਿਕ ਰਿਸਰਚ ਦੇ ਮੁੱਖ ਕਾਰਜਕਾਰੀ ਅਧਿਕਾਰੀ, ਸ੍ਰੀ ਜਨਕ ਨਾਬਰ ਵੱਲੋਂ ਸੰਚਾਲਿਤ ਇੱਕ ਇੰਟਰਐਕਟਿਵ ਪੈਨਲ ਵਿੱਚ, ਉਨਾਂ ਨੇ ਆਪਣੀਆਂ ਸੰਸਥਾਵਾਂ ਵੱਲੋਂ ਵਿਕਸਤ ਕੀਤੀਆਂ ਜਾ ਰਹੀਆਂ ਉੱਨਤ ਤਕਨਾਲੋਜੀਆਂ ਬਾਰੇ ਵੀ ਚਰਚਾ ਕੀਤੀ। ਸੂਬੇ ਭਰ ਤੋਂ ਲਗਭਗ 1000 ਭਾਗੀਦਾਰਾਂ ਨੇ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। .

Share