ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਮੂਹਿਕ ਵਿਆਹ ਕਰਵਾਏ 54 ਜੋੜੇ ਵਿਆਹ ਦੇ ਬੰਧਨ ‘ਚ ਬੱਝੇ.

ਚੰਡੀਗੜ੍ਹ 25 ਨਵੰਬਰ- ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ 75ਵੇਂ ਸਾਲਾਨਾ ਨਿਰੰਕਾਰੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਭਲਾਈ ਵਿਭਾਗ ਵੱਲੋਂ ਸੰਤ ਨਿਰੰਕਾਰੀ ਅਧਿਆਤਮਕ ਸਥੱਲ ਸਮਾਲਖਾ (ਹਰਿਆਣਾ) ਵਿਖੇ ਹੋਇਆ, ਜਿਸ ਵਿੱਚ ਕੁੱਲ 54 ਜੋੜੇ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝੇ। ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਇਸ ਸ਼ੁਭ ਮੌਕੇ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ, ਲਾੜਾ-ਲਾੜੀ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਹਾਜ਼ਰ ਸਨ।

ਇਸ ਸਾਧਾਰਨ ਰਸਮ ਵਿੱਚ, ਰਵਾਇਤੀ ਜੈਮਾਲਾ ਦੇ ਨਾਲ, ਸਾਰੇ ਨਵੇਂ ਜੋੜੀਆਂ ਨੂੰ ;ਸਾਂਝਾ ਹਾਰ ਮਿਸ਼ਨ ਦੇ ਨੁਮਾਇੰਦਿਆਂ ਦੁਆਰਾ ਪਹਿਨਾਇਆ ਗਿਆ। ਲਾਵਾਂ ਦੌਰਾਨ ਸਤਿਗੁਰੂ ਮਾਤਾ ਜੀ ਨੇ ਲਾੜੇ ਅਤੇ ਲਾੜ੍ਹੀਆਂ ‘ਤੇ ਫੁੱਲਾਂ ਦੀ ਵਰਖਾ ਕਰਕੇ ਅਸ਼ੀਰਵਾਦ ਪ੍ਰਦਾਨ ਕੀਤਾ। ਇਸ ਮੌਕੇ ਜੋੜਿਆਂ ਦੇ ਰਿਸ਼ਤੇਦਾਰਾਂ ਵੱਲੋਂ ਵੀ ਫੁੱਲਾਂ ਦੀ ਵਰਖਾ ਕੀਤੀ। ਇਹ ਅਸਲ ਵਿੱਚ ਇਹ ਇੱਕ ਅਲੌਕਿਕ ਨਜ਼ਾਰਾ ਨਜ਼ਰ ਆ ਰਿਹਾ ਸੀ।

ਮਿਸ਼ਨ ਦੇ ਤੀਜੇ ਗੁਰੂ ਬਾਬਾ ਗੁਰਬਚਨ ਸਿੰਘ ਜੀ ਨੇ ਸਮਾਜ ਭਲਾਈ ਦੇ ਕਾਰਜਾਂ ਤਹਿਤ ਸਾਦੇ ਵਿਆਹਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੀ ਕਿ ਅਸੀਂ ਸਾਰੇ ਫਜ਼ੂਲ ਖਰਚੀ ਤੋਂ ਸੰਕੋਚ ਕਰੀਏ ਅਤੇ ਦਿਖਾਵਾ ਨਾ ਕਰੀਏ। ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਆਪਣੀ ਲੋਕ ਭਲਾਈ ਦੀ ਇਸ ਭਾਵਨਾ ਨੂੰ ਅੱਗੇ ਲੈ ਕੇ ਸਮੂਹ ਸੰਗਤਾਂ ਦਾ ਮਾਰਗ ਦਰਸ਼ਨ ਕਰ ਰਹੇ ਹਨ।

ਇਸ ਸ਼ੁਭ ਮੌਕੇ ‘ਤੇ ਭਾਰਤ ਦੇ ਵੱਖ-ਵੱਖ ਰਾਜਾਂ, ਮੁੱਖ ਤੌਰ ‘ਤੇ ਚੰਡੀਗੜ੍ਹ, ਅਸਾਮ, ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਕੁੱਲ 54 ਜੋੜਿਆਂ ਨੇ ਵਿਆਹ ਲਈ ਸ਼ਿਰਕਤ ਕੀਤੀ। ਸਮੂਹਿਕ ਵਿਆਹ ਤੋਂ ਬਾਅਦ ਨਿਰੰਕਾਰੀ ਮਿਸ਼ਨ ਵੱਲੋਂ ਸਾਰਿਆਂ ਲਈ ਭੋਜਨ ਦਾ ਯੋਗ ਪ੍ਰਬੰਧ ਕੀਤਾ ਗਿਆ।

ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਕਿਹਾ ਕਿ ਮਿਸ਼ਨ ਦੀਆਂ ਸਿੱਖਿਆਵਾਂ ‘ਤੇ ਚੱਲਦੇ ਹੋਏ ਉਨ੍ਹਾਂ ਦੈਵੀ ਗੁਣਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਪਿਆਰ ਭਰਿਆ ਗ੍ਰਹਿਸਥ ਜੀਵਨ ਬਤੀਤ ਕਰਨਾ ਹੈ । ਘਰ ਪਰਿਵਾਰ ਵਿਚ ਆਪਣਾ ਫਰਜ਼ ਨਿਭਾਉਂਦੇ ਹੋਏ ਸਾਰਿਆਂ ਦਾ ਆਦਰ ਸਤਿਕਾਰ ਕਰਨਾ ਹੈ ਅਤੇ ਮਿਸ਼ਨ ਦੇ ਸਿਧਾਂਤਾਂ ਨੂੰ ਅਪਣਾ ਕੇ ਸਭ ਨਾਲ ਅਪਣਾਪਨ ਤੇ ਮਿਲਵਰਤਨ ਰੱਖਦੇ ਹੋਏ ਰਹਿਣਾ ਹੈ।

Share