ਗੁਰੂ ਨਾਨਕ ਦੇਵ ਜੀ ਨੇ ਕਿਸੇ ਇਕ ਸਮਾਜ ਵਿਸ਼ੇਸ਼ ਲਈ ਨਹੀਂ ਸੋਗ ਸਰਵ ਸਮਾਜ ਦੀ ਭਲਾਈ ਦਾ ਦਿੱਤਾ ਸੰਦੇਸ਼ – ਮਨੋਹਰ ਲਾਲ.

ਪੰਚਕੂਲਾ- 27 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਸੌਗਾਤ ਦਿੰਦੇ ਹੋਏ ਸ੍ਰੀ ਨਾਡਾ ਸਾਹਿਬ ਗੁਰੂਦੁਆਰਾ ਪੰਚਕੂਲਾ ਵਿਚ ਬਹੁਮੰਜਿਲਾ ਪਾਰਕਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਇਤਿਹਾਸਕ ਸ੍ਰੀ ਨਾਡਾ ਸਾਹਿਬ ਗੁਰੂਦਆਰਾ ਵਿਚ ਸੀਸ ਨਿਵਾ ਕੇ ਆਸ਼ੀਰਵਾਦ ਲਿਆ ਅਤੇ ਦੇਸ਼ ਤੇ ਸੂਬਾਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਦੇ ਨਾਲ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਤੇ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਸਕੱਤਰ ਸ੍ਰੀ ਰਮਨੀਕ ਸਿੰਘ ਮਾਨ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਂਲ ਗਲਬਾਤ ਕਰਦੇ ਹੋਏ ਦਸਿਆ ਕਿ ਪੂਰੇ ਦੇਸ਼ ਵਿਚ ਤੀਰਥ ਅਤੇ ਧਾਰਮਿਕ ਸਥਾਨਾਂ ਦੇ ਸਮੂਚੇ ਵਿਕਾਸ ਦੇ ਉਦੇਸ਼ ਨਾਲ ਪ੍ਰਸਾਦ ਯੋਜਨਾ ਚਲਾਈ ਜਾ ਰਹੀ ਹੈ। ਇਸੀ ਯੋਜਨਾ ਤਹਿਤ ਗੁਰੂਦੁਆਰਾ ਨਾਡਾ ਸਾਹਿਬ ਵਿਚ ਬਹੁਮੰਜਿਲਾ ਪਾਰਕਿੰਗ ਦਾ ਨਿਰਮਾਣ ਕੀਤਾ ਗਿਆ, ਜਿਸ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਕੀਤਾ ਗਿਆ ਹੈ। ਇਸ ਪਾਰਕਿੰਗ ਦਾ ਨੀਂਹ ਪੱਥਰ ਖੁਦ ਉਨ੍ਹਾਂ ਨੇ 27 ਅਕਤੂਬਰ, 2020 ਨੁੰ ਰੱਖਿਆ ਸੀ। ਲਗਭਗ 9500 ਵਰਗ ਮੀਟਰ ਵਿਚ ਬਣੇ ਇਸ ਪਾਰਕਿੰਗ ਦੇ ਨਿਰਮਾਣ ‘ਤੇ 13 ਕਰੋੜ 55 ਲੱਖ 26 ਹਜਾਰ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਵਿਚ 300 ਵਾਹਨ ਪਾਰਕ ਕੀਤੇ ਜਾ ਸਕਣਗੇ। ਉਨ੍ਹਾਂ ਨੇ ਕਿਹਾ ਕਿ ਇਸ ਪਾਰਕਿੰਗ ਦੇ ਨਿਰਮਾਣ ਨਾਲ ਦੂਰ-ਦੂਰ ਤੋਂ ਆਉਣ ਵਾਲੇ ਸੈਨਾਨੀਆਂ ਅਤੇ ਸ਼ਰਧਾਂਲੂਆਂ ਨੂੰ ਵਾਹਨ ਪਾਰਕਿੰਗ ਦੀ ਬਿਹਤਰ ਸਹੂਲਤ ਉਪਲਬਧ ਹੋਵੇਗੀ।

ਇਕ ਸੁਆਲ ਦੇ ਜਵਾਬ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕਪਾਲਮੋਚਨ ਤੀਰਥ ਵਿਚ ਗੁਰੂ ਪਰੰਪਰਾ ਦੇ ਸਾਰੇ ਲੋਕ ਜੁੜੇ ਹਨ ਅਤੇ ਲੱਖਾਂ ਲੋਕ ਉੱਥੇ ਇਸ਼ਨਾਨ ਕਰਨ ਆਉਂਦੇ ਹਨ। ਕੱਲ ਸ਼ਾਮ ਵੀ ਲਗਭਗ 5 ਲੱਖ ਲੋਕਾਂ ਨੇ ਇਸ਼ਨਾਨ ਕੀਤਾ। ਇਸੀ ਤਰ੍ਹਾ ਗੁਰੂਦੁਆਰਾ ਨਾਡਾ ਸਾਹਿਬ ਵਿਚ ਵੀ ਬਹੁਤ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੂੰ ਵੀ ਅੱਜ ਗੁਰੂਪੂਰਬ ਦੇ ਮੌਕੇ ‘ਤੇ ਨਾਡਾ ਸਾਹਿਬ ਗੁਰੂਦੁਆਰੇ ਆਉਣ ਦਾ ਮੌਕਾ ਪ੍ਰਾਪਤ ਹੋਇਆ ਹੈ।

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਗੁਰੂਘਰ ਵਿਚ ਮੱਥਾ ਟੇਕ ਕੇ ਦੇਸ਼ ਤੇ ਸੂਬੇ ਦੀ ਜਨਤਾ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ ਅਤੇ ਇਸ ਮੌਕੇ ‘ਤੇ ਸਾਰਿਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਗੁਰੂ ਭਗਤੀ ‘ਤੇ ਵੱਧ ਜੋਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਕ ਦੋਹੇ ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੈ ਸਰਬਤ ਦਾ ਭਲਾ ਦਾ ਵਰਨਣ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਸੇ ਇਕ ਸਮਾਜ ਵਿਸ਼ੇਸ਼ ਲਈ ਨਹੀਂ ਸਗੋ ਸਰਵ ਸਮਾਜ ਦੀ ਭਲਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਭਗਵਾਨ ਵਿਚ ਲਗਨ ਲਗਾਉਣ ਨਾਲ ਬੁਰਾਈਆਂ ਆਪਣੇ ਆਪ ਛੁੱਟ ਜਾਂਦੀਆਂ ਹਨ। ਉਨ੍ਹਾਂ ਨੇ ਨਸ਼ੇ ਦੇ ਵਿਰੁੱਧ ਵੀ ਕੰਮ ਕੀਤਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀ ਗਈ ਸਿਖਿਆਵਾਂ ਅੱਜ ਵੀ ਢੁੱਕਵੀਆਂ ਹਨ ਅਤੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਦੀ ਸਿਖਿਆਵਾਂ ਨੂੰ ਉਨ੍ਹੀ ਹੀ ਤਰਕਸੰਗਤਪੂਰਨ ਪ੍ਰਚਾਰਿਤ ਪ੍ਰਸਾਰਿਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਗਰੀਬ ਪਰਿਵਾਰਾਂ ਦੀ ਬੇਟੀਆਂ ਲਈ ਕਾਲਜਾਂ ਵਿਚ ਫਰੀ ਸਿਖਿਆ ਦਾ ਐਲਾਨ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਆਰਟਸ, ਸਾਇੰਸ ਅਤੇ ਕਾਮਰਸ ਦੀ ਡਿਗਰੀ ਕਾਲਜਾਂ ਵਿਚ 1 ਲੱਖ 80 ਹਜਾਰ ਰੁਪਏ ਸਾਲਾਨਾ ਆਮਦਨ ਵਾਲੀ ਗਰੀਬ ਪਰਿਵਾਰਾਂ ਦੀ ਬੇਟੀਆਂ ਨੂੰ ਪ੍ਰਾਈਵੇਟ ਕਾਲਜਾਂ ਵਿਚ ਵੀ ਫਰੀ ਸਿਖਿਆ ਦਿੱਤੀ ਜਾਵੇਗੀ। ਅਹਿਹੀ ਬੇਟੀਆਂ ਦੀ ਫੀਸ ਦੀ ਪ੍ਰਤੀਪੂਰਤੀ ਰਾਜ ਸਰਕਾਰ ਕਰੇਗੀ। ਇਸ ਤੋਂ ਇਲਾਵਾ, 1 ਲੱਖ 80 ਹਜਾਰ ਰੁਪਏ ਤੋਂ 3 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀ ਬੇਟੀਆਂ ਦੀ 50 ਫੀਸਦੀ ਫੀਸ ਦਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ‘ਤੇ ਨਗਰ ਨਿਗਮ ਮੇਅਰ ਕੁਲਭੂਸ਼ਨ ਗੋਇਲ, ਡਿਪਟੀ ਕਮਿਸ਼ਨਰ ਸੁਸ਼ੀਲ ਨਾਰਵਾਨ, ਪੁਲਿਸ ਡਿਪਟੀ ਕਮਿਸ਼ਨਰ ਸੁਮੇਰ ਪ੍ਰਤਾਪ ਸਿੰਘ, ਹਰਿਆਣਾ ਸੈਰ-ਸਪਾਟਾ ਨਿਗਮ ਦੇ ਪ੍ਰਬੰਧ ਨਿਦੇਸ਼ਕ ਡਾ. ਨੀਰਜ ਕੁਮਾਰ , ਵਧੀਕ ਡਿਪਟੀ ਕਮਿਸ਼ਨਰ ਵਰਸ਼ਾ ਖੰਗਵਾਲ, ਸਿਟੀ ਮੈਜੀਸਟ੍ਰੇਟ ਰਾਜੇਸ਼ ਪੁਨਿਆ, ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਮਾਨਦ ਸਕੱਤਰ ਰੰਜੀਤਾ ਮੇਹਤਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Share