ਸਿੱਖਿਆ ਮੰਤਰੀ ਵਲੋਂ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ..

ਚੰਡੀਗੜ•, 7 ਮਈ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।
ਉਨ•ਾਂ ਆਪਣੇ ਸੋਗ ਸੁਨੇਹੇ ਵਿੱਚ ਕਿਹਾ ਕਿ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਸੈਕੰਡਰੀ ਪੱਧਰ ਦੀਆਂ ਇਤਿਹਾਸ ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਵਾਲੀ ਉੱਚ ਤਾਕਤੀ ਕਮੇਟੀ ਦੇ ਮੁਖੀ ਵਜੋਂ ਵਧੀਆ ਸੇਵਾਵਾਂ ਨਿਭਾਅ ਰਹੇ ਸਨ। ਉਨ•ਾਂ ਕਿਹਾ ਕਿ ਉਘੇ ਸਿੱਖਿਆ ਸ਼ਾਸਤਰੀ ਡਾ. ਕਿਰਪਾਲ ਸਿੰਘ ਨੇ ਆਧੁਨਿਕ ਅਤੇ ਮੱਧਕਾਲੀ ਇਤਿਹਾਸ ਨੂੰ ਤੱਥਾਂ ਸਹਿਤ ਲਿਖਣ ਅਤੇ ਇਸ ਦੇ ਪਸਾਰ ਵਿਚ ਵਡਮੁੱਲਾ ਤੇ ਅਭੁੱਲ ਯੋਗਦਾਨ ਪਾਇਆ ਹੈ।
ਸਿੱਖਿਆ ਮੰਤਰੀ ਨੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਡੂੰਘੀ ਹਮਦਰਦੀ ਜਤਾਉਂਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Share