ਪੰਜਾਬ ਵਿਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ: ਮਨਪ੍ਰੀਤ ਸਿੰਘ ਬਾਦਲ ਪੰਜਾਬ ਸਰਕਾਰ ਦੇ ਵਫਦ ਵਲੋਂ ਉਯੋਗਿਕ ਇਕਾਈਆਂ ਨਾਲ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ.

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਨੂੰ ਹੁਲਾਰਾ ਦੇਣ ਲਈ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ
ਈਰਾਨ ਦੇ ਰਾਜਦੂਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
ਚੰਡੀਗੜ, 24 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
ਭਾਰਤ ਵਿੱਚ ਈਰਾਨ ਦੇ ਰਾਜਦੂਤ ਅਲੀ ਚੇਗੇਨੀ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਈਰਾਨ ਦੇ ਸਫ਼ੀਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਾਏ ਜਾ ਰਹੇ ਸਮਾਗਮਾਂ ਵਿੱਚ ਆਉਣ ਦਾ ਨਿੱਜੀ ਤੌਰ ’ਤੇ ਸੱਦਾ ਦਿੱਤਾ। ਮੁੱਖ ਮੰਤਰੀ ਨੇ ਉਨਾਂ ਨੂੰ ਦੱਸਿਆ ਕਿ ਇਸ ਇਤਿਹਾਸਕ ਮੌਕੇ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਤਹਿਰਾਨ ਤੋਂ ਅੰਮਿ੍ਰਤਸਰ ਵਾਸਤੇ ਵਿਸ਼ੇਸ਼ ਹਵਾਈ ਉਡਾਨਾਂ ਸ਼ੁਰੂ ਕਰਨ ਦਾ ਮਾਮਲਾ ਉਨਾਂ ਵੱਲੋਂ ਪਹਿਲਾਂ ਹੀ ਭਾਰਤ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ।
ਈਰਾਨ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਸਿੱਖ ਭਾਈਚਾਰੇ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਦਰਮਿਆਨ ਆਪਸੀ ਰਿਸ਼ਤਿਆਂ ਨੂੰ ਹੋਰ ਅੱਗੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੱਤਾ । ਉਨਾਂ ਨੇ ਮੁੱਖ ਸਕੱਤਰ ਨੂੰ ਪੰਜਾਬ ਤੇ ਈਰਾਨ ਦੀਆਂ ਯੂਨੀਵਰਸਿਟੀਆਂ ਦਰਮਿਆਨ ਵਿਦਿਆਰਥੀਆਂ ਦੇ ਅਦਾਨ-ਪ੍ਰਦਾਨ ਨੂੰ ਸ਼ੁਰੂ ਕਰਨ ਤੋਂ ਇਲਾਵਾ ਵਪਾਰਕ ਵਿਚਾਰ-ਵਟਾਂਦਰੇ ਨੂੰ ਵੀ ਉਤਸ਼ਾਹਤ ਕਰਨ ਦਾ ਸੁਝਾਅ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਈਰਾਨ ਨੂੰ ਬਰਾਮਦ ਕੀਤੇ ਜਾਣ ਵਾਲੇ ਮਿਆਰੀ ਚੌਲ, ਫਲ ਅਤੇ ਸੁੱਕੇ ਮੇਵਿਆਂ ਦੀ ਮਿਕਦਾਰ ਹੋਰ ਵਧਾਈ ਜਾ ਸਕਦੀ ਹੈ। ਉਨਾਂ ਇਹ ਵੀ ਦੱਸਿਆ ਕਿ ਸੂਬੇ ਲਈ ਦਰਾਮਦ ਹੁੰਦੀਆਂ ਪ੍ਰਮੁੱਖ ਵਸਤਾਂ ਵਿੱਚ ਈਰਾਨ ਦੀ ਯੂਰੀਆ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਸਫ਼ੀਰ ਨੂੰ ਸੂਬੇ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਦੇ ਚਾਹਵਾਨ ਈਰਾਨੀ ਨਿਵੇਸ਼ਕਾਰਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਈਰਾਨ ਦੀ ਇਕਲੌਤੀ ਫੇਰੀ ਨੂੰ ਵੀ ਚੇਤੇ ਕੀਤਾ ਜਦੋਂ ਸਾਲ 1976 ਵਿੱਚ ਸੂਬੇ ਦੇ ਖੇਤੀਬਾੜੀ ਮਹਿਕਮੇ ਦਾ ਵਫ਼ਦ ਉਨਾਂ ਦੀ ਅਗਵਾਈ ’ਚ ਈਰਾਨ ਦੇ ਦੌਰੇ ’ਤੇ ਗਿਆ ਸੀ ਜਿੱਥੇ ਉਨਾਂ ਨੇ ਸਿੱਖਣ ਦੇ ਤਜਰਬੇ ਵਜੋਂ ਦੋ ਮਹੀਨੇ ਠਹਿਰ ਕੀਤੀ। ਰਾਜਦੂਤ ਨੇ ਮੁੱਖ ਮੰਤਰੀ ਨੂੰ ਮੁੜ ਈਰਾਨ ਆਉਣ ਦਾ ਸੱਦਾ ਦਿੱਤਾ।
ਮਹਿਮਾਨਨਿਵਾਜ਼ੀ ਅਤੇ ਸਹਿਯੋਗ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਈਰਾਨ ਦੇ ਰਾਜਦੂਤ ਨੇ ਪਿਛਲੇ ਢਾਈ ਸਾਲਾਂ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸੁਝਾਅ ਨੂੰ ਸਵਿਕਾਰ ਕਰਦਿਆਂ ਰਾਜਦੂਤ ਨੇ ਕਿਹਾ ਕਿ ਉਨਾਂ ਨੇ ਭਲਕੇ ਪਟਿਆਲਾ ਵਿੱਚ ਇਕ ਸਮਾਗਮ ’ਚ ਸ਼ਾਮਲ ਹੋਣ ਜਾਣਾ ਹੈ ਅਤੇ ਉਹ ਆਪਣੀ ਠਹਿਰ ਦੌਰਾਨ ਪੈਗੰਬਰ ਮੁਹੰਮਦ ਦੇ ਵੰਸ਼ ਵਿੱਚੋਂ ਇਮਾਮ ਸੱਯਦ ਮਸ਼ਹਦ ਅਲੀ ਨਾਲ ਸਬੰਧਤ ਸਮਾਣਾ ਦੀ ਦਰਗਾਹ ’ਤੇ ਵੀ ਜਾਣਗੇ।
ਇਸ ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ। ਵਫਦ ਵਿੱਚ ਕੌਂਸਲਰ ਹੁਸੈਨ ਮੁਹੰਮਦੀ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
————

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ
ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ
ਮੁੰਬਈ, 24 ਸਤੰਬਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ ਕੇ ਸਾਮਲ ਹੋਣ ਦਾ ਸੱਦਾ ਦਿੱਤਾ।
550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਉਲੀਕੇ ਸਮਾਗਮਾਂ ਲਈ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਤਰ ਦੇਣ ਲਈ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮੁੰਬਈ ਵਿਖੇ ਸ੍ਰੀ ਬਾਦਲ ਤੇ ਸ੍ਰੀ ਸਿੰਗਲਾ ਪੰਜਾਬੀ ਭਾਈਚਾਰੇ ਤੇ ਸਿੱਖ ਸੰਗਤ ਨਾਲ ਕਰਵਾਏ ਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।
ਵਿੱਤ ਮੰਤਰੀ ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਹੱਕ-ਸੱਚ ਤੇ ਨਿਮਾਣਿਆਂ ਲਈ ਖੜਨ ਅਤੇ ਜ਼ਬਰ ਜੁਲਮ ਖ਼ਿਲਾਫ਼ ਲੜਨ ਲਈ ਹਮੇਸ਼ਾ ਸੇਧਿਤ ਕਰਦਾ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪ੍ਰਕਾਸ਼ ਦਿਹਾੜੇ ਦੇ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨਾਂ ’ਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨਾਂ ਕਿਹਾ ਕਿ ਇਹ ਸਮਾਗਮ ਸਾਡੇ ਲਈ ਸਭ ਤੋਂ ਵੱਡਾ ਤੋਹਫਾ ਲੈ ਕੇ ਆ ਰਿਹਾ ਹੈ ਕਿਉਂਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ ਜਿਸ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵੱਲੋਂ ਵਰਿਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਪਹਿਲੀ ਨਵੰਬਰ ਤੋਂ 12 ਨਵੰਬਰ ਤੱਕ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾ ਰਹੇ ਉੱਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਹੋਰ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਜਾ ਰਹੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਅਤੇ ਪਹੁੰਚਣ ਵਾਲੀ ਸੰਗਤ ਵਾਸਤੇ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਲਈ ਸਮਾਗਮਾਂ ਵਾਲੇ ਸਥਾਨ ਦਾ ਦੌਰਾ ਕਰਨ ਤੋਂ ਇਲਾਵਾ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕਰ ਕੇ ਜ਼ਮੀਨੀ ਹਕੀਕਤਾਂ ਦੇਖੀਆਂ ਅਤੇ ਆਉਂਦੇ ਦਿਨਾਂ ਵਿੱਚ ਬਟਾਲਾ ਤੇ ਸੁਲਤਾਨਪੁਰ ਲੋਧੀ ਵਿਖੇ ਇਕ ਹੋਰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਰੇਲਵੇ ਨੇ ਅਕਤੂਬਰ ਮਹੀਨੇ ਤੋਂ ਨਵੀਂ ਦਿੱਲੀ-ਲੁਧਿਆਣਾ ਸ਼ਤਾਬਦੀ ਨੂੰ ਸੁਲਤਾਨਪੁਰ ਲੋਧੀ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਤੋਂ ਬਾਹਰੋਂ ਆਉਣ ਵਾਲੀ ਸੰਗਤ ਲਈ ਹੋਰ ਵੀ ਵਿਸ਼ੇਸ਼ ਰੇਲਾਂ ਚਲਾਉਣ ਦੀ ਮੰਗ ਕੀਤੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਇਹ ਬੇਹੱਦ ਸੁਭਾਗਾ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਇਨਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਨਹੀਂ ਛੱਡੇਗੀ।
ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 71 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ। ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿੳੂਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਮੂਹ ਭਾਈਚਾਰਾ ਇਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ। ਉਨਾਂ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਵਿਚਾਲੇ ਬਹੁਤ ਗੂੜੀ ਸਾਂਝ ਹੈ। ਭਗਤ ਨਾਮਦੇਵ ਜੀ ਜੋ ਮਹਾਰਾਸ਼ਟਰ ਨਾਲ ਸਬੰਧਤ ਸਨ, ਉਨਾਂ ਨੇ ਕਾਫ਼ੀ ਸਮਾਂ ਪੰਜਾਬ ਦੇ ਪਿੰਡ ਘੁਮਾਣ ਵਿਖੇ ਬਿਤਾਇਆ। ਦਸਵੇਂ ਪਾਤਸ਼ਾਹ ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਨੇ ਜ਼ਿੰਦਗੀ ਦਾ ਆਖ਼ਰੀ ਸਮਾਂ ਨਾਂਦੇੜ ਸਾਹਿਬ ਵਿਖੇ ਬਿਤਾਇਆ। ਸਾਲ 2008 ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਜਦੋਂ ਨਾਂਦੇੜ ਸਾਹਿਬ ਵਿਖੇ 300 ਸਾਲਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ ਸੀ ਤਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੂਰੇ ਸ਼ਹਿਰ ਦੀ ਕਾਇਆ ਕਲਪ ਕਰਵਾ ਦਿੱਤੀ ਸੀ।
ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਚਰਨ ਸਿੰਘ ਸਪਰਾ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸੋਭਦੇ ਹਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਗੁਰੂ ਹਨ, ਜਿਨਾਂ ਨੂੰ ਅਸੀਂ ਜਗਤ ਗੁਰੂ ਵਜੋਂ ਸਤਿਕਾਰਦੇ ਹਾਂ।
ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਮਹਾਰਾਸ਼ਟਰ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਅਤੇ ਇਥੋਂ ਦੀ ਸੰਗਤ ਦੇ ਸੁਝਾਅ ਲੈਣੇ ਸਨ ਤਾਂ ਜੋ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।
ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਰਜਤ ਅਗਰਵਾਲ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਪੰਜਾਬ ਵਿੱਚ ਆਈ ਉਦਯੋਗਿਕ ਕ੍ਰਾਂਤੀ ਅਤੇ ਸੂਬਾਈ ਸਰਕਾਰ ਵੱਲੋਂ ਰਾਜ ਵਿੱਚ ਕਾਇਮ ਕੀਤੇ ਨਿਵੇਸ਼ ਪੱਖੀ ਮਾਹੌਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ, ਸੰਗਤ ਦੇ ਆਉਣ ਅਤੇ ਠਹਿਰਨ ਲਈ ਟੈਂਟ ਸਿਟੀ ਦੇ ਪ੍ਰਬੰਧ, ਪਾਣੀ, ਲੰਗਰ ਆਦਿ ਦੀਆਂ ਸਹੂਲਤਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ।
ਦੁਬਈ ਵਿੱਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰਨ ਵਾਲੇ ਸ੍ਰੀ ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੇਧ ਲੈਣ ਦਾ ਮੌਕਾ ਦੇਣਗੇ।
ਇਸ ਮੌਕੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ, ਰਾਜੇਸ਼ ਧੀਮਾਨ, ਅਵਨੀਤ ਕੌਰ ਤੋਂ ਇਲਾਵਾ ਰਘੂਬੀਰ ਸਿੰਘ ਗਿੱਲ, ਮਿਹਰ ਸਿੰਘ ਰੰਧਾਵਾ, ਅਦਾਕਾਰ ਬਿੰਦੂ ਦਾਰਾ ਸਿੰਘ, ਦਲਜੀਤ ਸਿੰਘ ਸੇਠੀ, ਕੁਲਵੰਤ ਸਿੰਘ ਸਣੇ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਹਾਜ਼ਰ ਸੀ।
—————

ਚੰਡੀਗੜ, 24 ਸਤੰਬਰ:
ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਜ਼ਿਮਨੀ ਚੋਣਾਂ 2019 ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਉਨਾ ਰਾਜਨੀਤਿਕ ਪਾਰਟੀ ਦੇ ਆਗੂਆਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਆਦਰਸ਼ ਚੋਣ ਜ਼ਾਬਤਾ, ਚੋਣ ਖਰਚ ਨਿਗਰਾਨੀ, ਪੇਡ ਨਿਊਜ/ਮੀਡੀਆ ਸਰਟੀਫੀਕੇਸ਼ਨ ਐਂਡ ਮੋਨਿਟਰਿੰਗ ਕਮੇਟੀ(ਐਮ.ਸੀ.ਐਮ.ਸੀ.) ਨਾਮਜਦਗੀ ਪ੍ਰੀਕਿ੍ਰਆ (ਫਾਰਮ 26) ਅਤੇ ਚੋਣਾਂ ਨਾਲ ਸਬੰਧਤ ਹੋਰ ਮਾਮਲਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਉਨਾ ਕਿਹਾ ਚੋਣਾਂ ਦੇ ਐਲਾਨ ਦੇ ਨਾਲ ਹੀ ਸਬੰਧਤ ਹਲਕਿਆਂ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋ ਗਿਆ ਹੈ। ਆਦਰਸ਼ ਚੋਣ ਜ਼ਾਬਤੇ ਬਾਰੇ ਬੋਲਦਿਆਂ ਡਾ ਰਾਜੂ ਨੇ ਕਿਹਾ ਕਿ ਇਹ ਸਾਰੀਆ ਰਾਜਨਤਿਕ ਪਾਰਟੀਆ ਨੂੰ ਬਰਾਬਰ ਦੇ ਮੌਕੇ ਦਿੰਦਾ ਹੈ ਤਾ ਜੋ ਕੋਈ ਪਾਰਟੀ ਜਾ ਉਮੀਦਵਾਰ ਪੈਸੇ ਜਾ ਤਾਕਤ ਦੀ ਵਰਤੋਂ ਕਰਕੇ ਵੋਟਰਾਂ ਨੁੰ ਪ੍ਰਭਾਵਿਤ ਨਾ ਕਰ ਸਕੇ।
ਚੋਣ ਖਰਚ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਚੋਣ ਲੜ ਰਹੇ ਉਮੀਦਵਾਰ ਨੂੰ 28 ਲੱਖ ਰੁਪਏ ਖਰਚਣ ਦੀ ਖੁਲ ਹੈ ।
ਨਾਮਜਦਗੀ ਪ੍ਰੀਕਿ੍ਰਆ (ਫਾਰਮ 26) ਬਾਰੇ ਬੋਲਦਿਆਂ ਡਾ. ਰਾਜੂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆ ਨੂੰ ਫਾਰਮ 26 , ਏ ਅਤੇ ਬੀ ਬਾਰੇ ਵੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਐਫੀਡੇਵਟ ਨਾਮਜਦਗੀ ਪੱਤਰ ਦਾਖਲ਼ ਕਰਨ ਦੇ ਆਖਰੀ ਦਿਨ ਬਾਦ ਦੁਪਹਿਰ ਤਿੰਨ ਵਜੇ ਤੋਂ ਪਹਿਲਾਂ ਹਰ ਹਾਲਤ ਵਿਚ ਭਰਨਾ ਹੈ।ਜੇਕਰ ਫਾਰਮ 26 ਦਾ ਕੋਈ ਕਾਲਮ ਖਾਲੀ ਰਿਹ ਗਿਆ ਤਾਂ ਨਾਮਜਦਗੀ ਪਤਰ ਦਾਖਲ ਕਰਨ ਵਾਲੇ ਉਮੀਦਵਾਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਸ਼ੁਰੂ ਹੋਣ ਤੋਂ ਪਹਿਲ਼ਾ ਹਰ ਹਾਲਤ ਪੂਰੀ ਤਰਾ ਭਰਿਆ ਹੋਇਆ ਐਫੀਡੇਵਟ ਜਮਾ ਕਰਵਾਉਣਾ ਜਰੂਰੀ ਹੋਵੇਗਾ। ਜੇਕਰ ਕੋਈ ਉਮੀਦਵਾਰ ਆਰ. ਉ. ਵਲੋਂ ਰੀਮਾਈਡਰ ਨੋਟਿਸ ਜਾਰੀ ਹੋਣ ਤੋਂ ਬਾਦ ਵੀ ਇਹ ਐਫੀਡੇਵਟ ਜਮਾ ਕਰਵਾਉਣ ਵਿੱਚ ਨਾਕਾਮ ਰਹਿੰਦਾ ਹੈ ਤਾ ਆਰ. ਉ. ਇਸ ਅਧਾਰ ਤੇ ਨਾਮਜਦਗੀ ਪੱਤਰ ਪੜਤਾਲ ਦੌਰਾਨ ਰੱਦ ਕਰ ਸਕਦਾ ਹੈ। ਇਸ ਤੋਂ ਇਲਾਵਾ ਨਾਮਜਦਗੀ ਪੱਤਰਾਂ ਦੀ ਪੜਤਾਲ ਤੋਂ ਪਹਿਲਾ ਸਹੁੰ ਚੁਕਣੀ ਵੀ ਜਰੂਰੀ ਹੈ ਅਤੇ ਉਮੀਦਵਰ ਦਾ ਨਾਮ ਜਿਸ ਵੋਟਰ ਸੂਚੀ ਵਿੱਚ ਦਰਜ ਹੈ ਉਸ ਦੀ ਤਸਦੀਕਸ਼ੁਦਾ ਕਾਪੀ ਵੀ ਜਮਾ ਕਰਵਾਏਗਾ।
ਡਾ. ਰਾਜੂ ਨੇ ਦੱਸਿਆ ਕਿ ਜ਼ਿਮਨੀ ਚੋਣਾਂ 2019 ਦੋਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦੋਰਾਨ ਕੀਤੇ ਜਾਣ ਵਾਲੇ ਖਰਚ ਦੀ ਸਹੀ ਨਿਗਰਾਨੀ ਨੂੰ ਯਕੀਨੀ ਅਤੇ ਸੁਵਿਧਾਜਨਕ ਬਨਾਉਣ ਲਈ ਵੱਖਰਾ ਖਾਤਾ ਖੁਲਵਾਣਾ ਜ਼ਰੂਰੀ ਹੈ। ਉਨਾਂ ਸਮੂੰਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਭਾਰਤ ਅਤੇ ਕੇਰਲ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਗੋਂ ਇਸ ਦੀ ਥਾਂ ਵਾਤਾਵਰਣ ਪੱਖੀ ਵਸਤਾ ਦੀ ਵਰਤੋਂ ਕਰਨ ।ਉਨਾਂ ਚੋਣ ਸਬੰਧੀ ਰੈਲੀਆਂ ਦੋਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
——-

ਦੇਸ਼ ਦੀਆਂ ਰਿਵਾਇਤਾਂ ਵਿੱਚ ਡੂੰਘੇ ਗੁੰਦੇ ਹੋਏ ਸੀਨੀਅਰ ਸਿਟੀਜ਼ਨਾਂ ਦਾ ਸਤਿਕਾਰ ਕਰੋ-ਅਰੁਨਾ ਚੌਧਰੀ
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਵਲੋਂ 4 ਅਕਤੂਬਰ ਤੱਕ ਸੀਨੀਅਰ ਸਿਟੀਜ਼ਨਾ ਲਈ ਸੂਬਾ ਨੀਤੀ ਵਾਸਤੇ ਸੁਝਾਵਾਂ ਦੀ ਮੰਗ
ਸੀਨੀਅਰ ਸਿਟੀਜ਼ਨਾ ਨਾਲ ਸਬੰਧਤ ਲੰਬਿਤ ਕੇਸਾਂ ਦੀ ਸੂਚਨਾ ਮੰਗੀ
ਸੀਨੀਅਰ ਸਿਟੀਜ਼ਨਾ ਲਈ ਸੂਬਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ, 24 ਸਤੰਬਰ:
“ ਸੀਨੀਅਰ ਸਿਟੀਜ਼ਨਾ ਦਾ ਸਤਿਕਾਰ ਸਾਡੇ ਦੇਸ਼ ਦੀਆਂ ਰਿਵਾਇਤਾਂ ਵਿੱਚ ਪ ੂਰੀ ਤਰਾਂ ਗੁੰਦਿਆ ਹੋਇਆ ਹੈ ਅਤੇ ਸਾਨੂੰ ਇਹ ਰਵਾਇਤਾਂ ਪੂਰੀ ਤਰਾਂ ਕਾਇਮ ਰੱਖਣ ਦੀਆਂ ਸਾਰੀਆਂ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੀਨੀਅਰ ਸਿਟੀਜ਼ਨਾਂ ਲਈ ਸੂਬਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।
ਮੰਤਰੀ ਨੇ ਕੌਂਸਲ ਦੇ ਮੈਂਬਰਾਂ ਨੂੰ ਦੱਸਿਆ ਕਿ ਸੀਨੀਅਰ ਸਿਟੀਜ਼ਨਾ ਲਈ ਸੂਬਾਈ ਨੀਤੀ ਦਾ ਖਰੜਾ ਪੂਰੀ ਤਰਾਂ ਤਿਆਰ ਹੈ ਪਰ ਇਸਨੂੰ ਹੋਰ ਦਰੁਸਤ ਕਰਨ ਦੀ ਜ਼ਰੂਰਤ ਹੈ। ਉਨਾਂ ਨੇ ਇਸਨੂੰ ਅੰਤਿਮ ਰੂਪ ਦੇਣ ਵਾਸਤੇ 4 ਅਕਤੂਬਰ ਤੱਕ ਸੁਝਾਵਾਂ ਦੀ ਮੰਗ ਕੀਤੀ ਹੈ।
ਮੰਤਰੀ ਨੇ ਮੇਂਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ 2007 ਦੇ ਹੇਠ ਲੰਬਿਤ ਪਏ ਕੇਸਾਂ ਬਾਰੇ ਸੂਚਨਾ ਦੀ ਮੰਗ ਕੀਤੀ ਹੈ ਅਤੇ ਹਦਾਇਤ ਕਰਦਿਆਂ ਕਿਹਾ ਹੈ ਕਿ ਜਿਨਾਂ ਮਾਮਲਿਆਂ ਵਿੱਚ ਸਮਝੌਤਾ ਹੋ ਚੁੱਕਾ ਹੈ ਉਨਾਂ ਕੇਸਾਂ ਨਾਲ ਸਬੰਧਤ ਸਟੇਟਸ ਰਿਪੋਰਟ ਜਲਦੀ ਤੋਂ ਜਲਦੀ ਦਾਇਰ ਕੀਤੀ ਜਾਵੇ। ਮੰਤਰੀ ਨੇ ਇਹ ਵੀ ਜ਼ੋਰ ਦਿੱਤਾ ਕਿ ਨਿਯਮਤ ਵਖਫੇ ਤੋਂ ਬਾਅਦ ਜ਼ਿਲਾ ਪੱਧਰੀ ਕਮੇਟੀਆਂ ਦੀਆਂ ਤਿਮਾਹੀ ਮੀਟਿੰਗਾਂ ਲਾਜ਼ਮੀ ਤੌਰ ’ਤੇ ਕਰਵਾਈਆਂ ਜਾਣ ਅਤੇ ਇਨਾਂ ਵਿੱਚ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੱਦਿਆ ਜਾਵੇ।
ਸ੍ਰੀਮਤੀ ਚੌਧਰੀ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ ਮੌਜੂਦਾ 700 ਰੁਪਏ ਪ੍ਰਤੀ ਮਹੀਨਾ ਤੋਂ ਬੁਢਾਪਾ ਪੈਨਸ਼ਨ ਵਧਾਉਣ ਦੇ ਮਾਮਲੇ ਦਾ ਅਧਿਐਨ ਕੀਤਾ ਜਾਵੇ ਅਤੇ 4 ਅਕਤੂਬਰ 2019 ਤੱਕ ਇਸ ਸਬੰਧੀ ਸੂਚਨਾ ਪੇਸ਼ ਕੀਤੀ ਜਾਵੇ। ਸੀਨੀਅਰ ਸਿਟੀਜ਼ਨਾਂ ਦੇ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਲਈ ਕਾਰਜ ਯੋਜਨਾ ਨੂੰ ਲਾਗੂ ਕਰਨ ਦੇ ਮੁੱਦੇ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਐਸਪੀ ਰੈਂਕ ਦਾ ਇੱਕ ਅਧਿਕਾਰੀ ਹਰੇਕ ਜ਼ਿਲੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸੀਨੀਅਰ ਸਿਟੀਜ਼ਨਾ ਦੇ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸਦੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਜ਼ਿਲਾ ਹਸਪਤਾਲਾਂ ਦੀਆਂ ਵਾਰਡਾਂ ਵਿੱਚ ਸੀਨੀਅਰ ਸਿਟੀਜ਼ਨਾ ਦੇ ਲਈ ਬੈਡ ਰਾਖਵੇਂ ਹਨ ਅਤੇ ਉਨਾਂ ਲਈ ਮੁਫਤ ਦਵਾਈਆਂ ਅਤੇ ਮੁਫਤ ਟੈਸਟ ਉਪਲਬਧ ਹਨ। ਉਨਾਂ ਦੱਸਿਆ ਕਿ ਰੋਗੀ ਕਲਿਆਣ ਸੰਮਤੀ ਦੇ ਹੇਠ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨਾਂ ਮਹੱਤਵਪੂਰਨ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਸਿਟੀਜ਼ਨਾ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਜਿਲਾ ਹਸਪਤਾਲਾਂ ਵਿਚ ਲਿੱਖ ਕੇ ਲਾਈਆਂ ਜਾਣ।
ਸ੍ਰੀਮਤੀ ਚੌਧਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ 1 ਅਕਤੂਬਰ,2019 ਨੂੰ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਉਣ ਨੂੰ ਡਿਪਟੀ ਕਮਿਸ਼ਨਰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾ ਦਾ ਸਾਰੇ ਦਫ਼ਤਰਾਂ ਅਤੇ ਸਮਾਰੋਹਾਂ ਵਿਚ ਸਤਿਕਾਰ ਕੀਤਾ ਜਾਵੇ।
ਮੰਤਰੀ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਾ ਸਬੰਧੀ ਸਾਰੇ ਮਾਮਲਿਆਂ ਬਾਰੇ ਨੋਟੀਫੀਕੇਸ਼ਨ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੂੰ ਮੁਹੱਈਆ ਕਰਵਾ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਸੀਨੀਅਰ ਸਿਟੀਜ਼ਨਾ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਐਮਰਜੈਂਸੀ ਨਾਲ ਨਿਪਟਨ ਲਈ 112 ਹੈਲਪਲਾਈਨ ਨੰਬਰ ਚਲ ਰਿਹਾ ਹੈ।
ਸਟੇਟ ਕੌਂਸਲ ਦੀ ਮੀਟਿੰਗ ਹਰੇਗ ਛਿਮਾਹੀ ਦੇ ਵਖਫੇ ਤੋਂ ਬਾਅਦ ਚਲਾਉਣ ਦਾ ਫੈਸਲਾ ਲਿਆ।
ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ (ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ)ਵਿਭਾਗ, ਸ੍ਰੀਮਤੀ ਰਾਜੀ .ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਗੁਰਪੀ੍ਰਤ ਕੌਰ ਸਪਰਾ, ਆਜੀ ਕ੍ਰਾਈਮ ਸ੍ਰੀ ਗੁਰਿੰਦਰ ਸਿੰਘ ਢਿੱਲੋਂ, ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸਤਪਾਲ ਕਰਕਰਾ,ਸ੍ਰੀ ਪ੍ਰੇਮ ਚੰਦ ਬਖ਼ਸ਼ੀ ਐਡਵੋਕੇਟ, ਸੀਨੀਅਰ ਸਿਟੀਜ਼ਨ ਵੈਲਫੇਅਰ ਕੌਂਸਲ ਹੁਸ਼ਿਆਰਪੁਰ ਤੋਂ ਸ੍ਰੀ ਸੁਰਜੀਤ ਸਿੰਘ (ਸੇਵਾ ਮੁਕਤ ਪੀਸੀਐਸ), ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁੱਖ ਯੋਜਨਾਕਾਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਪਰਮਵੀਰ ਸਿੰਘ ਵੀ ਸ਼ਾਮਲ ਸਨ।
———
ਚੋਣਾਂ 2019
ਨਾਮਜ਼ਦਗੀ ਦਾਖਲ ਕਰਨ ਦੇ ਦੂਸਰੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਹੋਇਆ ਦਾਖਲ

ਚੰਡੀਗੜ 24 ਸਤੰਬਰ: ਫਗਵਾੜਾ (ਐਸ.ਸੀ), ਮੁਕੇਰੀਆਂ,ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਦੂਸਰੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤਾ ਗਏ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ 2019 ਹੈ।
——
ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾ ਮੌਕੇ ਸਿੱਖ ਜਗਤ ਦੀਆਂ 550 ਉੱਘੀਆਂ ਹਸਤੀਆਂ ਦਾ ਕਰੇਗੀ ਸਨਮਾਨ
ਪੰਜਾਬ ਸਰਕਾਰ ਵਲੋਂ ਅਜਿਹੀਆਂ ਪ੍ਰਸਿੱਧ ਸ਼ਖ਼ਸੀਅਤਾਂ ਦੇ ਸਨਮਾਨ ਸਬੰਧੀ ਅਰਜ਼ੀਆਂ/ਨਾਮਜ਼ਦਗੀਆਂ ਦੀ ਮੰਗ
ਆਈ.ਕੇ.ਜੀ.ਪੀ.ਟੀ.ਯੂ ਕਪੂਰਥਲਾ ਵਿੱਚ 10 ਨਵੰਬਰ ਨੂੰ ਆਯੋਜਿਤ ਕੀਤਾ ਜਾਵੇਗਾ ਸਨਮਾਨ ਸਮਾਰੋਹ
ਚੰਡੀਗੜ, 24 ਸਤੰਬਰ: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾ ਮੌਕੇ 550 ਨਾਨਕ ਨਾਮ ਲੇਵਾ ਉਘੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚੰਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾ ਮੌਕੇ 550 ੳੱੁਘੀਆਂ ਨਾਨਕ ਨਾਮ ਲੇਵਾ ਹਸਤੀਆਂ ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ। ਇਸ ਫਹਿਰਿਸਤ ਵਿੱਚ ਉਹ ਸ਼ਖ਼ਸੀਅਤਾਂ ਸ਼ਾਮਲ ਹੋ ਸਕਣਗੀਆਂ ਜਿਨਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪੂਰਾ ਭਰੋਸਾ ਹੈ ਅਤੇ ਜਿਨਾਂ ਨੇ ਇਨਾਂ ਸਿੱਖਿਆਵਾਂ ਨੂੰ ਅਪਣਾਕੇ ਆਪਣੇ ਜੀਵਨ ਦੇ ਵੱਖ ਵੱਖ ਪੜਾਵਾਂ ਨੂੰ ਸਰ ਕੀਤਾ ਜਾਂ ਜਿਨਾਂ ਨੇ ਸਮਾਜ ਲਈ ਕੋਈ ਵਡਮੁੱਲਾ ਯੋਗਦਾਨ ਦਿੱਤਾ ਜਾਂ ਪਹਿਲੀ ਪਾਤਸ਼ਾਹੀ ਦੀਆਂ ਸਿੱਖਿਆਵਾਂ ਨੂੰ ਚਾਨਣਮੁਨਾਰਾ ਮੰਨਦਿਆਂ ਆਪਣੇ ਚੁਣੇ ਹੋਏ ਕਿੱਤੇ ਜਾਂ ਖੇਤਰ ਵਿੱਚ ਮੱਲਾਂ ਮਾਰੀਆਂ।
ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਅਜਿਹੀਆਂ ਹਸਤੀਆਂ ਭਾਰਤ ਜਾਂ ਵਿਦੇਸ਼ ਤੋਂ ਵੀ ਹੋ ਸਕਦੀਆਂ ਹਨ ਅਤੇ ਇਨਾਂ ਸਹਿਕਾਰਯੋਗ ਹਸਤੀਆਂ ਨੂੰ ਖੋਜਣ ਦਾ ਸਿਲਸਿਲਾ ਪੂਰੀ ਦੁਨੀਆਂ ਵਿੱਚ ਚਲਾਇਆ ਜਾਵੇਗਾ। ਅਜਿਹੀ ਮਸ਼ਹੂਰ ਸ਼ਖ਼ਸੀਅਤਾਂ ਤੱਕ ਪਹੁੰਚ ਕਰਨ ਲਈ ਪੰਜਾਬ ਸਰਕਾਰ ਵਲੋਂ ਇਸ਼ਤਿਹਾਰ ਵੀ ਦਿੱਤਾ ਗਿਆ ਹੈ, ਜਿਸ ਵਿੱਚ ਸੰਸਥਾਵਾਂ ਨੂੰ ਨਾਨਕ ਨਾਮ ਲੇਵਾ ਹਸਤੀਆਂ ਨੂੰ ਨਾਮਜ਼ਦ ਕਰਨ/ਨਾਂ ਭੇਜਣ ਜਾਂ ਆਮ ਲੋਕਾਂ ਨੂੰ ਅਜਿਹੀਆਂ ਪ੍ਰਸਿੱਧ ਹਸਤਸੀਆਂ ਦੇ ਨਾਂ ਸੁਝਾਉਣ ਦੀ ਖੁਲ ਹੋਵੇਗੀ, ਜੋ ਇਹ ਸਨਮਾਨ ਹਾਸਲ ਕਰਨ ਯੋਗ ਹੱਕਦਾਰ ਸਮਝੇ ਜਾਂਦੇ ਹੋਣ। ਇਹ ਨਾਮ ਬਿਨਾਂ ਕਿਸੇ ਜਾਤ-ਪਾਤ, ਧਰਮ, ਫਿਰਕੇ ਅਤੇ ਨਾਗਰਿਕਤਾ ਦੇ ਭੇਦ ਭਾਵ ਤੋਂ ਭੇਜੇ ਜਾਂ ਸੁਝਾਏ ਜਾ ਸਕਦੇ ਹਨ।
ਮੰਤਰੀ ਨੇ ਸਨਮਾਨ ਪ੍ਰਾਪਤ ਕਰਨਯੋਗ ਸੰਸਥਾਵਾਂ ਜਾਂ ਹਸਤੀਆਂ ਨੂੰ ਲੱਭਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਨਿੱਜੀ ਤੌਰ ਤੇ ਜਾਂ ਹੋਰਨਾ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਧਾਰ ’ਤੇ ਅਜਿਹੀਆਂ ਹਸਤੀਆਂ ਦੇ ਨਾਮ ਖੋਜੇਗੀ ਅਤੇ ਅੰਤਿਮ ਰੂਪ ਦੇਣ ਲਈ ਮੁੱਖ ਸਕੱਤਰ ਨੂੰ ਭੇਜੇ ਜਾਣਗੇ।
ਸ੍ਰੀ ਚੰਨੀ ਨੇ ਦੱਸਿਆ ਅਜਿਹੀਆਂ ਹਸਤੀਆਂ ਨੂੰ ਸਨਮਾਨਿਤ ਕਰਨ ਲਈ ਆਈ.ਕੇ.ਜੀ.ਪੀ.ਟੀ.ਯੂ ਕਪੂਰਥਲਾ ਵਿੱਚ 10 ਨਵੰਬਰ ਨੂੰ ਇੱਕ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨਾਂ ਹਸਤੀਆਂ ਦਾ ਸਨਮਾਨ ਕਰਨਗੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਰਾਹੁਲ ਤਿਵਾੜੀ ਸਕੱਤਰ ਰੋਜ਼ਗਾਰ ਉੱਤਪਤੀ, ਸ੍ਰੀ. ਐਸ.ਐਸ ਸ੍ਰੀਵਾਸਤਵਾ ਆਈ.ਜੀ ਇੰਟੈਲੀਜੈਂਸ, ਸ੍ਰ. ਏ.ਐਸ ਸੇਖੋਂ ਏ.ਐਮ.ਡੀ ਰੋਜ਼ਗਾਰ ਉੱਤਪਤੀ, ਪ੍ਰੋ. ਐਮ.ਪੀ.ਐਸ ਈਸ਼ਰ, ਵੀ.ਸੀ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਟੀ, ਬਠਿੰਡਾ, ਸ੍ਰ. ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ, ਸ੍ਰ. ਲਖਮੀਰ ਸਿੰਘ ਵਧੀਕ ਡਾਇਰੈਕਟਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਡਾ. ਸੇਨੂੰ ਦੱੁਗਲ ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ, ਡਾ. ਈ.ਐਸ ਜੌਹਲ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
——–

ਖੁਰਾਕ ਤੇ ਸਿਵਲ ਸਪਲਾਈ ਡਾਇਰੈਕਟਰ ਨਾਲ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਮੁਲਾਕਾਤ
ਵਫਦ ਵੱਲੋਂ ਮੰਗ ਪੱਤਰ ਭੇਟ
ਚੰਡੀਗੜ, 24 ਸਤੰਬਰ :
ਰਾਈਸ ਐਸੋਸੀਏਸ਼ਨ ਮਿਲਰਜ਼ ਪੰਜਾਬ ਦੇ ਇਕ ਵਫਦ ਵੱਲੋਂ ਅੱਜ ਇਥੇ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਰਾਈਸ ਮਿਲਰਜ਼ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਲਈ ਡਾਇਰੈਕਟਰ ਅਨਿੰਦਿਤਾ ਮਿਤਰਾ ਦਾ ਧੰਨਵਾਦ ਕੀਤਾ ਗਿਆ।
ਵਫਦ ਦੇ ਮੈਂਬਰਾਂ ਵੱਲੋਂ ਇਸ ਮੌਕੇ ਆਪਣੀ ਕਈ ਮੰਗਾਂ ਸਬੰਧੀ ਡਾਇਰੈਕਟਰ ਨੁੂੰ ਜਾਣੂ ਕਰਵਾਇਆ ਗਿਆ। ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਧਿਆਨ ਪੂਰਵਕ ਇਨਾਂ ਮੰਗਾਂ ਬਾਰੇ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਮੰਗਾਂ ਸਬੰਧੀ ਮੰਤਰੀ ਜੀ ਦੇ ਧਿਆਨ ਵਿੱਚ ਜਲਦ ਲਿਆਉਗੇ। ਵਫਦ ਵਿੱਚ ਸ੍ਰੀ ਗਿਆਨ ਚੰਦ ਭਾਰਦਵਾਜ, ਪ੍ਰਧਾਨ ਰਾਈਸ ਮਿਲਰਜ਼ ਐਸੋਸੀਏਸ਼ਨ, ਸਤਪ੍ਰਕਾਸ਼ ਗੋਇਲ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਜਨਰਲ ਸੈਕਟਰੀ, ਅਸ਼ਵਨੀ ਕੁਮਾਰ ਪ੍ਰਧਾਨ ਸਮਾਣਾ ਯੂਨਿਟ, ਸ੍ਰੀ ਅਮਨ ਪੰਜਰਥ ਪ੍ਰਧਾਨ ਸੁਨਾਮ ਯੂਨਿਟ, ਰਜਨੀਸ਼ ਕਾਂਸਲ, ਹਰਪ੍ਰੀਤ ਸਿੰਘ ਢਿਲੋਂ, ਪ੍ਰਵੀਨ ਜੈਨ, ਜੈਪਾਲ ਗੋਇਲ, ਮਿਸਟਰ ਅੰਕੁਰ ਪ੍ਰਧਾਨ ਜਗਰਾਉਂ ਯੂਨਿਟ, ਰੋਹਿਤ ਗਰਗ ਅਤੇ ਮੋਕੁੰਸ਼ ਅਗਰਵਾਲ ਹਾਜ਼ਰ ਸਨ।

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਹਸਪਤਾਲਾਂ ਦਾ ਆਧੁਨਿਕਰਨ ਕੀਤਾ ਜਾ ਰਿਹਾ: ਬਲਬੀਰ ਸਿੰਘ ਸਿੱਧੂ
ਚੰਡੀਗੜ, 24 ਸਤੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਚੱਲਣ ਵਾਲੇ ਲੜੀਵਾਰ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਦਾ ਆਧੁਨਿਕਣ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਚੱਲਣ ਵਾਲੇ ਸਮਾਗਮ ਵਿਚ ਪੂਰੇ ਵਿਸ਼ਵ ਤੋਂ ਲੱਖਾਂ-ਕਰੋੜਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਵਿਖੇ ਸੰਗਤਾਂ ਨੂੰ ਹਰ ਤਰਾਂ ਦੀਆਂ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਭਗ 30 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਦਾ ਆਧੁਨਿਕਰਨ ਕੀਤਾ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਗਮ ਨਾਲ ਸਬੰਧਤ ਸਾਰੇ ਸਰਕਾਰੀ ਹਸਪਤਾਲਾਂ ਵਿੱੱਚ ਵੱੱਖ ਵੱੱਖ ਤਰਾਂ ਦੇ ਇਕਊਪਮੈਂਟ ਜਿਵੇਂ ਕਿ ਵੈਂਟੀਲੇਟਰ, ਆਈ.ਸੀ.ਯੂ., ਐਕਸ-ਰੇ ਮਸ਼ੀਨਾਂ, ਈ.ਸੀ.ਜੀ, ਅਲਟਰਾਸਾਊਂਡ ਮਸ਼ੀਨਾਂ ਅਤੇ ਰੇਡੀਊਗਰਾਫੀ ਮਸ਼ੀਨਾਂ ਆਦਿ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਤੁਰੰਤ ਐਮਰਜੈਂਸੀ ਸੇਵਾਵਾਂ ਉਪਲਬਧ ਕਰਵਾਉਣ ਲਈ 12 ਅਡਵਾਂਸ ਲਾਈਫ ਸੂਪੋਰਟ ਐਂਬੂਲੈਂਸਾਂ ਵੀ ਮੁਹੱਈਆ ਕਰਵਾਈਆ ਜਾਣਗੀਆਂ।
ਸ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਨਾਂ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਦਾ ਪੁਨਰ-ਨਿਰਮਾਣ ਤੇ ਸੰੁਦਰੀਕਰਨ ਵੀ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਅਤੇ ਜਿਲਾ ਕਪੂਰਥਲਾ ਦੇ ਹਸਪਤਾਲਾਂ ਵਿਖੇ ਆਈ.ਸੀ.ਯੂ ਸੈਂਟਰ ਵੀ ਸਥਾਪਿਤ ਕੀਤੇ ਗਏ ਹਨ।
ਉਨਾਂ ਦੱਸਿਆ ਕਿ ਸਮਾਗਮਾਂ ਨਾਲ ਸਬੰਧਤ ਹਰ ਇਲਾਕੇ ਵਿਚ ਸ਼ਰਧਾਲੂਆਂ ਨੂੰ ਯਕੀਨੀ ਤੌਰ ’ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਮਾਈਕਰੋਪਲਾਨ ਬਣਾਇਆ ਗਿਆ ਹੈ ਜਿਸ ਤਹਿਤ ਰੂਪ-ਰੇਖਾ ਤਿਆਰ ਕਰਕੇ ਵਿਸ਼ੇਸ਼ ਮੋਬਾਇਲ ਟੀਮਾਂ ਦੀ ਤੈਨਾਤੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਟੀਮਾਂ ਵਿਚ ਇਕ ਮੈਡੀਕਲ ਅਫਸਰ, ਫਾਰਮਸਿਸਟ, ਨਰਸ ਆਦਿ ਮੱੁਖ ਤੌਰ ਸ਼ਾਮਲ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਹਸਪਤਾਲ ਵਿਖੇ ਬਣਾਏ ਗਏ ਕੰਟਰੋਲ ਰੂਮ ਨੂੰ ਰਿਪੋਰਟਿੰਗ ਕਰਨਗੇ। ਉਨਾਂ ਦੱਸਿਆ ਕਿ ਹਸਪਤਾਲਾਂ ਵਿਚ ਵੱਡੇ ਪੱਧਰ ’ਤੇ ਮੈਡੀਕਲ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਓ.ਪੀ.ਡੀ. ਤੇ ਆਈ.ਪੀ.ਡੀ. ਸੇਵਾਵਾਂ ਲੈਣ ਲਈ ਮਰੀਜਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨਾਂ ਅੱਗੇ ਦੱਸਿਆ ਕਿ ਇਨਾਂ ਹਸਪਤਾਲਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਣੀ ਰੋਜ਼ਾਨਾ ਕੀਤੀ ਜਾ ਰਹੀ ਹੈ ਅਤੇ ਅਕਤੂਬਰ ਦੇ ਦੂਜੇ ਹਫਤੇ ਤੱਕ ਸਾਰੇ ਹਸਪਤਾਲਾਂ ਦਾ ਕੰਮ ਮਕੁੰਮਲ ਕਰ ਲਿਆ ਜਾਵੇਗਾ।

Share