ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ.

ਚੰਡੀਗੜ•, 1 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਉੱਘੇ ਪੰਜਾਬੀ ਲੇਖਕ, ਨਾਵਲਕਾਰ ਅਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਜਸਵੰਤ ਸਿੰਘ ਕੰਵਲ (101) ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਇੱਕ ਸੰਖੇਪ ਜਿਹੀ ਬਿਮਾਰੀ ਪਿੱਛੋ ਸ਼ਨਿੱਚਰਵਾਰ ਦੀ ਸਵੇਰ ਸ੍ਰੀ ਕੰਵਲ ਨੇ ਆਪਦੇ ਜੱਦੀ ਪਿੰਡ ਢੁੱਡੀਕੇ , ਮੋਗਾ ਵਿਖੇ ਆਖ਼ਰੀ ਸਾਹ ਲਿਆ।

ਆਪਣੇ ਸ਼ੋਗ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕੰਵਲ ਨੂੰ ਇੱਕ ਬਹੁਪੱਖੀ ਲੇਖਕ ਦੱਸਿਆ ਜਿਸਨੇ ਪੰਜਾਬ ਦੇ ਪੇਂਡੂ ਜੀਵਨ ਨੂੰ ਦ੍ਰਿਸ਼ਟਮਾਨ ਕਰਦੀਆਂ ਲਗਭਗ 80 ਕਿਤਾਬਾਂ ਅਤੇ ਨਾਵਲ ਲਿਖੇ । ਮੁੱਖ ਮੰਤਰੀ ਨੇ ਸਾਹਿਤਕ ਰਚਨਾਵਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸਾਹਿਤ ਦੇ ਪਸਾਰ ਲਈ ਕੰਵਲ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਉਨ•ਾਂ ਅੱਗੇ ਕਿਹਾ ਕਿ ਕੰਵਲ ਨੂੰ ਉਨ•ਾਂ ਦੇ ਲੱਖਾਂ ਪਾਠਕਾਂ ਵਲੋਂ ਉਨ•ਾਂ ਦੀਆਂ ਉੱਤਮ ਤੇ ਸਾਰਥਕ ਲਿਖਤਾਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ, ਜਿਹੜੀਆਂ ਅਨੇਕ ਸਮਾਜਿਕ-ਆਰਥਿਕ ਤੰਗੀਆਂ ਨਾਲ ਜੂਝਦੇ ਆਮ ਆਦਮੀ ਦੀ ਦੁਰਦਸ਼ਾ ਨੂੰ ਬਿਆਨ ਕਰਦੀਆਂ ਹਨ । ਉਨ•ਾਂ ਕਿਹਾ ਕਿ ਸਾਹਿਤਕ ਹਲਕਿਆਂ ਵਿਚ ਕੰਵਲ ਦੀ ਮੌਤ ਨਾਲ ਇਕ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੂੰ ਵਿੱਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।

Share