ਬਲਬੀਰ ਸਿੱਧੂ ਨੇ ਲੁਧਿਆਣਾ ਤੇ ਬਰਨਾਲਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਖੋਲਣ ਲਈ ਨੀਂਹ ਪੱਥਰ ਰੱਖਿਆ.

ਬਲਬੀਰ ਸਿੱਧੂ ਨੇ ਲੁਧਿਆਣਾ ਤੇ ਬਰਨਾਲਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਖੋਲਣ ਲਈ ਨੀਂਹ ਪੱਥਰ ਰੱਖਿਆ.
ਚੰਡੀਗੜ, 31 ਜੁਲਾਈ:
ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਅਤੇ ਜ਼ਿਲਾ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਲਈ ਨੀਂਹ ਪੱਥਰ ਰੱਖਿਆ।
ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੌਰਾਨ ਰਾਜ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਲੋਕਾਂ ਤੱਕ ਢੱੁਕਵੀਆਂ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ 4000 ਅਸਾਮੀਆਂ ਭਰਨ ਜਾ ਰਹੀ ਹੈ ਅਤੇ ਜਲਦ ਹੀ ਭਰਤੀ ਪ੍ਰਕਿਰਿਆ ਆਰੰਭ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਅੱਜ ਉਨਾਂ ਨੇ ਜ਼ਿਲਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਜੋ ਸਾਰਾਗੜੀ ਜੰਗ ਦੇ ਲਾਸਾਨੀ ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਦ ਵਿਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨਾਂ ਨੇ ਜ਼ਿਲਾ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾ ਜੱਚਾ- ਬੱਚਾ ਸਿਹਤ ਸੰਭਾਲ ਹਸਪਤਾਲ ਦਾ ਨੀਂਹ ਪੱਥਰ ਵੀ ਰੱਖਿਆ।
ਸ੍ਰੀ ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ ਪਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਿਹਤ ਵਿਭਾਗ ਦੀਆਂ ਰਾਜ ਅਤੇ ਜ਼ਿਲਾ ਪੱਧਰੀ ਟੀਮਾਂ ਦਿਨ ਰਾਤ ਮਰੀਜਾਂ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਕੰਮ ਰਹੀਆਂ ਹਨ ਅਤੇ ਡਿਊਟੀ ’ਤੇ ਤਾਇਨਾਤ ਸਿਹਤ ਅਤੇ ਪੁਲਿਸ ਕਰਮਚਾਰੀ ਵੀ ਕਰੋਨਾ ਦੀ ਲਪੇਟ ਵਿਚ ਆ ਰਹੇ ਹਨ । ਉਨਾਂ ਕਿਹਾ ਕਿ ਗੁਆਂਢੀ ਰਾਜਾਂ ਦੇ ਮੁਕਾਬਲੇ ਪੰਜਾਬ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ ਕਿ ਕੋਵਿਡ -19 ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸਾਂ ਜਿਵੇਂ ਮਾਸਕ ਪਹਿਨਣਾ, ਸਮਾਜਿਕ ਦੂਰੀਆਂ ਅਤੇ ਹੱਥਾਂ ਨੂੰ ਸਾਫ਼ ਰੱਖਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਸੂਬੇ ਦੇ ਲੋਕਾਂ ਨੂੰ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸਿਹਤ ਵਿਭਾਗ ਵਲੋਂ ਸੁਝਾਏ ਮਹਾਂਮਾਰੀ ਰੋਗ ਐਕਟ 1897 (ਕੋਵਿਡ -19 ਰੈਗੂਲੇਸਨ 2020) ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ(ਐਚਡੀਯੂ, ਆਈਸੀਯੂ) ਪੱਧਰ ਦੀ ਦੇਖਭਾਲ ਲਈ ਨਿਰਦੇਸ਼ ਦਿੱਤੇ ਹਨ।

Share