ਕੋਵਿਡ-19 ਤੋਂ ਪਹਿਲਾਂ ਵਾਲੀ ਉਸਾਰੂ ਉਦਯੋਗਿਕ ਗਤੀ ਮੁੜ ਪ੍ਰਾਪਤ ਕਰਨਾ ਮੇਰਾ ਟੀਚਾ: ਸੁੰਦਰ ਸ਼ਾਮ ਅਰੋੜਾ.

ਚੰਡੀਗੜ, 01 ਅਗਸਤ:

ਸਾਲ 2019-20 ਦੌਰਾਨ ਕੋਵਿਡ ਮਹਾਂਮਾਰੀ ਫੈਲਣ ਤੋਂ ਪਹਿਲਾਂ ਪੰਜਾਬ ਉਦਯੋਗਿਕ ਖੇਤਰ ਵਿੱਚ 5.33% ਦੀ ਵਾਧਾ ਦਰ ਹੋ ਰਹੀ ਸੀ, ਨੂੰ ਉਭਾਰਦੇ ਹੋਏ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਜਲਦੀ ਤੋਂ ਜਲਦੀ ਪਹਿਲਾਂ ਵਾਲੀ ਉਸਾਰੂ ਗਤੀ ਨੂੰ ਮੁੜ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਉਦਯੋਗ ਵਿਭਾਗ ਮਜਬੂਤੀ ਨਾਲ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਵਿਸ਼ੇਸ਼ ਕਰਕੇ ਉਨਾਂ ਉਦਯੋਗਾਂ ਵੱਲ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ, ਜੋ ਮਹਾਮਾਰੀ ਕਾਰਨ ਜੂਝ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਉਦਯੋਗਾਂ ‘ਚ ਵਿਸ਼ਵਾਸ ਪ੍ਰਦਾਨ ਕਰਨ ਲਈ ਕੰਮ ਜਾਰੀ ਹੈ।

ਕੋਵਿਡ ਕਾਰਨ ਵਿਸ਼ਵ ਪੱਧਰ ‘ਤੇ ਪੈਦਾ ਹੋਈ ਸਥਿਤੀ ਵੱਲ ਇਸ਼ਾਰਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਕਿਸੇ ਵੀ ਤਰਾਂ ਦੀ ਕਸਰ ਬਾਕੀ ਨਹੀਂ ਛੱਡ ਰਿਹਾ। ਉਨਾਂ ਨੇ ਉਦਯੋਗ ਨੂੰ ਸਰਕਾਰੀ ਪੱਖ ਤੋਂ ਹਰ ਤਰਾਂ ਦੀ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਸੀਂ ਉਦਯੋਗਾਂ ਦੀਆਂ ਮੁਸ਼ਕਲਾਂ ਤੋਂ ਪੂਰੀ ਤਰਾਂ ਜਾਣੂੰ ਹਾਂ ਅਤੇ ਇਸ ਮੁਸ਼ਕਲ ਪੜਾਅ ਤੋਂ ਬਾਹਰ ਦਾ ਰਸਤਾ ਲੱਭਣ ਲਈ ਸਾਰੇ ਭਾਈਵਾਲਾਂ ਨਾਲ ਵਿਚਾਰ ਵਟਾਂਦਰੇ ਲਈ ਤੇਜੀ ਨਾਲ ਕੰਮ ਕਰ ਰਹੇ ਹਾਂ।

ਇਸ ਮੁੜ ਸੁਰਜੀਤੀ ਦੀ ਨਿਗਰਾਨੀ ਲਈ ਉੱਘੇ ਅਰਥ ਸ਼ਾਸਤਰੀ, ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਸ. ਮੌਨਟੇਕ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਮਾਹਿਰਾਂ ਦੀ ਇੱਕ ਕਮੇਟੀ ਗਠਿਤ ਕਰ ਚੁੱਕੇ ਹਨ।

ਕਮੇਟੀ ਵਿੱਚ ਆਰਥਿਕ ਅਤੇ ਉਦਯੋਗ ਦੇ ਮੋਹਰੀ ਮਾਹਰ ਸ਼ਾਮਲ ਹਨ ਅਤੇ ਸੂਬਾ ਸਰਕਾਰ ਦੀ ਆਰਥਿਕਤਾ ਅਤੇ ਮੁੜ ਸੁਰਜੀਤ ਸਬੰਧੀ ਥੋੜੇ ਸਮੇਂ ਅਤੇ ਲੰਬੇ ਸਮੇਂ ਦੀ ਕਾਰਜ ਯੋਜਨਾਵਾਂ ਬਾਰੇ ਸਲਾਹ ਦੇਣਗੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਵਿੱਚ ਸੂਬੇ ਦੀ ਸਹਾਇਤਾ ਕਰਨ ਲਈ ਸਹਿਮਤ ਹੋਏ ਹਨ।

ਕੋਵਿਡ-19 ਦੇ ਫੈਲਣ ਨਾਲ ਪੈਦਾ ਹੋਈਆਂ ਬੇਮਿਸਾਲ ਚੁਣੌਤੀਆਂ ਨੂੰ ਦਰਸਾਉਂਦਿਆਂ, ਜਿਸ ਨੇ ਪੂਰੇ ਭਾਰਤ ਵਿੱਚ ਮੰਗ ਅਤੇ ਸਪਲਾਈ ‘ਚ ਰੁਕਾਵਟਾਂ ਪਾਈਆਂ ਅਤੇ ਵੱਖ-ਵੱਖ ਖੇਤਰ ਜਿਵੇਂ ਕਿ ਸੈਰ-ਸਪਾਟਾ, ਪ੍ਰਰਾਹੁਣਚਾਰੀ, ਹਵਾਬਾਜ਼ੀ ਆਦਿ ਰੁਕਾਵਟਾਂ ਨੂੰ ਝੱਲ ਰਹੇ ਹਨ। ਚੀਨ ਤੋਂ ਕੱਚੇ ਮਾਲ ਦੀ ਸਪਲਾਈ ਵਿੱਚ ਦੇਰੀ ਹੋ ਰਹੀ ਹੈ, ਜਿਸਨੇ ਵੱਡੀ ਗਿਣਤੀ ਵਿੱਚ ਨਿਰਮਾਣ ਸੈਕਟਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨਾਂ ਕਿਹਾ ਕਿ ਕੱਚਾ ਮਾਲ ਉਤਪਾਦਨ ਅਤੇ ਉਦਯੋਗਾਂ ਨੂੰ ਚਲਾਉਣ ਦਾ ਸ੍ਰੋਤ ਹੈ। ਉਨਾਂ ਕਿਹਾ ਕਿ ਆਟੋਮੋਬਾਇਲਜ਼, ਫਾਰਮਾਸਿਊਟੀਕਲਜ਼, ਇਲੈਕਟ੍ਰਾਨਿਕਸ, ਰਸਾਇਣਕ ਉਤਪਾਦਾਂ ਆਦਿ ਦੇ ਸੈਕਟਰ ਆਦਿ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਏ ਹਨ।

ਸ੍ਰੀ ਅਰੋੜਾ ਨੇ ਉਦਯੋਗਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਦੇਸ਼ ਵਾਸੀਆਂ ਨੂੰ ਕੋਵਿਡ ਤੋਂ ਬਚਾਅ ਲਈ ਐਨ-95 ਅਤੇ ਐਨ-99 ਮਾਸਕ ਅਤੇ ਨਿੱਜੀ ਸੁਰੱਖਿਆ ਉਪਕਰਣਾਂ (ਪੀ.ਪੀ.ਈ.) ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ, ਤਾਂ ਪੰਜਾਬ ਵਿਚਲੇ ਉਦਯੋਗਾਂ, ਵਿਸ਼ੇਸ਼ ਤੌਰ ‘ਤੇ ਟੈਕਸਟਾਈਲ ਉਦਯੋਗ ਨੇ ਮਹਾਮਾਰੀ ਦੇ ਦੌਰਾਨ ਸਮੇਂ ਦੀ ਜ਼ਰੂਰਤ ਅਨੁਸਾਰ ਮਾਸਕ ਅਤੇ ਪੀ.ਪੀ.ਈ. ਕਿੱਟਾਂ ਤਿਆਰ ਕਰਨ ਦਾ ਵਿਲੱਖਣ ਕਾਰਜ ਕੀਤਾ।

ਪੰਜਾਬ ਪੀ.ਪੀ.ਈ. ਉਦਯੋਗ 24 ਮਾਰਚ ਨੂੰ ਜ਼ੀਰੋ ਪੀ.ਪੀ.ਈ. ਯੂਨਿਟ ਤੋਂ ਲੈ ਕੇ 141 ਤੱਕ ਮਨਜ਼ੂਰਸ਼ੁਦਾ ਬਾਡੀ ਕਵਰੇਜ ਨਿਰਮਾਤਾ ਹੈ। ਇੱਥੇ 2 ਬੀ.ਆਈ. ਐਸ. ਤੋਂ ਪ੍ਰਵਾਨਿਤ ਸਮੇਤ 16 ਐਨ 95 ਨਿਰਮਾਤਾ ਵੀ ਹਨ। ਬਾਡੀ ਕਵਰੇਜ਼ ਲਈ ਕੁੱਲ ਉਤਪਾਦਨ ਸਮਰੱਥਾ 5,49,050 ਪੀਸ ਹੈ ਜਿਸ ਵਿੱਚੋਂ ਉਪਲਬਧ ਵਾਧੂ ਸਮਰੱਥਾ 3,91,950 ਪੀਸ ਹੈ।

————

ਮਿਸ਼ਨ ਫਤਹਿ : ਕਰਫਿਊ/ਤਾਲਾਬੰਦੀ ਦੌਰਾਨ ਪੰਜਾਬ ਵਿੱਚ ਸੁੱਕੇ ਰਾਸ਼ਨ ਦੇ 15 ਲੱਖ ਪੈਕਟ ਵੰਡੇ ਗਏ : ਆਸ਼ੂ
ਚੰਡੀਗੜ, 1 ਅਗਸਤ
ਕਰੋਨਾ ਵਾਇਰਸ ਕਾਰਨ ਪੰਜਾਬ ਰਾਜ ਵਿੱਚ ਲਾਗੂ ਕਰਫਿਊ ਅਤੇ ਤਾਲਾਬੰਦੀ ਦੌਰਾਨ ਰਾਜ ਸਰਕਾਰ ਵੱਲੋਂ ਮਿਸ਼ਨ ਫਤਹਿ ਤਹਿਤ ਸੂਬੇ ਦੇ ਗਰੀਬ ਵਰਗ ਨੂੰ ਕੁੱਲ 15 ਲੱਖ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਸ੍ਰੀ ਆਸ਼ੂ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਮਾਰਚ 2020 ਦੇ ਅਖੀਰਲੇ ਹਫ਼ਤੇ ਦੌਰਾਨ ਪੂਰੇ ਭਾਰਤ ਵਿਚ ਮੁਕੰਮਲ ਤਾਲਾਬੰਦੀ/ ਕਰਫਿਊ ਲਗਾਇਆ ਗਿਆ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਗਰੀਬਾਂ ਅਤੇ ਸਮਾਜ ਦਾ ਕਮਜ਼ੋਰ ਵਰਗ, ਜੋ ਕੌਮੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਨਹੀਂ ਆਉਂਦਾ, ਦੀਆਂ ਮੁਸ਼ਕਿਲਾਂ ਤੁਰੰਤ ਘਟਾਉਣ ਲਈ ਅੱਗੇ ਆਉਣ ਦਾ ਫੈਸਲਾ ਕੀਤਾ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ 10 ਕਿੱਲੋਗ੍ਰਾਮ ਆਟਾ, 2 ਕਿੱਲੋ ਦਾਲ ਅਤੇ 2 ਕਿਲੋਗ੍ਰਾਮ ਚੀਨੀ ਸਮੇਤ 15 ਲੱਖ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏਦੇ ਨਿਰਦੇਸ਼ ਜਾਰੀ ਕੀਤੇ ਗਏ। ਹਰੇਕ ਰਾਸ਼ਨ ਦੇ ਪੈਕੇਟ ਉਤੇ ਕਰੀਬ 460 ਰੁਪਏ ਖਰਚ ਕੀਤਾ ਗਿਆ।
ਉਨਾਂ ਦੱਸਿਆ ਕਿ ਅੰਮਿ੍ਰਤਸਰ ਵਿਚ 128000, ਬਰਨਾਲਾ ਵਿੱਚ 28500, ਬਠਿੰਡਾ 58000, ਫਰੀਦਕੋਟ 28000, ਫਤਿਹਗੜ ਸਾਹਿਬ 30000, ਫਾਜ਼ਿਲਕਾ 45000, ਫਿਰੋਜ਼ਪੁਰ 38700, ਗੁਰਦਾਸਪੁਰ 67500, ਹੁਸ਼ਿਆਰਪੁਰ 61000, ਜਲੰਧਰ 131550, ਕਪੂਰਥਲਾ 35500, ਲੁਧਿਆਣਾ 401000, ਮਾਨਸਾ 27000, ਮੋਗਾ 36000, ਪਠਾਨਕੋਟ 27500, ਪਟਿਆਲਾ 70000, ਰੂਪਨਗਰ 37000, ਸਾਹਿਬਜ਼ਾਦਾ ਅਜੀਤ ਸਿੰਘ ਨਗਰ 57000, ਸੰਗਰੂਰ 71500, ਸ਼ਹੀਦ ਭਗਤ ਸਿੰਘ ਨਗਰ 28500, ਸ੍ਰੀ ਮੁਕਤਸਰ ਸਾਹਿਬ 51750 ਅਤੇ ਤਰਨਤਾਰਨ ਵਿਚ 41000 ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਸ਼੍ਰੀ ਆਸ਼ੂ ਨੇ ਦੱਸਿਆ ਕਿ ਇਨਾਂ 15 ਲੱਖ ਸੁੱਕੇ ਰਾਸ਼ਨ ਦੇ ਪੈਕਟਾਂ ਵਿਚੋਂ 1.2 ਲੱਖ ਸੁੱਕੇ ਰਾਸ਼ਨ ਦੇ ਪੈਕਟ ਵਿਸ਼ੇਸ਼ ਤੌਰ ‘ਤੇ ਲੁਧਿਆਣਾ, ਜਲੰਧਰ, ਅੰਮਿ੍ਰਤਸਰ, ਐਸ.ਏ.ਐਸ.ਨਗਰ ਅਤੇ ਬਟਾਲਾ ਸ਼ਹਿਰਾਂ ਵਿਚ ਸਥਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਗਏ। ਇਸ ਤੋਂ ਇਲਾਵਾ 2,00,000 ਹੋਰ ਸੁੱਕੇ ਰਾਸ਼ਨ ਦੇ ਪੈਕੇਟ, ਲੁਧਿਆਣਾ ਜ਼ਿਲੇ ਦੀ ਪ੍ਰਵਾਸੀ ਅਤੇ ਲੋੜਵੰਦ ਅਬਾਦੀ ਲਈ ਵਿਸ਼ੇਸ਼ ਤੌਰ ‘ਤੇ ਮਨਜ਼ੂਰ ਕੀਤੇ ਗਏ ਸਨ ਅਤੇ ਹੁਣ ਤੱਕ 94,700 ਸੁੱਕੇ ਰਾਸ਼ਨ ਪੈਕਟ ਵੰਡੇ ਜਾ ਚੁੱਕੇ ਹਨ।
ਉਨਾਂ ਅੱਗੇ ਦੱਸਿਆ ਕਿ ਸੁੱਕੇ ਦੇ ਰਾਸ਼ਨ ਪੈਕਟਾਂ ਦੀ ਵੰਡ ਸਬੰਧਤ ਜ਼ਿਲਾ ਪ੍ਰਸ਼ਾਸਨ ਰਾਹੀਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ । ਜਿਨਾਂ ਲਾਭਪਾਤਰੀਆਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ ਹਨ, ਉਨਾਂ ਦੀ ਪਛਾਣ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਤੇ ਅਜਿਹੇ ਲਾਭਪਾਤਰੀਆਂ ਸਬੰਧੀ ਪੂਰਾ ਆਨਲਾਈਨ ਰਿਕਾਰਡ ਮੈਨਟੇਨ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਸਮੇਂ ਆਤਮਾ ਨਿਰਭਰ ਸਕੀਮ ਅਧੀਨ ਸੂਬੇ ਦੀ ਪ੍ਰਵਾਸੀ/ਗੈਰ ਐਨ.ਐਫ.ਐੱਸ.ਏ. ਆਬਾਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 10 ਕਿਲੋਗ੍ਰਾਮ ਆਟਾ, 1 ਕਿਲੋ ਕਾਲਾ ਚਨਾ ਅਤੇ 1 ਕਿਲੋਗ੍ਰਾਮ ਚੀਨੀ ਵਾਲੇ 1414400 ਫੂਡ ਪੈਕਟਾਂ ਦੀ ਵੰਡ ਜਾਰੀ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੀ ਗਈ ਕਣਕ ਨੂੰ ਪੀਸ ਕੇ (ਆਟਾ) ਵੰਡਣ ਲਈ ਪਹਿਲ ਕੀਤੀ ਹੈ ਅਤੇ ਪੈਕਟਾਂ ਵਿੱਚ ਚੀਨੀ ਸ਼ਾਮਿਲ ਕੀਤੀ ਗਈ ਹੈ ਤਾਂ ਜੋ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੌਰਾਨ ਗਰੀਬ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
——–

ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ: ਅਰੁਨਾ ਚੌਧਰੀ

ਮਿਸ਼ਨ ਫਤਹਿ ਤਹਿਤ ਵਰਕਰਾਂ ਨੇ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤੇ

ਆਂਗਨਵਾੜੀ ਸੈਂਟਰਾਂ ਦੀਆਂ ਕੰਧਾਂ ਉਤੇ ਜਾਗਰੂਕਤਾ ਵਾਲੀਆਂ ਪੇਂਟਿੰਗ ਤੇ ਪੋਸਟਰ ਚਿਪਕਾਏ

ਚੰਡੀਗੜ, 1 ਅਗਸਤ:

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਵਿੱਚ ਰਾਜ ਭਰ ਦੀਆਂ ਤਕਰੀਬਨ 53 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਆਪਣੀ ਇਸੇ ਕਾਰਗੁਜ਼ਾਰੀ ਸਦਕਾ ਆਂਗਨਵਾੜੀ ਵਰਕਰ ਤੇ ਹੈਲਪਰ ‘ਮਿਸ਼ਨ ਫਤਹਿ‘ ਤਹਿਤ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤ ਚੁੱਕੇ ਹਨ।

ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 27314 ਆਂਗਨਵਾੜੀ ਸੈਂਟਰ ਹਨ, ਜਿਨਾਂ ਵਿੱਚ ਕੰਮ ਕਰਦੀਆਂ 27295 ਆਂਗਨਵਾੜੀ ਵਰਕਰ ਤੇ 26055 ਹੈਲਪਰ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਲੋਕਾਂ ਤੱਕ ਸਿੱਧੀ ਤੇ ਸਰਲ ਪਹੁੰਚ ਹੁੰਦੀ ਹੈ, ਜਿਸ ਕਾਰਨ ਉਨਾਂ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੋਰ ਵਿਭਾਗਾਂ ਦੇ ਮੁਕਾਬਲੇ ਜ਼ਿਆਦਾ ਸੌਖਾ ਹੁੰਦਾ ਹੈ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿਕਸਤ ਕੋਵਾ ਐਪ ਵੀ ਉਨਾਂ ਦੇ ਮੋਬਾਈਲ ਫੋਨਾਂ ਉਤੇ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਜਾਂਦੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਲੋਕਾਂ ਤੱਕ ਫੌਰੀ ਤੌਰ ‘ਤੇ ਪਹੁੰਚ ਸਕਣ ਅਤੇ ਇਸ ਦੇ ਨਾਲ ਨਾਲ ਉਨਾਂ ਨੂੰ ਪੀੜਤ ਵਿਅਕਤੀ ਦੇ ਵੀ ਨੇੜੇ ਆਉਣ ਦਾ ਪਹਿਲਾਂ ਹੀ ਪਤਾ ਚੱਲ ਜਾਵੇ ਅਤੇ ਲੋਕ ਆਪਣਾ ਬਚਾਅ ਕਰ ਸਕਣ। ਉਨਾਂ ਦੱਸਿਆ ਕਿ ਵਰਕਰਾਂ ਨੇ ਆਂਗਨਵਾੜੀਆਂ ਦੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸੈਂਟਰਾਂ ਦੀਆਂ ਕੰਧਾਂ ਉਤੇ ਜਾਗਰੂਕਤਾ ਪੋਸਟਰ ਤੇ ਪੇਂਟਿੰਗਾਂ ਵੀ ਚਿਪਕਾਈਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਰਕਰਾਂ ਨੇ ਲੋਕਾਂ ਨੂੰ ਸਹੀ ਤਰੀਕੇ ਨਾਲ ਹੱਥ ਧੋਣ ਬਾਰੇ ਦੱਸਣ ਦੇ ਨਾਲ ਨਾਲ ਖ਼ੁਦ ਮਾਸਕ ਤਿਆਰ ਕਰ ਕੇ ਵੀ ਲੋਕਾਂ ਨੂੰ ਵੰਡੇ। ਇਸ ਦੇ ਨਾਲ ਨਾਲ ਲੌਕਡਾਊਨ ਦੌਰਾਨ ਲਾਭਪਾਤਰੀ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ਤਾਂ ਕਿ ਉਨਾਂ ਦੇ ਪੋਸ਼ਣ ਵਿੱਚ ਕੋਈ ਕਮੀ ਨਾ ਆਵੇ। ਸਮਾਜਿਕ ਸੁਰੱਖਿਆ ਵਿਭਾਗ ਦੇ ਇਹ ਵਰਕਰ ਦੂਜੇ ਦੇਸ਼ਾਂ ਜਾਂ ਰਾਜਾਂ ਤੋਂ ਆਉਣ ਵਾਲਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾਉਣ ਲਈ ਸਿਹਤ ਵਿਭਾਗ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।
——–

ਖੇਡ ਵਿਭਾਗ 5 ਅਗਸਤ ਤੋਂ ਖਿਡਾਰੀਆਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਤਿਆਰ ਬਰ ਤਿਆਰ: ਰਾਣਾ ਸੋਢੀ
ਖੇਡ ਮੰਤਰੀ ਦਾ ਉੱਚ ਅਧਿਕਾਰੀਆਂ, ਜ਼ਿਲਾ ਖੇਡ ਅਫ਼ਸਰਾਂ ਤੇ ਕੋਚਾਂ ਨੂੰ ਆਦੇਸ਼; ਖਿਡਾਰੀਆਂ ਨੂੰ ਆਉਣ ਵਾਲੇ ਖੇਡ ਟੂਰਨਾਮੈਂਟਾਂ ਲਈ ਤਿਆਰ ਰੱਖਿਆ ਜਾਵੇ
ਚੰਡੀਗੜ, 1 ਅਗਸਤ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ 5 ਅਗਸਤ ਤੋਂ ਆਨਲਾਈਨ ਸਿਖਲਾਈ ਦੇਣ ਲਈ ਖੇਡ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ।
ਕੋਵਿਡ-19 ਮਹਾਂਮਾਰੀ ਮਗਰੋਂ ਹਾਲਾਤ ਆਮ ਵਾਂਗ ਹੋਣ ਉਪਰ ਕਰਵਾਏ ਜਾਣ ਵਾਲੇ ਸੂਬਾਈ, ਕੌਮੀ ਤੇ ਕੌਮਾਂਤਰੀ ਟੂਰਨਾਮੈਂਟਾਂ ਲਈ ਖਿਡਾਰੀਆਂ ਨੂੰ ਤਿਆਰ ਰੱਖਣ ਅਤੇ ਨਵੀਆਂ ਖੇਡ ਤਕਨੀਕਾਂ ਤੋਂ ਜਾਣੂੰ ਕਰਵਾਉਣ ਉਪਰ ਜ਼ੋਰ ਦਿੰਦਿਆਂ ਰਾਣਾ ਸੋਢੀ ਨੇ ਖੇਡ ਵਿਭਾਗ ਦੇ ਡਾਇਰੈਕਟਰ, ਜੁਆਇੰਟ ਡਾਇਰੈਕਟਰ, ਸੂਬੇ ਭਰ ਦੇ ਜ਼ਿਲਾ ਖੇਡ ਅਫ਼ਸਰਾਂ ਤੇ ਕੋਚਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਪਹਿਲਕਦਮੀ ਲਈ ਜ਼ੋਰ ਸ਼ੋਰ ਨਾਲ ਕੰਮ ਕਰਨ।
ਉਨਾਂ ਕਿਹਾ ਕਿ ਆਨਲਾਈਨ ਸਿਖਲਾਈ ਤੇ ਕੋਚਿੰਗ ਇਕ ਪਾਸੇ ਉੱਭਰਦੇ ਤੇ ਸਥਾਪਤ ਖਿਡਾਰੀਆਂ ਨੂੰ ਇਸ ਮਹਾਂਮਾਰੀ ਦੌਰਾਨ ਅਗਲੇ ਟੂਰਨਾਮੈਂਟਾਂ ਲਈ ਤਿਆਰ ਰੱਖੇਗੀ, ਜਦੋਂ ਕਿ ਦੂਜੇ ਪਾਸੇ ਖਿਡਾਰੀਆਂ ਵਿੱਚ ਇਸ ਖਤਰਨਾਕ ਬਿਮਾਰੀ ਨਾਲ ਲੜਨ ਦੀ ਭਾਵਨਾ ਭਰੀ ਜਾਵੇਗੀ। ਇਸ ਲਈ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਸੂਬੇ ਭਰ ਦੇ ਖਿਡਾਰੀਆਂ ਨੂੰ ਆਨਲਾਈਨ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ।
ਹੋਰ ਵੇਰਵੇ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਖੇਡਾਂ ਲਈ ਬੁਨਿਆਦੀ ਢਾਂਚਾ ਤੇ ਕੋਚਿੰਗ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸੂਬੇ ਭਰ ਦੇ ਕੋਚਾਂ ਨਾਲ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਖਿਡਾਰੀਆਂ ਲਈ ਇਸ ਸਿਖਲਾਈ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰਨ ਦੇ ਆਦੇਸ਼ ਦਿੱਤੇ।
ਰਾਣਾ ਸੋਢੀ ਨੇ ਇਹ ਵੀ ਹਦਾਇਤ ਕੀਤੀ ਕਿ ਉੱਭਰਦੇ ਤੇ ਸਥਾਪਤ ਖਿਡਾਰੀਆਂ ਨੂੰ ਆਨਲਾਈਨ ਸਿਖਲਾਈ ਦੇਣ ਦੌਰਾਨ ਸਾਰੇ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਖਿਡਾਰੀ ਹਮੇਸ਼ਾ ਟੂਰਨਾਮੈਂਟਾਂ ਲਈ ਤਿਆਰ ਰਹਿਣ। ਖਿਡਾਰੀਆਂ ਦੇ ਪੋਸ਼ਣ ਵਿੱਚ ਕੋਈ ਘਾਟ ਨਾ ਆਉਣ ਦੇਣ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਖਿਡਾਰੀਆਂ ਨੂੰ ਖੁਰਾਕ ਤੇ ਸਿਹਤ ਪ੍ਰੋਟੋਕੋਲ ਬਾਰੇ ਵੀ ਦੱਸਿਆ ਜਾਵੇ ਤਾਂ ਕਿ ਉਹ ਕੋਰੋਨਾ ਬਿਮਾਰੀ ਤੋਂ ਬਚ ਸਕਣ।
ਖੇਡ ਮੰਤਰੀ ਨੇ ਕਿਹਾ ਕਿ ਸਾਡਾ ਮੰਤਵ ਇਹ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੀ ਲੋੜ ਮੁਤਾਬਕ ਤਿਆਰ ਰੱਖਿਆ ਜਾ ਸਕੇ ਤਾਂ ਕਿ ਜਦੋਂ ਉਹ ਮੁੜ ਮੈਦਾਨ ਵਿੱਚ ਆਉਣ ਤਾਂ ਸਰੀਰਕ ਤੌਰ ਉਤੇ ਫਿੱਟ ਹੋਣ। ਖਿਡਾਰੀਆਂ ਦਾ ਫਿੱਟਨੈੱਸ ਪੱਧਰ, ਲਚਕੀਲਾਪਣ ਤੇ ਚੁਸਤੀ ਫੁਰਤੀ ਬਰਕਰਾਰ ਰੱਖਣ ਲਈ ਉਨਾਂ ਨੂੰ ਆਪਣੀ ਖੇਡ ਜਾਰੀ ਰੱਖਣ ਲਈ ਲਗਾਤਾਰ ਪ੍ਰੇਰਿਆ ਜਾ ਰਿਹਾ ਹੈ। ਆਨਲਾਈਨ ਕੋਚਿੰਗ ਨਾਲ ਖਿਡਾਰੀਆਂ ਨੂੰ ਮਸਰੂਫ਼ ਰੱਖਣ ਵਿੱਚ ਮਦਦ ਮਿਲੇਗੀ।
ਇਸ ਦੌਰਾਨ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਖੇਡ ਸਟੇਡੀਅਮ ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ ਅਤੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ। ਉਨਾਂ ਆਪਣੇ ਦੌਰੇ ਦੌਰਾਨ ਉਨਾਂ ਖੇਡ ਸਹੂਲਤਾਂ ਖਾਸ ਤੌਰ ਉਤੇ ਅਥਲੈਟਿਕ ਟਰੈਕ ਦੇ ਨਵੀਨੀਕਰਨ ਉਤੇ ਜ਼ੋਰ ਦਿੱਤਾ।
—–

ਕੋਰੋਨਾ ਨੂੰ ਰੋਕਣ ਲਈ ਪੰਜਾਬ ਦੇ ਡੈਮਾਂ ‘ਤੇ ਖਾਸ ਬੰਦੋਬਸਤ

ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਅਤੇ ਸ਼ਾਹਪੁਰਕੰਡੀ ਟਾਊਨਸ਼ਿਪ ਵਿੱਚ 125 ਵਿਅਕਤੀਆਂ ਲਈ ਕੁਆਰੰਟੀਨ ਕੇਂਦਰ ਸਥਾਪਤ

ਚੰਡੀਗੜ, 1 ਅਗਸਤ
ਕੋਵਿਡ -19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ਤਹਿਤ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ ਆਈਸੋਲੇਸ਼ਨ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਇਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਕੁਆਰੰਟੀਨ ਕੇਂਦਰ ਵੀ ਬਣਾਇਆ ਗਿਆ ਹੈ।
ਰਣਜੀਤ ਸਾਗਰ ਡੈਮ ਦੇ ਚੀਫ ਇੰਜਨੀਅਰ ਸ੍ਰੀ ਐਸ.ਕੇ. ਸਲੂਜਾ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਪ੍ਰਾਜੈਕਟ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਮਰੀਜ਼ਾਂ, ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਕਰਮਚਾਰੀਆਂ ਦੀ ਕੋਰੋਨਾ ਤੋਂ ਸੁਰੱਖਿਆ ਯਕੀਨੀ ਬਣਾਉਣ ਲਈ ਟਾਊਂਨਸ਼ਿਪ, ਹਸਪਤਾਲ, ਬੈਂਕਾਂ, ਏ.ਟੀ.ਐਮਜ਼, ਸੁਰੱਖਿਆ ਬੈਰਕਾਂ, ਦਫਤਰਾਂ ਅਤੇ ਪੁਲਿਸ ਸਟੇਸ਼ਨ ਵਿੱਚ ਨਿਯਮਤ ਤੌਰ ‘ਤੇ ਸੈਨੀਟਾਇਜ਼ਰ ਅਤੇ ਡਿਸਿਨਫੈਕਟੈਂਟ ਦਾ ਛਿੜਕਾਅ ਕੀਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਸ਼ਾਹਪੁਰਕੰਡੀ ਟਾਊਂਨਸ਼ਿਪ ਦੇ ਕੇਸ਼ਵ ਹਾਲ ਵਿੱਚ ਪ੍ਰਵਾਸੀ ਮਜ਼ਦੂਰਾਂ ਲਈ ਸਿਵਲ ਸੁਸਾਇਟੀ ਗਰੁੱਪ ਦੀ ਸਹਾਇਤਾ ਨਾਲ 125 ਵਿਅਕਤੀਆਂ ਲਈ ਕੁਆਰੰਟੀਨ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ।
ਰਣਜੀਤ ਸਾਗਰ ਡੈਮ ਪ੍ਰਾਜੈਕਟ ਪ੍ਰਸ਼ਾਸਨ ਦੇ ਲਗਭਗ 12 ਵਾਹਨ ਪਠਾਨਕੋਟ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ-19 ਸਬੰਧੀ ਡਿਊਟੀਆਂ ਲਈ ਦੇਣ ਤੋਂ ਇਲਾਵਾ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੇ ਅੱਠ ਅਧਿਕਾਰੀ ਕਾਰਜਕਾਰੀ ਮੈਜਿਸਟਰੇਟ ਵਜੋਂ ਡਿਊਟੀ ਨਿਭਾ ਰਹੇ ਹਨ ਤਾਂ ਜੋ ਜ਼ਿਲੇ ਵਿੱਚ ਸੂਬਾਈ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਮੁੱਖ ਇੰਜਨੀਅਰ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਦੇ ਨਿਗਰਾਨ ਇੰਜਨੀਅਰ ਹੈੱਡਕੁਆਟਰ ਨੂੰ ਜ਼ਿਲਾ ਕੋਵਿਡ ਜਾਗਰੂਕਤਾ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਲੋਕਾਂ
ਨੂੰ ਇਸ ਬਿਮਾਰੀ ਤੋਂ ਬਚਾਅ ਅਤੇ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਅਧਿਕਾਰੀ ਅਤੇ ਉਨਾਂ ਦੀ ਟੀਮ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਜਾਗਰੂਕਤਾ ਸਮੱਗਰੀ ਜਿਵੇਂ ਵੀਡੀਓਜ਼ ਅਤੇ ਪੋਸਟਰ ਆਦਿ ਤਿਆਰ ਕੀਤੇ ਗਏ ਹਨ।

ਇਸ ਤੋਂ ਇਲਾਵਾ ਕੋਵਿਡ -19 ਮਹਾਂਮਾਰੀ ਦੇ ਫੈਲਾਅ ਅਤੇ ਰੋਕਥਾਮ ਬਾਰੇ ਡੈਮ ਦੇ ਮੁਲਾਜ਼ਮਾਂ ਵਿੱਚ ਤਰਕਸ਼ੀਲ ਅਤੇ ਵਿਗਿਆਨਕ ਜਾਗਰੂਕਤਾ ਲਿਆਉਣ ਲਈ ਪੋਸਟਰ, ਵੀਡੀਓਜ਼, ਦੀਕਸ਼ਾ ਐਪ ‘ਤੇ ਸਿਖਲਾਈ ਅਤੇ ਕੈਂਪ ਲਗਾਏ ਗਏ ਹਨ।

ਉਨਾਂ ਦੱਸਿਆ ਕਿ ਲਾਕਡਾਊਨ ਦੌਰਾਨ ਰਣਜੀਤ ਸਾਗਰ ਡੈਮ ਟਾਊਂਨਸ਼ਿਪ ਵਿੱਚ ਬਿਜਲੀ ਤੇ ਪਾਣੀ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਨਿਯਮਤ ਸੈਨੀਟਾਈਜ਼ੇਸ਼ਨ ਸਮੇਤ ਹੋਰ ਅਤਿ ਲੋੜੀਂਦੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਗਈਆਂ। ਰਣਜੀਤ ਸਾਗਰ ਡੈਮ ਹਸਪਤਾਲ ਲਈ ਵਿਸ਼ੇਸ਼ ਅਨੁਮਾਨ ਤਹਿਤ ਪੀਪੀਈ ਕਿੱਟਾਂ, ਮਾਸਕ, ਦਸਤਾਨੇ, ਸੈਨੀਟਾਇਜ਼ਰ, ਰੋਗਾਣੂਨਾਸ਼ਕ ਅਤੇ ਚਾਦਰਾਂ ਆਦਿ ਖਰੀਦਣ ਲਈ ਮਨਜ਼ੂਰੀ ਦਿੱਤੀ ਗਈ ਤਾਂ ਜੋ ਕੋਵਿਡ -19 ਦੇ ਟਾਕਰੇ ਲਈ ਰਣਜੀਤ ਸਾਗਰ ਡੈਮ ਪ੍ਰੋਜੈਕਟ ਵਿਖੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਉਨਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਪੇਸਕੋ ਸੁਰੱਖਿਆ ਕਰਮਚਾਰੀਆਂ, ਸਥਾਨਕ ਪੁਲੀਸ, ਅੱਗ ਬੁਝਾਊ ਅਮਲੇ ਅਤੇ ਸਥਾਨਕ ਮੀਡੀਆ ਕਰਮੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਸੈਨੇਟਾਇਜ਼ਰ, ਮਾਸਕ ਅਤੇ ਦਸਤਾਨੇ ਵੰਡੇ ਗਏ ਹਨ।
——-

ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਲ ਸਰੋਤ ਵਿਭਾਗ ਵੱਲੋਂ ਸ਼ਲਾਘਾਯੋਗ ਕਾਰਜ
– ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ, ਡਰੇਨਾਂ ਅਤੇ ਮਾਈਨਰਾਂ ਦੀ ਸਫ਼ਾਈ ਕਾਰਜਾਂ ਵਿੱਚ ਜੁਟੇ ਰਹੇ
– ਕਰਫਿਊ ਅਤੇ ਲਾਕ ਡਾਊਨ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੱਖ-ਵੱਖ ਕਾਡਰਾਂ ‘ਚ ਕੀਤੀਆਂ ਤਰੱਕੀਆਂ
– ਵਿਭਾਗ ਨੇ ਕੋਰੋਨਾਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤੇ
ਚੰਡੀਗੜ, 1 ਅਗਸਤ:
ਦੁਨੀਆਂ ਭਰ ਵਿਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿਚ 100 ਤੋਂ ਵੀ ਜ਼ਿਆਦਾ ਤਰੱਕੀਆਂ ਕੀਤੀਆਂ ਗਈਆਂ ਹਨ। ਇਹ ਤਰੱਕੀਆਂ ਗਰੁੱਪ ਏ, ਬੀ ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਕੀਤੀਆਂ ਗਈਆਂ ਹਨ।
ਇਕ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਪਹਿਲਕਦਮੀ ਸਦਕਾ ਕੁੱਲ 104 ਅਧਿਕਾਰੀਆਂ/ਕਰਮਚਾਰੀਆਂ ਨੂੰ ਕਰਫਿਊ ਅਤੇ ਲਾਕ ਡਾਊਨ ਦੌਰਾਨ ਤਰੱਕੀਆਂ ਦਿੱਤੀਆਂ ਗਈਆਂ ਹਨ। ਇਨਾਂ ਵਿਚ ਬਹੁਤ ਸਾਰੇ ਅਧਿਕਾਰੀ ਅਜਿਹੇ ਸਨ ਜੋ ਸੇਵਾਮੁਕਤੀ ਦੇ ਨਜ਼ਦੀਕ ਸਨ ਅਤੇ ਕੁਝ ਅਧਿਕਾਰੀ ਆਉਣ ਵਾਲੇ ਸਮੇਂ ਵਿਚ ਸੇਵਾਮੁਕਤ ਹੋ ਰਹੇ ਹਨ।
ਜਲ ਸਰੋਤ ਵਿਭਾਗ ਵਿਚ ਹੋਈਆਂ ਤਰੱਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 5 ਨਿਗਰਾਨ ਇੰਜੀਨੀਅਰਾਂ ਨੂੰ ਮੁੱਖ ਇੰਜੀਨੀਅਰ ਵੱਜੋਂ ਤਰੱਕੀ ਦਿੱਤੀ ਗਈ ਹੈ ਜਦਕਿ 25 ਕਾਰਜਕਾਰੀ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਨਿਗਰਾਨ ਇੰਜੀਨੀਅਰ ਬਣਾਇਆ ਗਿਆ ਹੈ। ਇਸੇ ਤਰਾਂ 43 ਜੇ.ਈ./ਸਹਾਇਕ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫਸਰ (ਐਸ.ਡੀ.ਓ.) ਬਣਾਇਆ ਗਿਆ ਹੈ ਅਤੇ 31 ਮਾਲ ਕਲਰਕਾਂ/ਮੁੱਖ ਮਾਲ ਕਲਰਕਾਂ ਨੂੰ ਜ਼ਿਲੇਦਾਰ ਵੱਜੋਂ ਤਰੱਕੀ ਦਿੱਤੀ ਗਈ ਹੈ। ਬਹੁਤ ਸਾਰੇ ਜ਼ਿਲੇਦਾਰਾਂ ਨੇ ਸਿਖਲਾਈ ਸ਼ੁਰੂ ਵੀ ਕਰ ਦਿੱਤੀ ਹੈ। ਇਨਾਂ ਤਰੱਕੀਆਂ ਨਾਲ ਵਿਭਾਗ ਦੇ ਕੰਮ ਵਿਚ ਚੁਸਤੀ ਅਤੇ ਤੇਜ਼ੀ ਆਈ ਹੈ।
ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਕਰਫਿਊ ਅਤੇ ਲਾਕ ਡਾਊਨ ਦੌਰਾਨ ਕੀਤੇ ਕਾਰਜਾਂ ਦੀ ਜਲ ਸਰੋਤ ਮੰਤਰੀ ਨੇ ਕਈ ਵਾਰ ਸ਼ਲਾਘਾ ਕੀਤੀ ਹੈ। ਕਾਬਿਲੇਗੌਰ ਹੈ ਕਿ ਜਲ ਸਰੋਤ ਵਿਭਾਗ ਪੰਜਾਬ ਦੀ ਕਿਸਾਨੀ ਲਈ ਬਹੁਤ ਅਹਿਮ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਨੇ ਲਾਕਡਾਊਨ/ਕਰਫਿਊ ਦੌਰਾਨ ਮਿਸਾਲੀ ਕੰਮ ਕੀਤੇ ਹਨ।
ਬੁਲਾਰੇ ਅਨੁਸਾਰ ਲਾਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ, ਡਰੇਨਾਂ ਅਤੇ ਮਾਈਨਰਾਂ ਦੀ ਸਫ਼ਾਈ ਕਾਰਜਾਂ ਵਿੱਚ ਜੁਟੇ ਰਹੇ ਹਨ। ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੋਰੋਨਾਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤੇ ਹਨ।
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਵੀ ਕੰਮ ਜਾਰੀ ਰਿਹਾ। ਉਨਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ‘ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਸੀ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।
9/੫੮੧੬੧/੨੦੨੦
———-

ਮਿਸ਼ਨ ਫਤਿਹ:
ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ ਦੇਣ ਲਈ 70 ਗਾਇਨੀਕਾਲੋਜਿਸਟਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ
ਅਪ੍ਰੈਲ ਤੋਂ ਜੂਨ ਤੱਕ 90,463 ਐਂਟੀਨੇਟਲ ਚੈਕਅੱਪ ਰਜਿਸਟਰਡ
12,479 ਗਰਭਵਤੀ ਔਰਤਾਂ ਦੇ ਤੀਜੀ ਤਿਮਾਹੀ ਦੌਰਾਨ ਕੋਵਿਡ-19 ਦੇ ਟੈਸਟ ਕਰਵਾਏ
ਚੰਡੀਗੜ, 1 ਅਗਸਤ:
ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ-ਮਸ਼ਵਰੇ ਲਈ 70 ਗਾਇਨੀਕਾਲੋਜਿਸਟਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਹੈ। ਇਸ ਤੋਂ ਇਲਾਵਾ ਕੋਵਿਡ -19 ਪਾਜ਼ੇਟਿਵ ਗਰਭਵਤੀ .ਔਰਤਾਂ ਦੇ ਜਣੇਪੇ ਲਈ ਸਾਰੇ ਜ਼ਿਲਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਮ ਸਥਾਪਤ ਕੀਤੇ ਗਏ ਹਨ।

ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਗਾਇਨੀਕਾਲੋਜਿਸਟ ਵਲੋਂ ਟੈਲੀ-ਮੈਡੀਸਨ ਸਲਾਹ ਦੇ ਨਾਲ- ਨਾਲ ਆਮ ਓਪੀਡੀ ਸੇਵਾਵਾਂ ਜੋ ਕਿ ‘ਈ- ਸੰਜੀਵਨੀ ’ ਐਪ ਤੇ ਉਪਲਬਧ ਹਨ, ਨੂੰ ਉਤਸ਼ਾਹਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਣ ਐਪ ਐਂਡਰਾਇਡ ਮੋਬਾਇਲ ‘ਤੇ ਅਸਾਨੀ ਨਾਲ ਉਪਲਬਧ ਹੈ ਇਸ ਲਈ ਲੈਪਟਾਪ / ਕੰਪਿਊਟਰ ‘ਤੇ ਕੋਈ ਨਿਰਭਰਤਾ ਨਹੀਂ ਹੈ। ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਸਲਾਹ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਹ ਉਨਾਂ ਗਰਭਵਤੀ ਔਰਤਾਂ ਲਈ ਇਕ ਵਰਦਾਨ ਸਾਬਤ ਹੋਇਆ ਹੈ ਜੋ ਕੋਵਿਡ -19 ਦੇ ਡਰ ਕਾਰਨ ਜਨਰਲ ਓਪੀਡੀ ਵਿਚ ਜਾਣ ਤੋਂ ਕਤਰਾਉਂਦੀਆਂ ਸਨ। ਹਾਲਾਂਕਿ, ਏ.ਐੱਨ. ਸੀ ਪ੍ਰੋਗਰਾਮ ਦਿਹਾਤੀ ਖੇਤਰਾਂ ਵਿੱਚ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਤਾਲਾਬੰਦੀ ਤੋਂ ਬਾਅਦ ਸਾਰੇ ਐਚ ਡਬਲਯੂ ਸੀ / ਐਸ ਸੀ ਵਿੱਚ ਨਿਰੰਤਰ ਕਾਰਜਸ਼ੀਲ ਰਿਹਾ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਅਪ੍ਰੈਲ ਤੋਂ ਜੂਨ, 2020 ਤੱਕ ਕੁੱਲ 90,463 ਏ.ਐਨ.ਸੀ ਰਜਿਸਟਰਡ ਹੋਏ ਅਤੇ ਸੂਬੇ ਵਿੱਚ 63,827 ਜਣੇਪੇ ਹੋਏ।

ਉਨਾਂ ਅੱਗੇ ਕਿਹਾ ਕਿ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ -19 ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅਪ੍ਰੈਲ ਤੋਂ ਜੂਨ ਤੱਕ ਕੋਵਿਡ -19 ਲਈ 12,479 ਗਰਭਵਤੀ ਔਰਤਾਂ ਦਾ ਟੈਸਟ ਕੀਤਾ ਗਿਆ ਸੀ, ਜਿਨਾਂ ਵਿਚੋਂ 118 ਦਾ ਟੈਸਟ ਪਾਜ਼ੇਟਿਵ ਆਇਆ। ਉਨਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੇ 56 ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਹੋਏ, ਜਿਨਾਂ ਵਿਚੋਂ 20 ਆਮ ਅਤੇ 36 ਆਪ੍ਰੇਸ਼ਨ ਰਾਹੀਂ ਸਫਲਤਾਪੂਰਵਕ ਕਰਵਾਏ ਗਏ ਹਨ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ ਸੂਬੇ ਵਿਚ ਨਿਰਵਿਘਨ ਜਾਰੀ ਹਨ ਕਿਉਂਕਿ ਸਾਡੇ ਸਿਹਤ ਸੰਭਾਲ ਅਮਲੇ ਨੇ ਸੁਰੱਖਿਅਤ ਜਣੇਪੇ ਕਰਵਾਏ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ (ਐਂਟੀਨੇਟਲ ਚੈਕਅੱਪ)ਮੁਹੱਈਆ ਕਰਵਾਈ। ਰਾਜ ਤੋਂ ਸਾਰੇ ਜ਼ਿਲਿਆਂ ਵਿੱਚ ਨਾਨ- ਕੋਵਿਡ ਜ਼ਰੂਰੀ ਸੇਵਾਵਾਂ ਨੂੰ ਜਾਰੀ ਰੱਖਣ ਸਬੰਧੀ ਨਿਯਮਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀਆਂ ਦਰਾਂ ਨਿਰਧਾਰਤ ਕੀਤੀਆਂ ਹਨ ਅਤੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰ ਵਲੋਂ ਭੇਜੇ ਮਰੀਜ਼ਾਂ ਨੂੰ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
——-

ਮਿਸ਼ਨ ਫਤਿਹ
ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪੜਾਈ ’ਚ ਨਵੇਂ ਮਾਪਦੰਡ ਸਥਾਪਿਤ
25 ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਹਨ ਆਨਲਾਈਨ ਸਿੱਖਿਆ ਦਾ ਫਾਇਦਾ
ਚੰਡੀਗੜ, 1 ਅਗਸਤ
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ-19 ਦੀ ਮਹਾਂਮਾਰੀ ਦੌਰਾਨ ਨਾ ਕੇਵਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਸਗੋਂ ਇਸ ਮੁਸ਼ਕਲ ਦੌਰ ਦੌਰਾਨ ਉਨਾਂ ਦੀ ਪੜਾਈ ਨੂੰ ਜਾਰੀ ਰੱਖਣ ਲਈ ਵੀ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।
ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਦੀ ਆਫਤ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲੀ ਵਾਰ ਆਨਲਾਈਨ ਦਾਖਲੇ ਅਤੇ ਆਨਲਾਈਨ ਸਿੱਖਿਆ ਦੀ ਪ੍ਕਿਰਿਆ ਸ਼ੁਰੂ ਕੀਤੀ ਕਿਉਕਿ ਇਨਾਂ ਹਾਲਤਾਂ ਵਿੱਚ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਸਕੂਲ ਖੋਲਣੇ ਅਜੇ ਵੀ ਸੰਭਵ ਨਹੀਂ ਹਨ। ਇਸ ਕਰਕੇ ਪੰਜਾਬ ਭਰ ਦੇ 19000 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ। ਪ੍ਰੀ-ਪ੍ਰਾਇਮਰੀ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਦੇ 9 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ 6ਵੀਂ ਤੋਂ ਲੈ ਕੇ 12ਵੀਂ ਤੱਕ ਦੇ 14 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਡੇਢ ਲੱਖ ਦੇ ਕਰੀਬ ਦਾਖਲਿਆਂ ਵਿੱਚ ਵਾਧਾ ਹੋਇਆ ਹੈ। ਇਸ ਪੜਾਈ ਦੀ ਅਹਿਮ ਗੱਲ ਇਹ ਹੈ ਕਿ ਦੂਰਦਰਸ਼ਨ ’ਤੇ ਦਿੱਤੇ ਜਾ ਰਹੇ ਲੈਕਚਰਾਂ ਦਾ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਫਾਇਦਾ ਉਠਾ ਰਹੇ ਹਨ।
ਸਿੱਖਿਆ ਮੰਤਰੀ ਦੀ ਸੇਧ ’ਤੇ ਸਿਖਿਆ ਸਿਖਿਆ ਸਕੱਤਰ ਸ਼ੀ੍ ਕਿ੍ਸ਼ਨ ਕੁਮਾਰ ਇਸ ਨਿਵੇਕਲੀ ਪਹਿਲਕਦਮੀ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਕੇ ਨਾ ਕੇਵਲ ਆਨਲਾਈਨ ਪੜਾਈ ਦੀ ਪ੍ਕਿਰਿਆ ਦਾ ਕੰਮ ਸ਼ੁਰੂ ਕੀਤਾ ਸਗੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਇਸ ਖੇਤਰ ਵਿੱਚ ਪਹਿਲ ਕਰਕੇ ਚੰਗੇ ਨਤੀਜੇ ਵੀ ਕੱਢੇ। ਇਸ ਦੇ ਸਿੱਟੇ ਵੱਜੋ ਸੂਬੇ ਦੇ ਸਰਕਾਰੀ ਸਕੂਲਾਂ ਚ ਸ਼ੈਸ਼ਨ 2019-2020 ਦੇ ਮੁਕਾਬਲੇ, ਸ਼ੈਸ਼ਨ 2020-2021 ’ਚ ਤਕਰੀਬਨ ਡੇਢ ਲੱਖ ਤੋ ਜ਼ਿਆਦਾ ਦਾਖਲੇ ਹੋਏ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਕਿਤਾਬਾਂ ਤੇ ਵਰਦੀਆਂ ਮੁਫਤ ਵੰਡਣ ਦੇ ਕੰਮ ਨੂੰ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ।
ਸਿੱਖਿਆ ਵਿਭਾਗ ਦਾ ਇਹ ਕਾਰਜ ਨਾ ਸਿਰਫ ਆਨਲਾਈਨ ਪੜਾਈ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਸਰਕਾਰੀ ਸਕੂਲਾਂ ਨੇ 6 ਤੋਂ 12ਵੀਂ ਜਮਾਤ ਤੱਕ ਪੜਦੇ ਵਿਦਿਆਰਥੀਆਂ ਦੇ ਜੁਲਾਈ ਦੀ ਪਹਿਲੀ ਟਰਮ ਦੇ ਪੇਪਰ ਆਨਲਾਈਨ ਲੈ ਕੇ ਇੱਕ ਨਵਾਂ ਮੀਲ ਪੱਥਰ ਵੀ ਗੱਡਿਆ। ਸਿਖਿਆ ਵਿਭਾਗ ਵੱਲੋਂ ਹਰ ਵਿਸ਼ੇ ਦਾ 20 ਅੰਕ ਦਾ ਪੇਪਰ ਲਿਆ ਗਿਆ ਹੈ। ਵਿਦਿਆਰਥੀਆਂ ਵੱਲੋ ਆਨਲਾਈਨ ਟੈਸਟ ਚ ਕਾਫੀ ਰੁਚੀ ਵਿਖਾਈ ਗਈ ਅਤੇ ਅਧਿਆਪਕਾਂ ਨੇ ਆਨਲਾਈਨ ਪੇਪਰ ਲੈਣ ਕੇ ਵਿਦਿਆਰਥੀਆਂ ਦੇ ਆਨਲਾਈਨ ਨੰਬਰ ਵੀ ਲਾ ਦਿੱਤੇ। ਸੋਸ਼ਲ ਮੀਡੀਏ ਰਾਹੀਂ ਹੱਲ ਕੀਤੇ ਪੇਪਰਾਂ ਦੀ ਚੈਕਿੰਗ ਵੀ ਅਧਿਆਪਕਾਂ ਦੁਆਰਾ ਮੋਬਾਇਲ ਫੋਨ ਉਤੇ ਵੱਖ ਵੱਖ ਐਪਸ ਡਾਊਨਲੋਡ ਕਰਕੇ ਕੀਤੀ ਗਈ। ਸਿੱਖਿਆ ਵਿਭਾਗ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਇਸ ਪਹਿਲੇ ਤਜਰਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ।

ਕੋਵਿਡ-19 ਦੌਰਾਨ ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਸੈਲਫ ਹੈਲਪ ਗਰੁੱਪਾਂ ਰਾਹੀਂ 6 ਲੱਖ ਮਾਸਕ ਤਿਆਰ ਕਰਵਾਏ, 10 ਲੱਖ ਹੋਰ ਤਿਆਰ ਕਰਵਾਏ ਜਾਣਗੇ: ਤਿ੍ਰਪਤ ਬਾਜਵਾ
ਮਾਸਕ ਤਿਆਰ ਕਰਨ ਬਦਲੇ ਸੈਲਫ ਹੈਲਪ ਗਰੁੱਪਾਂ ਨੂੰ 30 ਲੱਖ ਦਾ ਮਿਹਨਤਾਨਾਂ ਮਿਲਿਆ, 50 ਲੱਖ ਦਾ ਹੋਰ ਮਿਲੇਗਾ
ਚੰਡੀਗੜ, 1 ਅਗਸਤ: ਕੋਰੋਨਾ ਵਾਇਰਸ ਦੇ ਵਿਸਵ ਵਿਆਪੀ ਪਸਾਰੇ ਕਾਰਨ ਜਿੱਥੇ ਦੁਨੀਆਂ ਦੀ ਆਰਥਿਕਤਾ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ, ਉਥੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਨੂੰ ਇਸ ਦੇ ਅਸਰ ਤੋਂ ਮੁਕਤ ਰੱਖਣ ਲਈ ਲਗਾਤਾਰ ਯਤਨਸੀਲ ਹੈ।ਅੱਜ ਇਥੋਂ ਜਾਰੀ ਬਿਆਨ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਮੁਸ਼ਕਿਲ ਦੀ ਘੜੀ ਵਿਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।
ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ।ਉਨਾ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ ਹੈਲਪ ਗਰੁੱਪਾਂ ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ।ਇਸ ਦੇ ਨਾਲ ਹੀ ਉਨਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ।ਜਿਸ ਦਾ ਅੰਦਾਜਨ ਸੈਲਫ ਹੈਲਪ ਗਰੁੱਪਾਂ ਨੂੰ 50 ਲੱਖ ਰੁਪਏ ਦਾ ਕਾਰੋਬਾਰ ਹੋਰ ਮਿਲੇਗਾ।
ਉਨਾਂ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।ਇਸ ਸੰਕਟ ਦੀ ਘੜੀ ਆਜੀਵਕਾ ਮਿਸਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤੀ ਸਕੱਤਰ ਪੇਂਡੂ ਵਿਕਾਸ ਵਿਭਾਗ ਸੀਮਤੀ ਸੀਮਾ ਜੈਨ ਨੇ ਦੱਸਿਆ ਕਿ ਮਾਸਕ ਬਣਾਉਣ ਤੋਂ ਇਲਾਵਾ ਵਿਭਾਗ ਵੱਲੋਂ ਮਹਾਂਮਾਰੀ ਸਬੰਧੀ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਉਨਾਂ ਦੱਸਿਆ ਵਿਭਾਗ ਨੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾ ਕੇ ਕੋਵਿਡ ਤੋਂ ਬਚਾਅ ਲਈ ਜਾਣਕਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਪਿੰਡਾਂ ਵਿਚ ਲਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਚਿੰਨ ਲਾਏ ਗਏ ਹਨ, ਪਿੰਡਾਂ ਵਿਚ ਦਵਾਈ ਦੀ ਸਪਰੇਅ ਕਰਕੇ ਸੈਨੀਟੇਸ਼ਨ ਤਿੰਨ ਰਾਉਂਡ ਪੂਰੇ ਕੀਤੇ ਗਏ, ਪਿੰਡਾਂ ਦੇ ਟੋਭਿਆਂ ਦੀ ਸਫਾਈ ਕਰਵਾਈ, ਪੰਚਾਇਤੀ ਜਮੀਨਾਂ ਦੀ ਸਫਲ ਬੋਲੀ ਕਰਵਾਈ ਅਤੇ ਵਿਭਾਗ ਦੇ ਅਧੀਨ ਕੰਮ ਕਰ ਰਹੇ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਵਲੋਂ ਫਰੰਟਲਾਈਨ ‘ਤੇ ਕੋਵਿਡ ਵਾਰਡਾਂ ਵਿਚ ਡਿਊਟੀ ਦਿੱਤੀ ਜਾ ਰਹੀ ਹੈ।

ਮਿਸ਼ਨ ਫਤਹਿ : ਕੋਵਿਡ-19 ਦੇ ਟਾਕਰੇ ਲਈ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅਪਣਾਈ ਨਵੀਨਤਮ ਪਹੁੰਚ
ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਦੇ ਕੇ ਬਣਾਇਆ ਕੋਰੋਨਾ ਨਾਲ ਲੜਨ ਦੇ ਸਮਰੱਥ
ਚੰਡੀਗੜ, 1 ਅਗਸਤ:
ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਰਿਵਾਇਤੀ ਢੰਗ-ਤਰੀਕਿਆਂ ਦੀ ਬਜਾਏ ਨਵੀਨਤਮ ਪਹੁੰਚ ਨੂੰ ਅਪਣਾਉਂਦਆਂ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਰਾਹੀਂ ਇਸ ਬੀਮਾਰੀ ਨਾਲ ਟਾਕਰੇ ਦੇ ਸਮਰੱਥ ਬਣਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਜ਼ਿਲਾ ਪੱਧਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਜ਼ਿਲਾ ਹਸਪਤਾਲਾਂ ਨੂੰ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਟਰੇਸ ਕਰਨ, ਕਨਟੇਨਿੰਗ ਜ਼ੋਨ ਸਥਾਪਤ ਕਰਨ, ਸ਼੍ਰੇਣੀ 1 ਅਤੇ 2 ਦੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਹਰੇਕ ਜ਼ਿਲੇ ਦੀ ਸਹਾਇਤਾ ਲਈ 3-3 ਡਾਕਟਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਮਰੀਜ਼ਾਂ ਦੇ ਸੈਂਪਲ ਲੈਣ ਦੀ ਸਿਖਲਾਈ, ਇਲਾਜ ਸਬੰਧੀ ਮਾਰਗ ਦਰਸ਼ਨ ਅਤੇ ਹਰੇਕ ਜ਼ਿਲੇ ਲਈ ਨੋਡਲ ਫੈਕਲਟੀ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਟਰਸ਼ਰੀ ਕੇਅਰ ਸਰਵੇ ਕਰਵਾਇਆ ਗਿਆ, ਜਿਸਦੇ ਕਿ 76 ਪੈਰਾਮੀਟਰ ਸਨ। ਇਸ ਸਰਵੇ ਦੌਰਾਨ 218 ਨਿਜੀ ਹਸਪਤਾਲਾਂ ਦੀ ਪਹਿਚਾਣ ਉਪਰੰਤ ਚੋਣ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨਾਂ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਮਾਹਰ ਡਾਕਟਰਾਂ ਦਾ ਸਮੂਹ ਬਣਾਇਆ ਗਿਆ ਹੈ, ਜੋ ਲੋੜ ਪੈਣ ‘ਤੇ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਫੋਨ ਅਤੇ ਵੀਡੀਓ ਕਾਨਫਰੰਸ ਰਾਹੀਂ ਮਾਰਗ ਦਰਸ਼ਨ ਦਿੰਦੇ ਹਨ।
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਟ੍ਰੇਨਿੰਗ ਦੇਣ ਦੇ ਇਸ ਕਾਰਜ ਵਿੱਚ ਪ੍ਰੋ.ਕੇ ਕੇ ਤਲਵਾੜ (ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਸਰਕਾਰ) ਦੀ ਅਗਵਾਈ ਹੇਠ ਪ੍ਰੋਫੈਸਰ ਬਿਸ਼ਵ ਮੋਹਨ (ਕਾਰਡੀਓਲੌਜੀ ਵਿਭਾਗ, ਡੀ.ਐਮ.ਸੀ.ਐਚ. ਲੁਧਿਆਣਾ), ਪ੍ਰੋਫੈਸਰ ਜੀ.ਡੀ. ਪੁਰੀ, ਡੀਨ ਅਤੇ ਐਚ.ਓ.ਡੀ. ਐਨਸਥੀਸੀਆ, ਪੀ.ਜੀ.ਆਈ.ਐਮ.ਈ.ਆਰ, ਚੰਡੀਗੜ, ਡਾ. ਵਿਕਾਸ ਸੂਰੀ, ਮੈਡੀਸਨ ਦੇ ਐਡੀਸ਼ਨਲ ਪ੍ਰੋਫੈਸਰ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ, ਡਾ: ਅਨੂਪ ਕੇ ਸਿੰਘ, ਐਸੋਸੀਏਟ ਪ੍ਰੋਫੈਸਰ ਪਲੂਮਨਰੀ ਐਂਡ ਕਿ੍ਰਟੀਕਲ ਕੇਅਰ ਮੈਡੀਸਿਨ ਵਿਭਾਗ, ਲੈਨੋਕਸ ਹਿੱਲ ਹਸਪਤਾਲ, ਨਿਊਯਾਰਕ, ਯੂ.ਐਸ.ਏ., ਡਾ. ਅਜੀਤ ਕਿਆਲ, ਸੇਂਟ ਜੋਰਜ ਯੂਨੀਵਰਸਿਟੀ ਹਸਪਤਾਲ, ਐਨ.ਐਚ.ਐਸ. ਫਾਊਂਡੇਸ਼ਨ ਟਰੱਸਟ), ਡਾ. ਸੰਦੀਪ ਕਟਾਰੀਆ, ਐਨਸਥੀਸੀਆ ਸਲਾਹਕਾਰ, ਬ੍ਰੋਂਨਕਸ ਨਿਊਯਾਰਕ), ਪ੍ਰੋ: ਨਿਤੀਸ਼ ਨਾਇਕ, ਪ੍ਰੋਫੈਸਰ ਕਾਰਡੀਓਲੌਜੀ ਏਮਜ਼, ਨਵੀਂ ਦਿੱਲੀ) ਪ੍ਰੋ ਅੰਬੂਜ ਰਾਏ, ਪ੍ਰੋਫੈਸਰ ਕਾਰਡੀਓਲਾਜੀ ਏਮਜ਼ ਨਵੀਂ ਦਿੱਲੀ , ਪ੍ਰੋ: ਰਾਜੇਸ਼ ਮਹਾਜਨ, ਮੈਡੀਸਨ ਦੇ ਪ੍ਰੋਫੈਸਰ, ਡੀ.ਐਮ.ਸੀ. ਲੁਧਿਆਣਾ , ਪ੍ਰੋ: ਰਵਿੰਦਰ ਗਰਗ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ, ਪ੍ਰੋ: ਆਰ. ਐਸ. ਸਿਬੀਆ, ਪ੍ਰੋਫ਼ੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਪ੍ਰੋਫੈਸਰ ਰਮਨ ਸ਼ਰਮਾ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ, ਪ੍ਰੋਫੈਸਰ ਨਿਤਿਨ ਮਲਹੋਤਰਾ ਪ੍ਰੋਫੈਸਰ ਮੈਡੀਸਨ, ਸੀ.ਐਮ.ਸੀ. ਮੈਡੀਕਲ ਕਾਲਜ ਲੁਧਿਆਣਾ, ਵਲੋਂ ਟ੍ਰੇਨਿੰਗ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਜਦਕਿ ਕਲਰ ਕੋਡਿਡ ਸਬੰਧੀ ਟ੍ਰੇਨਿੰਗ ਲਈ ਡਾ. ਸਾਹਿਲ ਗੋਇਲ (ਡੀ.ਐਮ.ਸੀ.ਐਚ. ਲੁਧਿਆਣਾ), ਪ੍ਰੋ: ਗੁਰਪ੍ਰੀਤ ਐਸ ਵਾਂਦਰ (ਡੀ.ਐਮ.ਸੀ.ਐਚ. ਲੁਧਿਆਣਾ), ਡਾ: ਸਰਜੂ ਰਲਹਨ (ਐਚ.ਡੀ.ਐਚ.ਆਈ, ਲੁਧਿਆਣਾ), ਪ੍ਰੋਫੈਸਰ ਵਿਸ਼ਾਲ ਚੋਪੜਾ (ਸਰਕਾਰੀ ਮੈਡੀਕਲ ਕਾਲਜ ਪਟਿਆਲਾ), ਮੈਡੀਸਨ ਦੇ ਪ੍ਰੋਫੈਸਰ, ਸੀਐਮਸੀ ਲੁਧਿਆਣਾ, ਵਿਸ਼ੇਸ਼ ਇਨਪੁਟ ਅਤੇ ਰੰਗ-ਕੋਡ ਸੰਕਲਪ ਨਾਲ ), ਪ੍ਰੋ. ਅਕਾਸ਼ਦੀਪ (ਡੀ.ਐਮ.ਸੀ.ਐਚ. ਲੁਧਿਆਣਾ) ਡਾ. ਤਨੂੰ ਸਿੰਘਲ (ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਮੁੰਬਈ) ਅਤੇ ਸ੍ਰੀ ਰਾਜਾ ਗੁਪਤਾ, (ਡੀ.ਐਮ.ਸੀ.ਐਚ. ਲੁਧਿਆਣਾ ) ਵਲੋਂ ਟ੍ਰੇਨਿੰਗ ਸਬੰਧੀ ਵਿਸ਼ੇਸ਼ ਇਨਪੁੱਟ ਦਿੱਤੇ ਗਏ।
ਉਨਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜ ਪਹਿਲੀ ਵਾਰ ਇਸ ਪੱਧਰ ‘ਤੇ ਕੁਸ਼ਲਤਾ ਨਾਲ ਤਾਲਮੇਲ ਕਰ ਕੇ ਇਸ ਨਵੀਂ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ।
ਸ੍ਰੀ ਤਿਵਾੜੀ ਨੇ ਕੋਵਿਡ 19 ਦਾ ਟਾਕਰਾ ਕਰਨ ਵਿਚ ਸਹਾਈ ਸਿੱਧ ਹੋਈ ਪ੍ਰੋ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਟ੍ਰੇਨਿੰਗ ਦੇਣ ਵਾਲੇ ਸਮੂਹ ਡਾਕਟਰਾਂ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨਾਂ ਦੇ ਮਾਰਗ ਦਰਸ਼ਨ ਸਦਕਾ ਹੀ ਪੰਜਾਬ ਰਾਜ ਕੋਵਿਡ 19 ਖ਼ਿਲਾਫ਼ ਨਿਰਣਾਇਕ ਜੰਗ ਲੜ ਸਕਿਆ ਹੈ।

Share