ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ.

ਚੰਡੀਗੜ, 11 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ ’ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫਤੇ ਤੋਂ ਉਕਤ ਤਿੰਨ ਸ਼ਹਿਰਾਂ ਵਿੱਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜਨਮਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।
ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।
——

ਕੋਵਿਡ ਦੇ ਮੱਦੇਨਜ਼ਰ 3500 ਤੋਂ 4000 ਤੱਕ ਹੋਰ ਕੈਦੀ ਰਿਹਾਅ ਕੀਤੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ
ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਉਚ ਤਾਕਤੀ ਕਮੇਟੀ ਵੱਲੋਂ ਜੇਲਾਂ ਵਿੱਚ ਕੈਦੀਆਂ ਦੀ ਅਧਿਕਾਰਤ ਸਮਰੱਥਾ 50 ਫੀਸਦੀ ਤੱਕ ਕਰਨ ਦਾ ਫੈਸਲਾ
ਕੈਦੀਆਂ ਨੂੰ ਪੈਰੋਲ ਦੇਣ ਲਈ ਨਵੀਆਂ ਧਾਰਾਵਾਂ ਨੂੰ ਵੀ ਸ਼ਾਮਲ ਕੀਤਾ
ਜੇਲਾਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਉਣ ਲਈ 9500 ਕੈਦੀਆਂ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਰਿਹਾਅ
ਚੰਡੀਗੜ, 11 ਅਗਸਤ
ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸੂਬੇ ਦੀਆਂ ਜੇਲਾਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੈਦੀਆਂ ਦੀ ਅਧਿਕਾਰਤ ਸਮਰੱਥਾ 50 ਫੀਸਦੀ ਤੱਕ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਜੇਲਾਂ ਵਿੱਚ ਸਮਾਜਿਕ ਵਿੱਥ ਦੇ ਨਾਲ-ਨਾਲ ਕੈਦੀਆਂ ਲਈ ਏਕਾਂਤਵਾਸ ਵਾਸਤੇ ਢੁੱਕਵੀਂ ਜਗਾਂ ਮੁਹੱਈਆ ਕਰਵਾਈ ਜਾ ਸਕੇ। ਇਸ ਫੈਸਲੇ ਤਹਿਤ 3500 ਤੋਂ 4000 ਤੱਕ ਹੋਰ ਕੈਦੀਆਂ ਨੂੰ ਛੱਡਿਆ ਜਾਵੇਗਾ ਜਦੋਂ ਕਿ ਇਸ ਤੋਂ ਪਹਿਲਾਂ 9500 ਕੈਦੀਆਂ ਨੂੰ ਛੱਡਿਆ ਗਿਆ ਸੀ।
ਇਹ ਜਾਣਕਾਰੀ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨਾਂ ਦੱਸਿਆ ਕਿ ਇਹ ਕਾਰਵਾਈ ਲੌਕਡਾਊਨ ਦੀਆਂ ਬੰਦਿਸ਼ਾਂ ਵਿੱਚ ਢਿੱਲ, ਅਪਰਾਧ ਦਰ ਤੇ ਨਵੇਂ ਕੈਦੀਆਂ ਦੀ ਆਮਦ ਵਧਣ ਦੇ ਚੱਲਦਿਆਂ ਕੀਤੀ ਜਾ ਰਹੀ ਹੈ ਜਿਸ ਸਬੰਧੀ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਬਣਾਈ ਗਈ ਉਚ ਤਾਕਤੀ ਕਮੇਟੀ ਵੱਲੋਂ ਸਿਫਾਰਸ਼ਾਂ ਕੀਤੀਆਂ ਗਈਆਂ ਹਨ।
ਜੇਲ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜੇਲਾਂ ਵਿੱਚ ਕੈਦੀਆਂ ਦੀ ਆਮਦ ਕਰੀਬ 3000 ਕੈਦੀ ਪ੍ਰਤੀ ਮਹੀਨਾ ਹੈ। ਇਸ ਵੇਲੇ ਸੂਬੇ ਦੀਆਂ ਜੇਲਾਂ ਵਿੱਚ 17500 ਕੈਦੀ ਹਨ ਜੋ ਕਿ ਕੁੱਲ ਸਮਰੱਥਾ ਦਾ 73 ਫੀਸਦੀ ਹੈ। ਹੁਣ ਤੱਕ 449 ਕੈਦੀ ਤੇ 77 ਜੇਲ ਕਰਮੀਆਂ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਇਨਾਂ ਵਿੱਚੋਂ ਜ਼ਿਆਦਾਤਰ ਕੇਸ ਮਈ ਅੱਧ ਵਿੱਚ ਸ਼ੁਰੂ ਕੀਤੇ ਸਾਰੇ ਕੈਦੀਆਂ ਦੇ ਦੋ ਪੜਾਵੀਂ ਟੈਸਟਾਂ ਕਾਰਨ ਪਿਛਲੇ ਕੁਝ ਹਫਤਿਆਂ ਦੌਰਾਨ ਆਏ ਹਨ।
ਸ. ਰੰਧਾਵਾ ਨੇ ਕਿਹਾ ਕਿ ਜੇਲ ਪ੍ਰਸ਼ਾਸਨ ਵੱਲੋਂ ਕੋਵਿਡ ਦੀ ਰੋਕਥਾਮ ਅਤੇ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਤਹਿਤ ਉਚ ਤਾਕਤੀ ਕਮੇਟੀ ਦੀ ਤੀਜੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਲਾਂ ਵਿੱਚ ਭੀੜ-ਭੜੱਕਾ ਘਟਾਉਣ ਲਈ ਅਧਿਕਾਰਤ ਸਮਰੱਥਾ ਨੂੰ 50 ਫੀਸਦੀ ਤੱਕ ਲਿਆਂਦਾ ਜਾਵੇ। ਇਸ ਨਾਲ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣਾ ਅਤੇ ਵਿਸ਼ੇਸ਼ ਜੇਲਾਂ ਤੋਂ ਦੂਜੀਆਂ ਜੇਲਾਂ ਵਿੱਚ ਸ਼ਿਫਟ ਕੀਤੇ ਕੈਦੀਆਂ ਦੇ ਏਕਾਂਤਵਾਸ ਲਈ ਢੁੱਕਵੀਂ ਜਗਾਂ ਮੁਹੱਈਆ ਹੋ ਸਕੇਗੀ।
ਜੇਲ ਮੰਤਰੀ ਨੇ ਦੱਸਿਆ ਕਿ ਕੁੱਲ ਕੈਦੀਆਂ ਵਿੱਚੋਂ 80 ਫੀਸਦੀ ਹਵਾਲਾਤੀ ਹਨ ਅਤੇ ਪੈਰੋਲ ’ਤੇ ਰਿਹਾਅ ਕਰਨ ਲਈ ਸਿਫਾਰਸ਼ਾਂ ਲਈ ਮਾਪਦੰਡ ਸਿਰਫ ਹਵਾਲਾਤੀ ਦੇ ਹੀ ਸਬੰਧ ਵਿੱਚ ਸਨ। ਐਨ.ਡੀ.ਪੀ.ਐਸ. ਐਕਟ ਤਹਿਤ ਫੜੇ ਗਏ ਉਨਾਂ ਦੋਸ਼ੀ ਦੇ ਸਬੰਧ ਵਿੱਚ ਜਿਨਾਂ ਕੋਲ ਥੋੜੀ ਮਿਕਦਾਰ ਬਰਾਮਦ ਕੀਤੀ ਹੋਵੇ ਅਤੇ ਤਿੰਨ ਤੋਂ ਵੱਧ ਕੇਸ ਦਰਜ ਨਾ ਹੋਣ। ਸਿਫਾਰਸ਼ਾਂ ਤਹਿਤ ਪੈਰੋਲ ’ਤੇ ਛੱਡੇ ਜਾਣ ਵਾਲਿਆਂ ਕੈਦੀਆਂ ਵਿੱਚ ਹੁਣ ਆਈ.ਪੀ.ਸੀ. ਦੀ ਧਾਰਾ 379, 420, 406, 452, 323, 324, 188, 336, 316, 279, 170, 337, 338, 315 ਤੇ 498-ਏ ਤਹਿਤ ਫੜੇ ਵੀ ਸ਼ਾਮਲ ਹਨ। ਨਵੇਂ ਮਾਪਦੰਡਾਂ ਤੋਂ ਇਲਾਵਾ ਉਹ ਸਾਰੇ ਕੈਦੀ ਜਿਹੜੇ ਹੁਣ ਪੈਰੋਲ ’ਤੇ ਛੱਡੇ ਗਏ ਹਨ ਉਨਾਂ ਦੀ ਪੈਰੋਲ ਉਦੋਂ ਤੱਕ ਵਧਾਈ ਜਾਂਦੀ ਹੈ ਜਦੋਂ ਤੱਕ ਐਪੀਡੈਮਿਕ ਡਿਜੀਜ਼ ਐਕਟ 1897 ਲਾਗੂ ਰਹਿੰਦਾ ਹੈ। ਕਮੇਟੀ ਨੇ ਇਹ ਵੀ ਸਿਫਾਰਸ਼ ਕੀਤੀ ਹੈ ਕਿ ਜਿਹੜੇ ਕੈਦੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਉਨਾਂ ਨੂੰ ਸਬੰਧਤ ਜੁਡੀਸ਼ੀਅਲ ਅਫਸਰਾਂ ਵੱਲੋਂ ਪਹਿਲ ਦੇ ਆਧਾਰ ’ਤੇ ਪੈਰੋਲ ਉਪਰ ਛੱਡਿਆ ਜਾਵੇ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਉਚ ਤਾਕਤੀ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਪੰਜਾਬ ਤੇ ਹਰਿਆਣਾ ਦੇ ਹਾਈ ਕੋਰਟ ਦੇ ਜੱਜ ਜਸਟਿਸ ਆਰ.ਕੇ.ਜੈਨ, ਵਧੀਕ ਮੁੱਖ ਸਕੱਤਰ (ਜੇਲਾਂ) ਤੇ ਏ.ਡੀ.ਜੀ.ਪੀ. (ਜੇਲਾਂ) ਸ਼ਾਮਲ ਹੈ। ਇਸ ਕਮੇਟੀ ਵੱਲੋਂ 25 ਮਾਰਚ ਤੇ 2 ਮਈ ਨੂੰ ਦੋ ਮੀਟਿੰਗਾਂ ਵਿਸਥਾਰ ਵਿੱਚ ਕੀਤੀਆਂ ਗਈਆਂ ਜਿਸ ਤਹਿਤ 9500 ਕੈਦੀਆਂ ਨੂੰ ਛੱਡਿਆ ਗਿਆ। ਹਾਲ ਹੀ ਵਿੱਚ ਉਤ ਤਾਕਤੀ ਕਮੇਟੀ ਦੀ ਤੀਜੀ ਮੀਟਿੰਗ ਹੋਈ ਜਿਸ ਤਹਿਤ 3500 ਤੋਂ 4000 ਤੱਕ ਹੋਰ ਕੈਦੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਗਿਆ ਹੈ।
—–

ਸਪੀਕਰ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ, 11 ਅਗਸਤ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਗਵਾਨ ਸ੍ਰੀ ਕਿ੍ਰਸ਼ਨ ਦੇ ਜਨਮ ਦਿਵਸ- ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇਸ ਪਵਿੱਤਰ ਦਿਹਾੜੇ ਮੌਕੇ ਇਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਭਗਵਾਨ ਕਿ੍ਰਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸੱਚਾਈ ਦੇ ਪ੍ਰਤੀਕ ਸਨ। ‘‘ਸ੍ਰੀਮਦ ਭਾਗਵਤ ਗੀਤਾ‘‘ ਵਿੱਚ ਅੰਕਿਤ ਉਨਾਂ ਦਾ ਫਲਸਫਾ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਮਹੱਤਵਪੂਰਨ ਹੈ। ਇਹ ਫਲਸਫਾ ਅੱਜ ਦੇ ਸਮੇਂ ਵਿੱਚ ਜਿੱਥੇ ਇਕ ਪਾਸੇ ਸਦੀਵੀ ਸਾਂਤੀ ਪ੍ਰਾਪਤ ਕਰਨ ਦਾ ਸਾਧਨ ਹੈ ਉਥੇ ਹੀ ਦੂੂਜੇ ਪਾਸੇ ਸੰਪਰਦਾਇਕ ਸਦਭਾਵਨਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਕਾਰਗਰ ਹੈ।
ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉੱਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਕਿ੍ਰਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।
——-

ਨੌਵੇਂ ਗੁਰੂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ ਲਾਏ ਜਾਣ ਵਾਲੇ 400 ਬੂਟਿਆਂ ਦੀ ਵਣ ਮਿੱਤਰ ਕਰਨਗੇ ਰਾਖੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 400 ਬੂਟੇ ਲਾਉਣ ਲਈ ਰੂਪ ਰੇਖਾ ਤਿਆਰ
ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਸਕੂਲ ਸਿੱਖਿਆ ਮੰਤਰੀ ਨਾਲ ਮੀਟਿੰਗ
ਚੰਡੀਗੜ, 11 ਅਗਸਤ:
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 400 ਬੂਟੇ ਲਾਉਣ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਅਤੇ ਇਨਾਂ ਬੂਟਿਆਂ ਦੀ ਸਾਂਭ-ਸੰਭਾਲ ਲਈ ਤਿਆਰ ਕੀਤੀ ਵਿਆਪਕ ਯੋਜਨਾ ਤਹਿਤ ਹਰ ਇੱਕ ਪਿੰਡ ਵਿੱਚ 2 ਵਣ ਮਿੱਤਰ ਰੱਖੇ ਜਾਣਗੇ।
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਭਵਨ ਵਿਖੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨਾਲ ਮੀਟਿੰਗ ਦੌਰਾਨ ਇਸ ਯੋਜਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਸ. ਧਰਮਸੋਤ ਨੇ ਦੱਸਿਆ ਕਿ ਹਰ ਪਿੰਡ ’ਚ 400 ਬੂਟੇ ਲਾਉਣ ਦਾ ਕਾਰਜ ਮਨਰੇਗਾ ਕਾਮਿਆਂ ਦੀ ਸਹਾਇਤਾ ਨਾਲ ਨੇਪਰੇ ਚਾੜਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਯੋਜਨਾ ਨੂੰ ਸਫ਼ਲਤਾਪੂਰਬਕ ਮੁਕੰਮਲ ਕਰਨ ਲਈ ਜੰਗਲਾਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਸਾਂਝਾ ਕਾਰਜ ਕਰਨਗੇ ਅਤੇ ਇਸ ਸਬੰਧੀ ਛੇਤੀ ਹੀ ਲਿਖਤੀ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ।
ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਹਰ ਪਿੰਡ ਵਿੱਚ ਇੱਕ ਏਕੜ ਪੰਚਾਇਤੀ ਜ਼ਮੀਨ ’ਤੇ 400 ਦੇਸੀ ਕਿਸਮਾਂ ਦੇ ਬੂਟੇ ਲਾਏ ਜਾਣਗੇ ਅਤੇ ਇਨਾਂ ਬੂਟਿਆਂ ਦੀ ਸਾਂਭ-ਸੰਭਾਲ ਲਈ 200 ਬੂਟੇ ਪਿੱਛੇ 1 ਵਣ ਮਿੱਤਰ ਰੱਖਿਆ ਜਾਵੇਗਾ, ਜੋ 3 ਸਾਲਾਂ ਤੱਕ ਬੂਟਿਆਂ ਦੀ ਸਾਂਭ-ਸੰਭਾਲ ਕਰੇਗਾ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜੇਕਰ ਲਗਾਇਆ ਗਿਆ ਕੋਈ ਬੂਟਾ ਕਾਮਯਾਬ ਨਹੀਂ ਹੁੰਦਾ ਤਾਂ ਉਸਦੀ ਥਾਂ ਨਵਾਂ ਬੂਟਾ ਲਾਉਣਾ ਯਕੀਨੀ ਬਣਾਇਆ ਜਾਵੇਗਾ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਜੰਗਲਾਤ ਵਿਭਾਗ ਦੀਆਂ ਨਰਸਰੀਆਂ ’ਚ 85 ਲੱਖ ਦੇ ਕਰੀਬ ਬੂਟੇ ਤਿਆਰ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲਗਭਗ 5 ਫੁੱਟ ਦੀ ਉਚਾਈ ਵਾਲੇ ਬੂਟੇ ਲਾਉਣ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ ਇਹ ਬੂਟੇ ਛੇਤੀ ਤਿਆਰ ਹੋ ਸਕਣ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ’ਚ ਕੰਮ ਆਉਣ। ਉਨਾਂ ਕਿਹਾ ਕਿ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ, ਫਿਰਨੀਆਂ, ਸੜਕਾਂ, ਸਕੂਲਾਂ ਵਿਖੇ ਉਪਲੱਬਧ ਖਾਲੀ ਥਾਂ ਵਿਖੇ ਲਾਏ ਜਾਣਗੇ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਮੁਹੰਮਦ ਤਈਅਬ, ਵਧੀਕ ਸਕੱਤਰ ਜੰਗਲਾਤ ਸ੍ਰੀ ਰਵਿੰਦਰ ਸਿੰਘ ਅਤੇ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਆਦਿ ਹਾਜ਼ਰ ਸਨ।

‘ਐਜੂਕੇਸ਼ਨ ਹੱਬ’ ਵਜੋਂ ਵਿਕਸਤ ਹੋਵੇਗਾ ਮੁਹਾਲੀ; ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਨਾ ਲਈ ‘ਲੈਟਰ ਆਫ਼ ਇਨਟੈਂਟ’ ਜਾਰੀ
ਉਚੇਰੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਵਿੱਚ ਵੱਡਾ ਨਿਵੇਸ਼
ਚੰਡੀਗੜ, 11 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਪੀੜੀ ਨੂੰ ਆਲਮੀ ਪੱਧਰ ਦੀਆਂ ਸਿਖਿਆ ਸਹੂਲਤਾਂ ਦੇ ਕੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਿਮਤੀ ਪੱਤਰ (ਲੈਟਰ ਆਫ਼ ਇਨਟੈਂਟ) ਜਾਰੀ ਕਰ ਦਿੱਤਾ ਗਿਆ ਹੈ।
ਸੂਬੇ ਦੇ ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਮੌਜੂਦ ਮਨੁੱਖੀ ਹੁਨਰ ਸ਼ਕਤੀ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪ੍ਰਤੀ ਵਧੀਆ ਨੀਤੀਆਂ ਸਦਕਾ ਦੁਨੀਆ ਭਰ ਵਿੱਚ ਕੋਵਿਡ ਮਹਾਂਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਵੱਧਰੀ ਵੱਡੀਆਂ ਕੰਪਨੀਆਂ ਨੇ ਪੰਜਾਬ ਵੱਲ ਨਜ਼ਰਾਂ ਟਿਕਾਈਆਂ ਹੋਈਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸੇਸ਼ ਉੱਦਮ ਸਦਕਾ ‘ਇਨਵੈਸਟ ਪੰਜਾਬ‘ ਸੰਮੇਲਨ ਰਾਹੀਂ ਨਿਵੇਸ਼ਕਾਂ ਲਈ ਬਣਾਈ ਸੁਖਾਲੀ ਨੀਤੀ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਅਪਨਾਉਣ ਕਾਰਨ ਸੂਬੇ ਵਿੱਚ ਨਿਵੇਸ਼ ਕਰਨਾ ਆਸਾਨ ਹੋ ਗਿਆ ਹੈ।
ਸ੍ਰੀ ਬਾਜਵਾ ਨੇ ਦੱਸਿਆ ਕਿ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਵੱਲੋਂ 2021-22 ਵਿੱਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਅਲਾਟ ਕੀਤੀ 50.12 ਏਕੜ ਜ਼ਮੀਨ ਉਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਨੌਕਰੀਆਂ ਮਿਲਣਗੀਆਂ, ਜਦੋਂ ਕਿ ਵੱਡੀ ਪੱਧਰ ‘ਤੇ ਵੀ ਹਜ਼ਾਰਾਂ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਯੂਨੀਵਰਸਿਟੀ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਕੋਰਸ ਚਲਾਏ ਜਾਣਗੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਉਚੇਰੀ ਸਿੱਖਿਆ ਪ੍ਰਾਪਤ ਹੋਵੇਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਿਵੇਸ਼ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਆਲਮੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਲਗਾਤਾਰ ਤਾਲਮੇਲ ਰੱਖਣ ਸਦਕਾ ਪ੍ਰਾਈਵੇਟ ਯੂਨੀਵਰਸਿਟੀਆਂ ਪੰਜਾਬ ਵਿੱਚ ਆ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਅਜੋਕੇ ਦੌਰ ਵਿੱਚ ‘ਐਜੁਕੇਸ਼ਨ ਹੱਬ‘ ਵਜੋਂ ‘ਤਕਸ਼ਿਲਾ‘ ਦਾ ਰੂਪ ਧਾਰ ਸਕੇ।
ਉਚੇਰੀ ਸਿੱਖਿਆ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੀਇਮੈਜਨਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਅਤੇ ਮਾਨਵ ਰਚਨਾ ਇੰਟਰਨੈਸ਼ਨਲ ਇੰਸਟੀਚਿਊਟ, ਹਰਿਆਣਾ ਵੱਲੋਂ ਮਿਲ ਕੇ ਇਹ ਯੂਨੀਵਰਸਿਟੀ ਖੋਲੀ ਜਾ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਲਈ ਪੰਜਾਬ ਸਰਕਾਰ ਵੱਲੋਂ ਸਪਾਂਸਰਿੰਗ ਬਾਡੀ ਨੂੰ ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010 ਦੀਆਂ ਸ਼ਰਤਾਂ ਅਧੀਨ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ।

ਵਿਜੈ ਇੰਦਰ ਸਿੰਗਲਾ ਵੱਲੋਂ ਜਨਮ ਆਸ਼ਟਮੀ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ 11 ਅਗਸਤ
ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਨਮ ਆਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਭਗਵਾਨ ਸ੍ਰੀ ਿਸ਼ਨ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਭਗਵਾਨ ਿਸ਼ਨ ਨੇ ਆਪਸੀ ਭਾਈਚਾਰੇ, ਸਦਭਵਨਾ ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨਾਂ ਦੀਆਂ ਸਿੱਿਖਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਪੂਰੀ ਤਰਾਂ ਤਰਕ ਸੰਗਤ ਹਨ। ਉਨਾਂ ਨੇ ਭਗਵਾਨ ਸੀ੍ਰ ਕਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਅਤੇ ਇਹ ਤਿਉਹਾਰ ਪੂਰੀ ਸ਼ਰਧਾ ਨਾਲ ਧਰਮ, ਜਾਤ, ਨਸਲ ਤੋਂ ਉੱਪਰ ਉਠ ਕੇ ਮਨਾਉਣ ਦਾ ਸੱਦਾ ਦਿੱਤਾ ਹੈ।

ਖੇਤੀਬਾੜੀ ਦੇ ਨਾਲ ਉਦਯੋਗਿਕ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹਾਂ: ਕੈਪਟਨ ਅਮਰਿੰਦਰ ਸਿੰਘ
‘ਕੋਈ ਗੱਲ ਨਹੀਂ’ ਵਾਲੀ ਧਾਰਨਾ ਦੇ ਚੱਲਦਿਆਂ ਕੋਵਿਡ ਦੇ ਦੇਰੀ ਨਾਲ ਟੈਸਟ ਤੇ ਇਲਾਜ ਕਰਵਾਉਣ ਨਾਲ ਵਧਦੀ ਮੌਤ ਦਰ ਲਈ ਪੰਜਾਬੀਆਂ ਨੂੰ ਸਾਵਧਾਨ ਕੀਤਾ
ਚੰਡੀਗੜ, 11 ਅਗਸਤ
ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਸੂਬਾ ਸਨਅਤੀ ਅਤੇ ਖੇਤੀਬਾੜੀ ਦੋਵਾਂ ਖੇਤਰਾਂ ਵਿੱਚ ਅਗਵਾਈ ਕਰੇ ਅਤੇ ਇਸ ਨੂੰ ਤਰੱਕੀ ਦੇ ਰਾਹ ਉਤੇ ਲੈ ਕੇ ਜਾਵੇ।
ਉਹ ਵੀਡਿਓ ਕਾਨਫਰੰਸ ਰਾਹੀਂ ਦੇਸ਼ ਦੇ ਉਘੇ ਸਨਅਤਕਾਰਾਂ ਨਾਲ ਦਿਨ ਭਰ ਚੱਲੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੀ ਅਗਵਾਈ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕੀਤੀ। ਮੁੱਖ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨਾਂ ਕੋਵਿਡ ਦੇ ਸੰਕਟ ਦੌਰਾਨ ਸਭ ਤੋਂ ਪਹਿਲਾਂ ਆਪਣੇ ਕੈਂਪਸ ਨੂੰ 1000 ਬਿਸਤਿਰਆਂ ਦਾ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਪਹਿਲ ਕੀਤੀ ਅਤੇ ਨਾਲ ਹੀ ਸੈਨੀਟਾਈਜ਼ਰ, ਮਾਸਕ ਤੇ ਹੋਰ ਜ਼ਰੂਰੀ ਵਸਤਾਂ ਵੰਡੀਆਂ।
ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਰਾਹ ’ਤੇ ਲਿਜਾਣ ਦੀ ਆਪਣੀ ਦਿ੍ਰੜਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਜੀਵਨ ਕਾਲ ਵਿੱਚ ਬਦਲਾਅ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਇੱਛਾ ਜ਼ਾਹਰ ਕੀਤੀ ਤਾਂ ਜੋ ਸੂਬੇ ਦੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਚਿੰਤਾ ਦਾ ਵਿਸ਼ਾ ਪੰਜਾਬੀਆਂ ਦੇ ‘ਕੋਈ ਗੱਲ ਨਹੀਂ’ ਵਾਲੀ ਬੇਪਰਵਾਹ ਧਾਰਨਾ ਦੇ ਚੱਲਦਿਆਂ ਟੈਸਟ ਅਤੇ ਇਲਾਜ ਵਿੱਚ ਦੇਰੀ ਕਾਰਨ ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸਾਂ ਦਾ ਹੈ। ਉਨਾਂ ਕਿਹਾ ਕਿ ਹਾਲਾਂਕਿ ਇਹ ਇਕ ਚੰਗੀ ਧਾਰਨਾ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਮਾਮਲਿਆਂ ਵਿੱਚ ਇਹ ਨੁਕਸਾਨਦੇਹ ਸਿੱਧ ਹੋ ਸਕਦੀ ਹੈ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਦਿਨ ਵਿੱਚ ਉਨਾਂ ਇਹੋ ਗੱਲ ਪ੍ਰਧਾਨ ਮੰਤਰੀ ਨੂੰ ਵੀ ਕਹੀ ਸੀ। ਉਨਾਂ ਕਿਹਾ ਕਿ ਹਰਿਆਣਾ ਨਾਲੋਂ ਪੰਜਾਬ ਦੀ ਵੱਧ ਮੌਤ ਦਰ ਇਸੇ ਸੁਭਾਅ ਕਾਰਨ ਹੈ ਕਿਉ ਜੋ ਪੰਜਾਬੀ ਹਸਪਤਾਲ ਜਾਣ ਵਿੱਚ ਉਦੋਂ ਤੱਕ ਦੇਰੀ ਕਰਦੇ ਹਨ ਜਦੋਂ ਤੱਕ ਲਾਜ਼ਮੀ ਨਹੀਂ ਹੋ ਜਾਂਦਾ।
ਉਦਯੋਗ ਜਗਤ ਦੀਆਂ ਵੱਡੀਆਂ ਹਸਤੀਆਂ ਨੂੰ ਪੰਜਾਬ ਆਉਣ ਅਤੇ ਉਨਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਉਦਯੋਗੀਕਰਨ ਮਾਹੌਲ ਦਾ ਜਾਇਜ਼ਾ ਲੈਣ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਉਦਯੋਗ ਪੱਖੀ ਨੀਤੀਆਂ, ਨਿਰਵਿਘਨ ਸੰਪਰਕ ਸਿਸਟਮ, ਉਚ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ ਦੇ ਨਾਲ ਹੁਨਰ ਵਿਕਾਸ ਅਤੇ ਬਿਹਤਰੀਨ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਨ ਵਾਲੀਆਂ ਨਾਮੀਂ ਵਿਦਿਅਕ ਸੰਸਥਾਵਾਂ ਨੇ ਪੰਜਾਬ ਨੂੰ ਨਿਵੇਸ਼ ਲਈ ਢੁੱਕਵਾਂ ਸਥਾਨ ਬਣਾਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਪੰਜਾਬੀ ਸੂਬਾ ਲਹਿਰ ਰਾਹੀਂ ਸਿੱਖ ਬਹੁਮਤ ਵਾਲੇ ਸੂਬੇ ਦੀ ਸਿਰਜਣਾ ਲਈ ਸੂਬੇ ਦਾ ਪੁਨਰਗਠਨ ਕਰਵਾਇਆ ਅਤੇ ਇਨਾਂ ਦੀ ਇਸ ਸਿਆਸਤ ਦੀ ਕੀਮਤ ਪੰਜਾਬ ਨੂੰ ਸਨਅਤੀ ਪੱਟੀ ਗੁਆ ਕੇ ਉਤਾਰਨੀ ਪਈ। ਉਨਾਂ ਅੱਗੇ ਕਿਹਾ ਕਿ ਪਾਣੀ ਦੇ ਸੰਕਟ ਨੇ ਖੇਤੀਬਾੜੀ ਨੂੰ ਵੀ ਪ੍ਰਭਾਵਿਤ ਕੀਤਾ ਹੈ ਅਤੇ ਸੂਬੇ ਨੂੰ ਮੁਸ਼ਕਲ ਸਥਿਤੀ ਵਿੱਚ ਪਾ ਦਿੱਤਾ ਹੈ। ਧਰਤੀ ਹੇਠਲੇ ਪਾਣੀ ਵਿੱਚ ਗਿਰਾਵਟ ਦੇ ਚੱਲਦਿਆਂ ਖੇਤੀਬਾੜੀ ਦੇ ਹੁਣ ਟਿਕਾਊ ਵਿਕਾਸ ਦਾ ਖੇਤਰ ਨਾ ਰਹਿਣ ਕਾਰਨ ਉਨਾਂ ਦੀ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨਾਂ ਕਿਹਾ ਕਿ ਨਵੇਂ ਨਿਯਮਾਂ ਨਾਲ ਉਦਯੋਗਾਂ ਨੂੰ ਰੁਕੀਆਂ ਹੋਈਆਂ ਮਨਜ਼ੂਰੀਆਂ ਮਿਲਦੀਆਂ ਹਨ ਤਾਂ ਜੋ ਇਸ ਖੇਤਰ ਵਿੱਚ ਵਿਕਾਸ ਕਰਨ ਵਿੱਚ ਸੁਵਿਧਾ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ, ਨਿਵੇਸ਼ ਦੀਆਂ ਆਕ੍ਰਸ਼ਕ ਸੰਭਾਵਨਾਂ ਸਮੇਤ ਵੱਖ-ਵੱਖ ਰਿਆਇਤਾਂ ਤੇ ਨੀਤੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਾਹ ਖੋਲਦੀਆਂ ਹਨ। ਉਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਜ਼ਮੀਨੀ ਪੱਧਰ ’ਤੇ 65000 ਕਰੋੜ ਰੁਪਏ ਦਾ ਨਿਵੇਸ਼ ਅਤੇ ਚਾਰ ਵੱਡੇ ਉਦਯੋਗਿਕ ਪਾਰਕਾਂ ਦੇ ਆਉਣ ਨਾਲ ਪੰਜਾਬ ਪਹਿਲਾਂ ਹੀ ਵੱਡੇ ਕਾਰਪੋਰੇਟ ਦਿੱਗਜ਼ਾਂ ਲਈ ਆਪਣੀਆਂ ਬੇਮਿਸਾਲ ਨਿਵੇਸ਼ ਸੰਭਾਵਨਾਵਾਂ ਦੀ ਪੇਸ਼ਕਸ਼ ਕਰਕੇ ਆਪਣੇ ਆਪ ਨੂੰ ਸਿੱਧ ਕਰ ਚੁੱਕਾ ਹੈ।
ਉਨਾਂ ਦੱਸਿਆ ਕਿ ਕੋਵਿਡ ਦੌਰਾਨ ਵੀ ਸੂਬੇ ਨੂੰ ਤਕਰੀਬਨ 2500 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਲੌਕਡਾਊਨ ਹਟਾਉਣ ਤੋਂ ਬਾਅਦ ਪਰਵਾਸੀ ਮਜ਼ਦੂਰ ਵੱਡੀ ਗਿਣਤੀ ਵਿੱਚ ਪਰਤ ਰਹੇ ਹਨ ਅਤੇ ਲੁਧਿਆਣਾ ਵਿੱਚ 2.34 ਲੱਖ ਯੂਨਿਟ ਪਹਿਲਾਂ ਹੀ ਕਾਰਜਸ਼ੀਲ ਹਨ। ਉਨਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਰਾਜ ਅਤੇ ਸੂਬੇ ਦੇ ਉਦਯੋਗਾਂ ਨੇ ਹਮੇਸ਼ਾ ਪਰਵਾਸੀ ਮਜ਼ਦੂਰਾਂ ਦਾ ਖਿਆਲ ਰੱਖਿਆ ਹੈ ਅਤੇ ਹੜਤਾਲਾਂ, ਟਰੱਕ ਯੂਨੀਅਨਾਂ ਆਦਿ ਦੀ ਅਣਹੋਂਦ ਉਦਯੋਗਾਂ ਨੂੰ ਉਤਸ਼ਾਹਤ ਕਰ ਰਹੇ ਹਨ।
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਦੱਸਿਆ ਕਿ ਕੋਵਿਡ ਤੋਂ ਬਾਅਦ ਦੇ ਸਮੇਂ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਥੋੜੀ ਅਤੇ ਦਰਮਿਆਨੀ ਮਿਆਦ ਦੀਆਂ ਕਾਰਜ ਯੋਜਨਾਵਾਂ ਉਲੀਕਣ ਵਾਸਤੇ ਸੂਬਾ ਸਰਕਾਰ ਨੇ ਉੱਘੇ ਅਰਥ ਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਇਕ ਉਚ ਪੱਧਰੀ ਮਾਹਰ ਕਮੇਟੀ ਨਿਯੁਕਤ ਕੀਤੀ ਸੀ।
ਮੀਟਿੰਗ ਵਿੱਚ ਉਦਯੋਗ ਜਗਤ ਦੇ ਮੋਹਰੀ ਆਗੂਆਂ ਨੇ ਵੱਖ-ਵੱਖ ਸਿਫਾਰਸ਼ਾਂ/ਸੁਝਾਅ ਅਤੇ ਚਿੰਤਾਵਾਂ ਜ਼ਾਹਰ ਕੀਤੀਆਂ। ਹਿੰਦੁਸਤਾਨ ਯੂਨੀਲੀਵਰ ਦੇ ਸੰਜੀਵ ਮਹਿਤਾ ਨੇ ਕਰਮਚਾਰੀਆਂ ਵਿਚ ਕੋਵਿਡ ਦੇ ਮਾਮਲਿਆਂ ਵਿਚ ਵਾਧਾ ਹੋਣ ਦੀ ਸਥਿਤੀ ਵਿਚ ਉਦਯੋਗ ਨਾਲ ਤਾਲਮੇਲ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਿਚ ਇਕ ਨਾਮਜ਼ਦ ਵਿਅਕਤੀ ਦੀ ਨਿਯੁਕਤੀ ਅਤੇ ਵਰਕਰਾਂ ਲਈ 12 ਘੰਟਿਆਂ ਦੀਆਂ ਸ਼ਿਫਟਾਂ ਵਿੱਚ ਕੰਮ ਕਰਨ ਦੀ ਆਗਿਆ ਦੇਣ ਦੀ ਬੇਨਤੀ ਕੀਤੀ। ਉਨਾਂ ਸੂੂਬੇ ਵਿਚ ਕੰਪਨੀ ਦੇ 500 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਲਈ ਤਾਲਮੇਲ ਵਾਸਤੇ ਸਰਕਾਰ ਵਿਚ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਕੀਤੀ। ਉਨਾਂ ਨੇ ਮਹਿਲਾ ਸਸ਼ਕਤੀਕਰਨ (ਸ਼ਕਤੀ) ਪ੍ਰੋਗਰਾਮ ਲਈ ਪੰਜਾਬ ਸਰਕਾਰ ਨਾਲ ਭਾਈਵਾਲੀ ਦੀ ਪੇਸ਼ਕਸ਼ ਕੀਤੀ।
ਬਾਇਓਕਨ ਦੇ ਕਿਰਨ ਮਜੂਮਦਾਰ ਸ਼ਾਹ ਨੇ ਕਿਹਾ ਕਿ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਕੋਲ ਡਿਜੀਟਲ ਹੈਲਥਕੇਅਰ ਅਤੇ ਸਿਸਟਮ ਵਿੱਚ ਨਿਵੇਸ਼ ਕਰਨ ਦੇ ਬਹੁਤ ਮੌਕੇ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਉਪਲੱਬਧ ਹੈ ਅਤੇ ਉਨਾਂ ਦੀ ਕੰਪਨੀ ਸੂਬੇ ਵਿਚ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਲਈ ਇਸ ਦਾ ਲਾਭ ਉਠਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਵੀ ਉਨਾਂ ਦੀ ਸਰਕਾਰ ਲਈ ਇਕ ਪ੍ਰਮੁੱਖ ਤਰਜੀਹ ਵਾਲਾ ਖੇਤਰ ਹੈ ਅਤੇ ਉਨਾਂ ਨੇ ਇਸ ਲਈ ਕੇਂਦਰ ਸਰਕਾਰ ਦੀ ਸਹਾਇਤਾ ਦੀ ਮੰਗ ਕੀਤੀ ਸੀ।
ਟੈੱਕ ਮਹਿੰਦਰਾ ਦੇ ਸੀ.ਪੀ. ਗੁਰਨਾਨੀ, ਜਿਨਾਂ ਦੀ ਕੰਪਨੀ ਅਗਲੇ ਸਾਲ ਸੂਬੇ ਵਿੱਚ ਪਲਾਕਸ਼ਾ ਯੂਨੀਵਰਸਿਟੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਨੇ ਰਾਜ ਸਰਕਾਰ ਦੇ ਸਹਿਯੋਗ ਅਤੇ ਵਿਕਾਸ ਲਈ ਪਟਿਆਲਾ, ਲੁਧਿਆਣਾ ਅਤੇ ਮੁਹਾਲੀ ਵਿਚ ਨਵੀਨਤਾ ਕੇਂਦਰਾਂ ਦੀ ਸਥਾਪਨਾ ਦੀ ਬੇਨਤੀ ਕੀਤੀ ਜਿਸ ਨਾਲ ਚੀਨ ’ਤੇ ਨਿਰਭਰਤਾ ਘਟੇਗੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਨੂੰ ਆਈ.ਟੀ. ਹੱਬ ਵਜੋਂ ਵਿਕਸਤ ਕੀਤਾ ਗਿਆ ਹੈ ਅਤੇ ਰਾਜ ਵਿੱਚ ਉਦਯੋਗਾਂ ਦੇ ਵਿਸਥਾਰ ਅਤੇ ਵਿਕਾਸ ਦੀ ਵੱਡੀ ਸੰਭਾਵਨਾ ਹੈ।
ਵੋਲਵੋ ਕੰਪਨੀ ਦੇ ਵਿਨੋਦ ਅੱਗਰਵਾਲ ਨੇ ਆਟੋਮੋਟਿਵ ਸਨਅਤ ਲਈ ਇਕ ਸਪੱਸ਼ਟ ਸੂਬਾਈ ਨੀਤੀ ਦੀ ਮੰਗ ਕੀਤੀ ਜਿਸ ਲਈ ਪੰਜਾਬ ਵਿਚ ਅਜੇ ਵੀ ਅਥਾਹ ਸੰਭਾਵਨਾ ਹੈ। ਉਨਾਂ ਕਿਹਾ ਕਿ ਉਨਾਂ ਦੀ ਕੰਪਨੀ ਯਕੀਨਨ ਤੌਰ ’ਤੇ ਪੰਜਾਬ ਨੂੰ ਆਪਣਾ ਅਗਲਾ ਨਿਵੇਸ਼ ਸਥਾਨ ਮੰਨ ਰਹੀ ਹੈ। ਉਨਾਂ ਨੇ ਨੌਜਵਾਨਾਂ ਲਈ ਸਿਖਲਾਈ ਕੇਂਦਰ ਬਣਾਉਣ ਬਾਰੇ ਸੁਝਾਅ ਦਿੱਤਾ। ਉਨਾਂ ਅੱਗੇ ਕਿਹਾ ਕਿ ਸਿਖਲਾਈ ਪੂਰੀ ਹੋਣ ’ਤੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨਾਂ ਨੂੰ ਰੁਜ਼ਗਾਰ ਦੇਣ ਲਈ ਆਟੋ ਲੈਬਾਂ ਸਥਾਪਿਤ ਕੀਤੀਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਨੇ ਡੀ.ਐਲ.ਐਫ. ਡਿਵੈਲਪਰਜ਼ ਲਿਮਟਿਡ ਦੇ ਰਾਜੀਵ ਤਲਵਾੜ ਦੁਆਰਾ ਉਠਾਏ ਨੁਕਤੇ ’ਤੇ ਸਹਿਮਤੀ ਜਤਾਈ ਕਿ ਸ਼ਹਿਰੀਕਰਨ ਲਈ ਕਿਫਾਇਤੀ ਕਿਰਾਏ ’ਤੇ ਮਕਾਨ ਜ਼ਰੂਰੀ ਹੈ।
ਉਬੇਰ ਦੇ ਪਵਨ ਵੈਸ ਨੇ ਇਲੈਕਟਿ੍ਰਕ ਥ੍ਰੀ-ਵੀਲਰਸ ਨੂੰ ਜਲਦੀ ਅਪਨਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਉਨਾਂ ਦੀ ਕੰਪਨੀ ਨੇ ਗੈਰ ਰਸਮੀ ਤੋਂ ਰਸਮੀ ਆਰਥਿਕਤਾ ਵਿੱਚ ਤਬਦੀਲੀ ਲਈ ਵਧੀਆ ਮੌਕਾ ਪੇਸ਼ ਕੀਤਾ।
ਐਮਾਜ਼ੌਨ ਵੈਬ ਸਰਵਿਜ਼ ਦੇ ਰਾਹੁਲ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ’ਤੇ ਖਸ਼ੀ ਜ਼ਾਹਰ ਕੀਤੀ।

ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ
ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਵੀ ਵਿਦਿਆਰਥੀਆਂ ਨੂੰ ਮਜ਼ਬੂਰ ਨਾ ਕਰਨ ਦੇ ਹੁਕਮ ਜਾਰੀ

ਚੰਡੀਗੜ, 11 ਅਗਸਤ
ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸਬੰਧ ਵਿੱਚ ਜ਼ਿਲਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।
————-

ਅਰਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ, 11 ਅਗਸਤ:
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸ੍ਰੀ ਕਿ੍ਰਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਭਗਵਾਨ ਸ੍ਰੀ ਕਿ੍ਰਸ਼ਨ ਜੀ ਦੇ ਜਨਮ ਦਿਵਸ ਨੂੰ ਇਕਜੁੱਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਪਾਵਨ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਧਰਮ ਦੇ ਰੱਖਿਅਕ ਤੇ ਸਚਾਈ ਦੇ ਪ੍ਰਤੀਕ ਸ੍ਰੀ ਕਿ੍ਰਸ਼ਨ ਜੀ ਦੇ ਫ਼ਲਸਫ਼ੇ ਦੀ ਅਜੋਕੇ ਨਫ਼ਰਤ ਤੇ ਫੁੱਟ ਦਾ ਸ਼ਿਕਾਰ ਪਦਾਰਥਵਾਦੀ ਯੁੱਗ ਵਿੱਚ ਵੀ ਉਨੀ ਹੀ ਸਾਰਥਿਕਤਾ ਹੈ।
————

ਪੰਜਾਬ ਵਿੱਚ ਕੋਵਿਡ ਕੇਸ ਵਧਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੇਣ ਦੀ ਮੰਗ
ਪ੍ਰਧਾਨ ਮੰਤਰੀ ਨੂੰ ਐਸ.ਡੀ.ਆਰ.ਐਫ. ਵਿੱਚੋਂ ਕੋਵਿਡ ਨਾਲ ਸਬੰਧਤ ਖਰਚਾ ਕਰਨ ਦੀਆਂ ਸ਼ਰਤਾਂ ਨਰਮ ਕਰਨ ਲਈ ਆਖਿਆ
ਕੇਂਦਰ ਸਰਕਾਰ ਦੀਆਂ ਲੈਬਾਰਟਰੀਆਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ ਦੀ ਮੰਗ
ਸਤੰਬਰ ਵਿੱਚ ਪੰਜਾਬ ’ਚ ਕੋਵਿਡ ਦੇ ਸਿਖਰ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੂੰ ਲਾਜ਼ਮੀ ਪ੍ਰੀਖਿਆਵਾਂ ਬਾਰੇ ਯੂ.ਜੀ.ਸੀ. ਦੇ ਫੈਸਲੇ ’ਤੇ ਨਜ਼ਰਸਾਨੀ ਕਰਨ ਦੀ ਅਪੀਲ
ਚੰਡੀਗੜ, 11 ਅਗਸਤ
ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ ਉਗਰਾਹੀ ਦੇ ਪਏ ਪਾੜੇ ਨੂੰ ਪੂਰਨ ਲਈ ਸੂਬਿਆਂ ਨੂੰ ਉਦਾਰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚੋਂ ਖਰਚਿਆਂ ਲਈ ਕੋਵਿਡ ਨਾਲ ਸਬੰਧਤ ਸ਼ਰਤਾਂ ਵੀ ਨਰਮ ਕਰਨ ਦੀ ਮੰਗ ਰੱਖੀ।
ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਵਿਡ ਨਾਲ ਸਬੰਧਤ ਖਰਚਿਆਂ ਲਈ ਐਸ.ਡੀ.ਆਰ.ਐਫ. ਵਿੱਚੋਂ ਇਸ ਵੇਲੇ 35 ਫੀਸਦੀ ਤੱਕ ਫੰਡ ਵਰਤਣ ਦੀ ਸ਼ਰਤ ਹੈ ਜਦਕਿ ਮੌਜੂਦਾ ਲੋੜਾਂ ਦੀ ਪੂਰਤੀ ਲਈ ਇਹ ਕਾਫੀ ਨਹੀਂ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਮੀਟਿੰਗ ਵਿੱਚ ਹਾਜ਼ਰ ਸਨ।
ਮੁੱਖ ਮੰਤਰੀ ਨੇ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਦੀ ਸਥਾਪਨਾ ਕਰਨ ਲਈ ਪੰਜਾਬ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ’ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਲਈ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਨੂੰ ਇੰਸਟੀਚਿਊਟ ਲਈ ਛੇਤੀ ਹੀ 25 ਏਕੜ ਜ਼ਮੀਨ ਸੌਂਪ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ ਦੇ ਮਾਮਲੇ ਵਧ ਰਹੇ ਹਨ ਜੋ ਹੁਣ ਤੱਕ 24891 ਤੱਕ ਪਹੁੰਚ ਗਏ ਹਨ ਅਤੇ 604 ਮੌਤਾਂ ਹੋਈਆਂ ਹਨ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਯੂ.ਜੀ.ਸੀ. ਦੇ 30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ ’ਤੇ ਕਰਵਾਉਣ ਦੇ ਫੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦੀ ਸਥਿਤੀ ਵਿੱਚ ਨਹੀਂ ਹੋਵੇਗਾ ਕਿਉਂ ਜੋ ਉਸ ਸਮੇਂ ਸੂਬੇ ਨੂੰ ਕੋਵਿਡ ਦੇ ਸਿਖਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨਾਂ ਨੇ ਸੁਝਾਅ ਦਿੱਤਾ ਕਿ ਇਨਾਂ ਵਿਦਿਆਰਥੀਆਂ ਨੂੰ ਉਨਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ ਅਗਲੀਆਂ ਕਲਾਸਾਂ ਵਿੱਚ ਭੇਜਿਆ ਜਾ ਸਕਦਾ ਹੈ ਅਤੇ ਜਿਹੜੇ ਵਿਦਿਆਰਥੀ ਆਪਣੇ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਚਾਹੁੰਦੇ ਹਨ, ਉਨਾਂ ਦੇ ਬਾਅਦ ਵਿੱਚ ਇਮਤਿਹਾਨ ਲੈਣ ਦੀ ਖੁੱਲ ਦਿੱਤੀ ਜਾ ਸਕਦੀ ਹੈ। ਉਨਾਂ ਨੇ ਕੇਂਦਰ ਸਰਕਾਰ ਪਾਸੋਂ ਆਨਲਾਈਨ ਸਕੂਲ ਸਿੱਖਿਆ ਖਾਸ ਕਰਕੇ 11ਵੀਂ ਅਤੇ 12ਵੀਂ ਜਮਾਤ ਦੇ ਗਰੀਬ ਵਿਦਿਆਰਥੀਆਂ ਲਈ ਸਹਾਇਤਾ ਦੀ ਮੰਗ ਕੀਤੀ। ਉਨਾਂ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਲਈ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਹੋਰ ਫੰਡਾਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਪੰਜਾਬ ਕੋਵਿਡ ਲਈ 10 ਲੱਖ (ਇਕ ਮਿਲੀਅਨ) ਪਿੱਛੇ 23,000 ਟੈਸਟ ਕਰ ਰਿਹਾ ਹੈ ਜੋ ਕੌਮੀ ਔਸਤ ਨਾਲੋਂ ਵੱਧ ਹੈ ਅਤੇ ਅਗਲੇ 15 ਦਿਨਾਂ ਵਿੱਚ ਆਰ.ਟੀ.-ਪੀ.ਸੀ.ਆਰ. ਟੈਸਟ 12000 ਤੋਂ ਵਧਾ ਕੇ 20000 ਕਰਨ ਦੀ ਯੋਜਨਾ ਹੈ। ਇਹ ਟੈਸਟਿੰਗ ਸਮਰਥਾ ਹੋਰ ਵਧਾਉਣ ਦੀ ਲੋੜ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਚੰਡੀਗੜ ਅਤੇ ਪੰਜਾਬ ਵਿੱਚ ਸਥਿਤ ਭਾਰਤ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਅਪੀਲ ਕੀਤੀ ਅਤੇ ਇਸ ਬਾਰੇ ਉਹ ਪਹਿਲਾਂ ਵੀ ਉਨਾਂ ਨੂੰ ਪੱਤਰ ਲਿਖ ਚੁੱਕੇ ਹਨ।
ਸੂਬੇ ਦੀ 2.4 ਫੀਸਦੀ ਮੌਤ ਦਰ ’ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਰੇ ਭਾਰਤ ਵਿੱਚ ਇਕ ਮਿਲੀਅਨ ਪਿੱਛੇ ਹੁੰਦੀਆਂ ਮੌਤਾਂ ਨਾਲੋਂ ਇਹ ਘੱਟ ਹੈ ਅਤੇ ਮੌਤਾਂ ਦੇ 91 ਫੀਸਦੀ ਮਾਮਲੇ ਸਹਿ-ਬਿਮਾਰੀਆਂ ਨਾਲ ਸਬੰਧਤ ਹਨ ਪਰ ਇਹ ਅਜੇ ਵੀ ਗੁਆਂਢੀ ਸੂਬੇ ਹਰਿਆਣਾ ਨਾਲੋਂ ਵੱਧ ਹਨ। ਉਨਾਂ ਕਿਹਾ ਕਿ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਦੇਰੀ ਨਾਲ ਆ ਰਹੇ ਹਨ ਅਤੇ 86 ਫੀਸਦੀ ਮੌਤਾਂ ਟਰਸ਼ਰੀ ਹਸਪਤਾਲਾਂ ਵਿੱਚ ਵੀ ਹੋ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿਖੇ ਸਥਿਤ ਏਮਜ਼ ਵਿਖੇ ਕੋਵਿਡ ਟੈਸਟਿੰਗ ਅਤੇ ਇਲਾਜ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ ਜਦਕਿ ਇਸ ਸੰਸਥਾ ਵਿੱਚ ਓ.ਪੀ.ਡੀ. ਪਹਿਲਾਂ ਹੀ ਕਾਰਜਸ਼ੀਲ ਹੈ। ਉਨਾਂ ਕਿਹਾ ਕਿ ਕੋਵਿਡ ਦਾ ਇਲਾਜ ਸ਼ੁਰੂ ਕਰਨ ਨਾਲ ਦੱਖਣੀ ਪੰਜਾਬ ਦੇ ਲੋਕਾਂ ਨੂੰ ਸਹਾਇਤਾ ਮਿਲੇਗੀ। ਉਨਾਂ ਨੇ ਸੰਗਰੂਰ ਵਿਖੇ ਸਥਿਤ ਪੀ.ਜੀ.ਆਈ. ਸੈਟੇਲਾਈਟ ਸੈਂਟਰ ਵਿੱਚ ਵਿਸ਼ੇਸ਼ ਤੌਰ ’ਤੇ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਫਿਰੋਜ਼ਪੁਰ ਵਿਖੇ ਪ੍ਰਵਾਨ ਕੀਤੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਕੰਮ ਵੀ ਤੁਰੰਤ ਕਰਨ ਦੀ ਬੇਨਤੀ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਹੀ ਮਨਜ਼ੂਰ ਕੀਤੇ ਤਿੰਨ ਮੈਡੀਕਲ ਕਾਲਜਾਂ ਵਿੱਚੋਂ ਮੋਹਾਲੀ ਦੇ ਮੈਡੀਕਲ ਕਾਲਜ ਵਿੱਚ ਕਲਾਸਾਂ ਇਸ ਸਾਲ ਤੋਂ ਸ਼ੁਰੂ ਹੋਣ ਜਾਣਗੀਆਂ ਪਰ ਅਜਿਹੀਆਂ ਹੋਰ ਸੰਸਥਾਵਾਂ ਦੀ ਲੋੜ ਹੈ। ਉਨਾਂ ਨੇ ਲੋੜ ਅਧਾਰਿਤ ਜ਼ਿਲਿਆਂ ਗੁਰਦਸਾਪੁਰ, ਸੰਗਰੂਰ/ਮਲੇਰਕੋਟਲਾ ਦੇ ਨਾਲ-ਨਾਲ ਮੋਗਾ ਵਿੱਚ ਨਵੇਂ ਕਾਲਜ ਸਥਾਪਤ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੋਵਿਡ ਨੇ ਇਹ ਦਰਸਾ ਦਿੱਤਾ ਹੈ ਕਿ ਸਾਨੂੰ ਸਿਹਤ ਖੇਤਰ ਵਿੱਚ ਸਿਹਤ ਸਹੂਲਤਾਂ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਹਫ਼ਤਿਆਂ ਵਿੱਚ ਕੋਵਿਡ ਕੇਸ 500 ਤੋਂ 1000 ਤੱਕ ਵਧੇ ਹਨ ਅਤੇ ਪਿਛਲੇ ਪੰਜ ਦਿਨਾਂ ਦੀ ਪਾਜ਼ੇਟਿਵ ਦਰ 8.73 ਫੀਸਦੀ ਹੈ। ਉਨਾਂ ਕਿਹਾ ਕਿ ਭਾਵੇਂ ਸਾਰੇ ਜ਼ਿਲਿਆਂ ਵਿੱਚ ਕੇਸ ਵਧ ਰਹੇ ਹਨ ਪਰ ਲੁਧਿਆਣਾ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ। ਉਨਾਂ ਦੱਸਿਆ ਕਿ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਨ ਲਈ ਸੂਬੇ ਨੇ ਦੋ ਪਲਾਜ਼ਮਾ ਬੈਂਕ (ਪਟਿਆਲਾ ਤੇ ਅੰਮਿ੍ਰਤਸਰ) ਕਾਰਜਸ਼ੀਲ ਕਰ ਦਿੱਤੇ ਹਨ ਅਤੇ ਇਕ ਹੋਰ ਬੈਂਕ ਛੇਤੀ ਹੀ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਖੋਲਿਆ ਜਾ ਰਿਹਾ ਹੈ।

Share