ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ.

ਚੰਡੀਗੜ੍ਹ, 30 ਅਗਸਤ:

ਪੰਜਾਬ ਸਰਕਾਰ ਵਲੋਂ ਅੱਜ 2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।

ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 2 ਆਈ.ਏ.ਐੱਸ. ਅਫਸਰਾਂ ਵਿਚੋਂ ਸ੍ਰੀਮਤੀ ਬਬੀਤਾ ਨੂੰ ਵਧੀਕ ਕਮਿਸਨਰ, ਨਗਰ ਨਿਗਮ, ਜਲੰਧਰ ਅਤੇ ਸ੍ਰੀ ਬਖਤਾਵਰ ਸਿੰਘ ਨੂੰ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀ ਸ੍ਰੀ ਗੁਰਮੀਤ ਸਿੰਘ ਨੂੰ ਵਧੀਕ ਡਿਪਟੀ ਕਮਿਸਨਰ, ਫਗਵਾੜਾ ਅਤੇ ਵਾਧੂ ਚਾਰਜ ਕਮਿਸ਼ਨਰ, ਨਗਰ ਨਿਗਮ, ਫਗਵਾੜਾ ਵਜੋਂ ਤਾਇਨਾਤ ਕੀਤਾ ਗਿਆ ਹੈ।