ਬ੍ਰਹਮ ਮਹਿੰਦਰਾ ਨੂੰ ਫੋਰਟਿਸ ਹਸਪਤਾਲ ‘ਚੋਂ ਮਿਲੀ ਛੁੱਟੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੈਂਪ ਆਫ਼ਿਸ ਤੋਂ ਕੰਮ ਸ਼ੁਰੂ ਕੀਤਾ.
ਚੰਡੀਗੜ•, 29 ਸਤੰਬਰ :
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ•ਾਂ ਨੂੰ ਹਸਪਤਾਲ ਤੋਂ ਵਿਦਾਇਗੀ ਦਿੱਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੂੰ ਪੁਰਾਣੀ ਖਾਂਸੀ ਅਤੇ ਦਰਦ ਦੀ ਸ਼ਿਕਾਇਤ ‘ਤੇ ਤਕਰੀਬਨ 20 ਦਿਨ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਡਾ. ਟੀ.ਐਸ. ਮਹੰਤ ਅਤੇ ਉਨ•ਾਂ ਦੀ ਟੀਮ ਨੇ 11 ਸਤੰਬਰ ਨੂੰ ਸ੍ਰੀ ਬ੍ਰਹਮ ਮਹਿੰਦਰਾ ਦੀ ਓਪਨ-ਹਾਰਟ ਬਾਈਪਾਸ ਸਰਜਰੀ ਕੀਤੀ। ਬਾਈਪਾਸ ਸਰਜਰੀ ਤੋਂ ਬਾਅਦ ਸ੍ਰੀ ਮਹਿੰਦਰਾ ਦੀ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਆਖ਼ਰਕਾਰ ਅੱਜ ਉਨ•ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ।
ਅੱਜ ਹਸਪਤਾਲ ਵਿੱਚੋਂ ਡਿਸਚਾਰਜ ਕੀਤੇ ਜਾਣ ਸਮੇਂ ਸ੍ਰੀ ਮਹਿੰਦਰਾ ਨੇ ਇਲਾਜ ਦੌਰਾਨ ਉਨ•ਾਂ ਦੀ ਦੇਖ-ਰੇਖ ਵਿੱਚ ਜੁਟੀ ਡਾ. ਟੀ.ਐਸ. ਮਹੰਤ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਦਾ ਧੰਨਵਾਦ ਕੀਤਾ। ਉਨ•ਾਂ ਨੇ ਹਸਪਤਾਲ ਵਿੱਚ ਉਨ•ਾਂ ਦੀ ਖ਼ਬਰ-ਸਾਰ ਲੈਣ ਆਏ ਸਾਰੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸ੍ਰੀ ਮਹਿੰਦਰਾ ਦੇ ਕੈਬਨਿਟ ਸਾਥੀਆਂ ਨੇ ਹਸਪਤਾਲ ਜਾ ਕੇ ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਸ੍ਰੀ ਬ੍ਰਹਮ ਮਹਿੰਦਰਾ ਦੀ ਸਿਹਤ ਬਾਰੇ ਖ਼ਬਰ-ਸਾਰ ਲਈ ਸੀ।
———
Êਪੰਚਾਇਤੀ ਜ਼ਮੀਨਾਂ ‘ਚ ਪਰਾਲੀ ਸਾੜਣ ਵਾਲੇ ਕਿਸਾਨ ਭਵਿੱਖ ਵਿੱਚ ਜ਼ਮੀਨ ਲੈਣ ਦੇ ਹੱਕ ਤੋਂ ਵਾਂਝੇ ਹੋਣਗੇ
• ਖੇਤੀਬਾੜੀ ਸਕੱਤਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖ ਕੇ ਪ੍ਰਸਤਾਵ ਨੂੰ ਅਮਲ ਵਿੱਚ ਲਿਆਉਣ ਲਈ ਆਖਿਆ
ਚੰਡੀਗੜ•, 29 ਸਤੰਬਰ
ਆਉਂਦੀ ਸਰਦ ਰੁੱਤ ਦੌਰਾਨ ਸੂਬੇ ਵਿੱਚ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨ ਲੈਣ ਦੇ ਹੱਕ ਤੋਂ ਵਾਂਝਾ ਕਰਨ ਦੀ ਮੰਗ ਕਰਦਿਆਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਕੋਲ ਪਹੁੰਚ ਕੀਤੀ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਸੂਬੇ ਵਿੱਚ ਲਗਪਗ 1.37 ਲੱਖ ਏਕੜ ਜ਼ਮੀਨ ਖੇਤੀ ਅਧੀਨ ਹੈ ਜਿਸ ਕਰਕੇ ਇਨ•ਾਂ ਜ਼ਮੀਨਾਂ ਵਿੱਚ ਪਰਾਲੀ ਨੂੰ ਖੁੱਲ•ੇ ਵਿੱਚ ਅੱਗ ਲਾਉਣ ਦੀ ਗੈਰ-ਸਿਹਤਮੰਦ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ• ਪਾਈ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ-1981 ਤਹਿਤ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ-ਬਿਨ ਪਾਲਣਾ ਕਰਵਾਈ ਜਾਵੇ।
ਖੇਤੀਬਾੜੀ ਸਕੱਤਰ ਨੇ ਇਸ ਬਾਰੇ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਪੰਚਾਇਤ ਵਿਭਾਗ ਨੂੰ ਪੱਤਰ ਵੀ ਲਿਖਿਆ ਹੈ ਤਾਂ ਕਿ ਪੰਚਾਇਤੀ ਜ਼ਮੀਨਾਂ ਵਿੱਚ ਵਾਹੀ ਕਰਨ ਰਹੇ ਕਿਸਾਨਾਂ ਨੂੰ ਇਸ ਪ੍ਰਸਤਾਵ ਬਾਰੇ ਜਾਣੂੰ ਕਰਵਾਇਆ ਜਾ ਸਕੇ ਕਿ ਜੇਕਰ ਉਨ•ਾਂ ਨੇ ਝੋਨਾ ਵੱਢਣ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਸਾੜਣ ਦਾ ਕਦਮ ਚੁੱਕਿਆ ਤਾਂ ਪੰਚਾਇਤੀ ਜ਼ਮੀਨ ਦੀ ਬੋਲੀ ਦੀ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦੇ ਹੱਕ ਤੋਂ ਵਾਂਝਾ ਕਰ ਦਿੱਤਾ ਜਾਵੇਗਾ।
ਸੂਬੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਪੰਨੂੰ ਨੇ ਕਿਹਾ ਕਿ ਜਦੋਂ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨ ਵਿੱਚ ਵਿਸ਼ਵ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੰਜਾਬ ਆਵੇਗੀ ਤਾਂ ਇਹ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਬਣਦਾ ਹੈ ਕਿ ਉਨ•ਾਂ ਨੂੰ ਸਾਫ-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਇਸ ਇਤਿਹਾਸਕ ਤੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਅਤੇ ਬੇਸ਼ਕੀਮਤੀ ਕੁਦਰਤੀ ਖਜ਼ਾਨਿਆਂ ਦੀ ਰਾਖੀ ਲਈ ਗੁਰੂ ਸਾਹਿਬ ਜੀ ਦੇ ਫਲਸਫੇ ‘ਤੇ ਚਲਦਿਆਂ ਕਿਸਾਨਾਂ ਨੂੰ ਪਰਾਲੀ ਸਾੜਣ ਦੇ ਰੁਝਾਨ ਦਾ ਤਿਆਗ ਕਰਨਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਸਾਡੇ ਵਾਤਾਵਰਣ, ਜ਼ਮੀਨ ਦੀ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਗੰਭੀਰ ਖਤਰਾ ਖੜ•ਾ ਹੁੰਦਾ ਹੈ।
Ê ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਲੈ ਕੇ ਵਾਹੀ ਕਰ ਰਹੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਪੰਨੂੰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਆਖਿਆ ਕਿ ਕਿਸਾਨਾਂ ਨੂੰ ਇਸ ਰੁਝਾਨ ਤੋਂ ਰੋਕਣ ਲਈ ਜ਼ੋਰਦਾਰ ਮੁਹਿੰਮ ਵਿੱਢਣੀ ਚਾਹੀਦੀ ਹੈ।
ਸ੍ਰੀ ਪੰਨੂੰ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਵਾਉਣ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਪਹਿਲਾਂ ਹੀ ਦਿੱਤੇ ਹੋਏ ਹਨ। ਉਨ•ਾਂ ਕਿਹਾ ਕਿ ਸੂਬੇ ਵਿੱਚ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂ ਜੋ ਇਸ ਸਿਸਟਮ ਨਾਲ ਪਰਾਲੀ ਦਾ ਕੁਤਰਾ ਹੋ ਕੇ ਖੇਤਾਂ ਵਿੱਚ ਖਿੱਲਰ ਜਾਂਦਾ ਹੈ ਜਿਸ ਨਾਲ ਕਿਸਾਨ ਪਰਾਲੀ ਸਾੜੇ ਬਿਨਾਂ ਅਗਲੀ ਫਸਲ ਬੀਜ ਸਕਦੇ ਹਨ।
5ਵੇਂ ਮੈਗਾ ਰੁਜ਼ਗਾਰ ਮੇਲੇ ਦੌਰਾਨ 89,224 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ
• 27,641 ਨੌਜਵਾਨਾਂ ਦੀ ਸਵੈ-ਰੁਜ਼ਗਾਰ ਅਤੇ 6,727 ਨੌਜਵਾਨਾਂ ਦੀ ਹੁਨਰ ਸਿਖਲਾਈ ਲਈ ਹੋਈ ਚੋਣ
• ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਚਮਕੌਰ ਸਾਹਿਬ ਵਿਖੇ ਸੌਂਪਣਗੇ ਨਿਯੁਕਤੀ ਪੱਤਰ
ਚੰਡੀਗੜ੍ਰ, 29 ਸਤੰਬਰ:
ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ‘ਘਰ ਘਰ ਰੁਜ਼ਗਾਰ ਸਕੀਮ’ ਅਧੀਨ 5ਵੇਂ ਮੈਗਾ ਰੁਜ਼ਗਾਰ ਮੇਲੇ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ/ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੈਗਾ ਰੁਜ਼ਗਾਰ ਮੇਲੇ ਦੌਰਾਨ ਹੁਣ ਤੱਕ 89,224 ਨੌਜਵਾਨ ਰੁਜ਼ਗਾਰ ਲਈ ਚੁਣੇ ਗਏ ਜਦਕਿ ਇਸ ਦੇ ਨਾਲ ਹੀ 27,641 ਨੌਜਵਾਨਾਂ ਦੀ ਸਵੈ-ਰੁਜ਼ਗਾਰ ਅਤੇ 6,727 ਨੌਜਵਾਨਾਂ ਦੀ ਹੁਨਰ ਸਿਖਲਾਈ ਲਈ ਚੋਣ ਕੀਤੀ ਗਈ ਹੈ।
ਇੱਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ 5 ਅਕਤੂਬਰ ਨੂੰ ਚਮਕੌਰ ਸਾਹਿਬ ਵਿਖੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਉਨ•ਾਂ ਇਹ ਵੀ ਦੱਸਿਆ ਕਿ ਰੁਜ਼ਗਾਰ ਉਤਪਤੀ ਵਿਭਾਗ ਦੁਆਰਾ ਸ਼ਨਾਖ਼ਤ ਕੀਤੀਆਂ 100 ਤੋਂ ਵੱਧ ਥਾਵਾਂ ‘ਤੇ ਇਹ ਰੁਜ਼ਗਾਰ ਮੇਲੇ 30 ਸਤੰਬਰ ਲਗਾਏ ਜਾਣਗੇ।
ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ‘ਘਰ ਘਰ ਰੁਜ਼ਾਗਰ ਸਕੀਮ’ ਅਧੀਨ ਸੂਬੇ ਭਰ ਵਿੱਚ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ ਨੌਕਰੀਆਂ ਲਈ ਚੁਣੇ ਗਏ 89,224 ਨੌਜਵਾਨਾਂ ਵਿੱਚੋਂ 33341 ਨੌਜਵਾਨ ‘ਪ੍ਰਤੀ ਪਿੰਡ 10 ਨੌਜਵਾਨ’ ਪ੍ਰੋਗਰਾਮ ਅਧੀਨ ਚੁਣੇ ਗਏ ਹਨ ਅਤੇ 98 ਅਪੰਗ ਵਿਅਕਤੀਆਂ ਦੀ ਚੋਣ ਕੀਤੀ ਗਈ ਹੈ।
ਸਵੈ-ਰੁਜ਼ਗਾਰ ਲਈ ਚੁਣੇ ਗਏ 27641 ਨੌਜਵਾਨਾਂ ਵਿੱਚੋਂ 18973 ਲੜਕੇ, 8651 ਲੜਕੀਆਂ ਅਤੇ 17 ਵਿਅਕਤੀ ਦਿਵਿਆਂਗ ਹਨ। ਸਰਕਾਰ ਵੱਲੋਂ ਮੁਹੱਈਆ ਕਰਵਾਏ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਚੁਣੇ ਗਏ ਇਹ ਉਮੀਦਵਾਰ ਸੂਬੇ ਵਿੱਚ ਆਪਣੇ ਸਟਾਰਟਅੱਪਜ਼ ਅਤੇ ਉੱਦਮ ਸਥਾਪਤ ਕਰਨਗੇ। ਇਸੇ ਤਰ•ਾਂ ਇਸ ਰੁਜ਼ਾਗਰ ਮੇਲੇ ਅਧੀਨ 6727 ਨੌਜਵਾਨਾਂ ਦੀ ਹੁਨਰ ਸਿਖਲਾਈ ਪ੍ਰੋਗਰਾਮ ਲਈ ਚੋਣ ਕੀਤੀ ਗਈ ਹੈ।
26 ਸਤੰਬਰ ਤੱਕ ਰੁਜ਼ਗਾਰ ਲਈ ਚੁਣੇ ਗਏ ਨੌਜਵਾਨਾਂ ਵਿੱਚੋਂ ਅੰਮ੍ਰਿਤਸਰ ਜ਼ਿਲ•ੇ ਵਿੱਚ 3396, ਬਰਨਾਲਾ 2850, ਬਠਿੰਡਾ 3657, ਫਰੀਦਕੋਟ 3510, ਫਿਰੋਜ਼ਪੁਰ 4139, ਫਤਿਹਗੜ• ਸਾਹਿਬ 2205, ਫਾਜ਼ਿਲਕਾ 4056, ਗੁਰਦਾਸਪੁਰ 3231, ਹੁਸ਼ਿਆਰਪੁਰ 3606, ਜਲੰਧਰ 6831, ਕਪੂਰਥਲਾ 2625, ਲੁਧਿਆਣਾ 4931, ਮਾਨਸਾ 4706, ਮੋਗਾ 2848, ਸ੍ਰੀ ਮੁਕਤਸਰ ਸਾਹਿਬ 1179, ਪਠਾਨਕੋਟ 4096, ਪਟਿਆਲਾ 4905, ਰੂਪਨਗਰ 1713, ਮੁਹਾਲੀ 11289, ਸੰਗਰੂਰ 5804, ਐਸ.ਬੀ.ਐਸ ਨਗਰ 3571 ਅਤੇ ਤਰਨ ਤਾਰਨ ਵਿੱਚ 4076 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
ਸਵੈ-ਰੁਜ਼ਗਾਰ ਸ਼੍ਰੇਣੀ ਵਿੱਚ ਚੁਣੇ ਗਏ ਨੌਜਵਾਨਾਂ ਵਿੱਚੋਂ ਅੰਮ੍ਰਿਤਸਰ ਵਿੱਚ 556, ਬਰਨਾਲਾ 175, ਬਠਿੰਡਾ 56, ਫਰੀਦਕੋਟ 387, ਫਿਰੋਜ਼ਪੁਰ 3527, ਫਤਿਹਗੜ• ਸਾਹਿਬ 391, ਫਾਜ਼ਿਲਕਾ 1330, ਗੁਰਦਾਸਪੁਰ 437, ਹੁਸ਼ਿਆਰਪੁਰ 2948, ਜਲੰਧਰ 956, ਕਪੂਰਥਲਾ 3790, ਲੁਧਿਆਣਾ 914, ਮਾਨਸਾ 416, ਮੋਗਾ 443, ਸ੍ਰੀ ਮੁਕਤਸਰ ਸਾਹਿਬ 384, ਪਠਾਨਕੋਟ 1277, ਪਟਿਆਲਾ 2703, ਰੂਪਨਗਰ 1373, ਮੁਹਾਲੀ 2167, ਸੰਗਰੂਰ 748, ਐਸ.ਬੀ.ਐਸ ਨਗਰ 2200 ਅਤੇ ਤਰਨ ਤਾਰਨ ਵਿੱਚ463 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
ਹੁਨਰ ਸਿਖਲਾਈ ਲਈ ਚੁਣੇ ਗਏ ਨੌਜਵਾਨਾਂ ਵਿੱਚੋਂ ਅੰਮ੍ਰਿਤਸਰ ਵਿਚ 124 ਨੌਜਵਾਨ, ਬਠਿੰਡਾ ਵਿੱਚ 129, ਫ਼ਰੀਦਕੋਟ ਵਿੱਚ 26, ਫ਼ਿਰੋਜ਼ਪੁਰ ਵਿੱਚ 330, ਫਤਹਿਗੜ• ਸਾਹਿਬ ਵਿੱਚ 208 , ਫਾਜ਼ਿਲਕਾ ਵਿੱਚ 636, ਗੁਰਦਾਸਪੁਰ ਵਿੱਚ 440, ਹੁਸ਼ਿਆਰਪੁਰ ਵਿੱਚ 336, ਜਲੰਧਰ ਵਿੱਚ 711,ਕਪੂਰਥਲਾ ਵਿੱਚ 794, ਲੁਧਿਆਣਾ ਵਿੱਚ 412, ਮਾਨਸਾ ਵਿੱਚ 99, ਮੋਗਾ ਵਿੱਚ 437, ਸ੍ਰੀ ਮੁਕਤਸਰ ਸਾਹਿਬ ਵਿੱਚ 257, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 445, ਰੂਪਨਗਰ ਵਿੱਚ 297, ਮੁਹਾਲੀ ਵਿੱਚ 392, ਸੰਗਰੂਰ ਵਿੱਚ 477, ਐਸਬੀਐਸ ਨਗਰ ਵਿੱਚ 43 ਅਤੇ ਤਰਨਤਾਰਨ ਵਿੱਚ 46 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
5ਵਾਂ ਮੈਗਾ ਰੋਜ਼ਗਾਰ ਮੇਲਾ ਜਿਸ ਦਾ ਆਗਾਜ਼ 9 ਸਤੰਬਰ ਨੂੰ ਕੀਤਾ ਗਿਆ ਸੀ, ਦਾ ਉਦੇਸ਼ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ 2.10 ਲੱਖ ਨੌਕਰੀਆਂ ਮੁਹੱਈਆ ਕਰਵਾਉਣਾ ਅਤੇ ਸਵੈ-ਰੁਜ਼ਗਾਰ ਉੱਦਮ ਸਥਾਪਤ ਕਰਨ ਲਈ ਨੌਜਵਾਨਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਤੋਂ ਪਹਿਲਾਂ ਫਰਵਰੀ, 2019 ਤੱਕ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ‘ਤੇ ਲਾਏ ਰੋਜ਼ਗਾਰ ਮੇਲਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 55000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਸਨ। ਬੁਲਾਰੇ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਵਿਦਿਆਰਥੀਆਂ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦੇ ਪੈਕੇਜਾਂ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਨਾਲ ਹੀ ਦੱÎਸਿਆ ਕਿ ਵਿਭਾਗ ਨੂੰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਯੋਗਤਾ ਦੇ ਆਧਾਰ ‘ਤੇ ਰੋਜ਼ਗਾਰ (ਸਵੈ ਜਾਂ ਉਜਰਤ)ਦੇਣ ਲਈ ”ਘਰ ਘਰ ਰੋਜ਼ਗਾਰ ਮਿਸ਼ਨ” ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਗਰਮਾ ਤਹਿਤ ਗੈਰ-ਹੁਨਰਮੰਦਾਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਉਣਾ ਵੀ ਸ਼ਾਮਲ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਠੋਸ ਯਤਨਾਂ ਸਦਕਾ ਪ੍ਰਤੀ ਦਿਨ 1000 ਨੌਕਰੀਆਂ ਦੀ ਦਰ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
————–
ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
• ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ•, 29 ਸਤੰਬਰ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 80 ਵਰਿ•ਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ।
ਸ੍ਰੀ ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।
ਗੋਬਿੰਦ ਠੁਕਰਾਲ ਨੂੰ ਉੱਤਰੀ ਭਾਰਤ ਦੇ ਉੱਘੇ ਪੱਤਰਕਾਰਾਂ ਵਿੱਚੋਂ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੇ ਅੰਗਰੇਜ਼ੀ ਅਤੇ ਖੇਤਰੀ ਮੀਡੀਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ, ਖਾਸ ਕਰਕੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ, ਜਦੋਂ ਉਨ•ਾਂ ਨੇ ਨਿਡਰਤਾ ਨਾਲ ਪੱਤਰਕਾਰੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ• ਪ੍ਰੈਸ ਕਲੱਬ ਦੇ ਬਾਨੀ ਮੈਂਬਰ ਅਤੇ ਸਾਬਕਾ ਪ੍ਰਧਾਨ ਵਜੋਂ ਉਨ•ਾਂ ਨੇ ਖੇਤਰ ਦੇ ਪੱਤਰਕਾਰਾਂ ਨੂੰ ਆਪਸ ਵਿੱਚ ਜੁੜਨ ਦਾ ਮੰਚ ਪ੍ਰਦਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਠੁਕਰਾਲ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਗੋਬਿੰਦ ਠੁਕਰਾਲ ਦੀ ਮੌਤ ‘ਤੇ ਅਫਸੋਸ ਜ਼ਾਹਰ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।