ਬ੍ਰਹਮ ਮਹਿੰਦਰਾ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ.

ਚੰਡੀਗੜ੍ਰ, 29 ਸਤੰਬਰ :

ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸਵੇਰ ਦੇਹਾਂਤ ਹੋ ਗਿਆ। ਉਹ 80 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

ਸ੍ਰੀ ਠੁਕਰਾਲ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਹੈ ਕਿ ਜਦੋਂ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਸ੍ਰੀ ਠੁਕਰਾਲ ਨੇ ਨਿਧੜਕ ਹੋ ਕੇ ਪੱਤਰਕਾਰੀ ਕੀਤੀ, ਉਸ ਸਮੇਂ ਉਹ ਸ੍ਰੀ ਠੁਕਰਾਲ ਦੇ ਕਾਫ਼ੀ ਨਜ਼ਦੀਕ ਰਹੇ। ਉਨ੍ਹਾਂ ਨੇ ਅੰਗਰੇਜ਼ੀ ਮੀਡੀਆ ਲਈ ਨਿਡਰਤਾ ਨਾਲ ਪੱਤਰਕਾਰੀ ਕੀਤੀ। ਉਨ੍ਹਾਂ ਚੰਡੀਗੜ੍ਹ ਪ੍ਰੈਸ ਕਲੱਬ ਦੀ ਸਥਾਪਨਾ ਲਈ ਅਹਿਮ ਭੂਮਿਕਾ ਨਿਭਾਈ ਅਤੇ ਬਾਅਦ ਵਿੱਚ ਉਹ ਕਲੱਬ ਦੇ ਪ੍ਰਧਾਨ ਵੀ ਬਣੇ। ਉਹ ਕਲੱਬ ਦੇ ਬਾਨੀ ਮੈਂਬਰ ਸਨ।