ਮਹਿਲਾਵਾਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾਵੇ : ਗੁਲਾਟੀ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਿਖ ਕੇ ਕੀਤੀ ਗਈ ਬੇਨਤੀ
ਚੰਡੀਗੜ, 3 ਦਸੰਬਰ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪੰਜਾਬ ਰਾਜ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਹੋਰ ਜਿਆਦਾ ਪੁਖਤਾ ਕਰਨ ਲਈ ਪੁਲਿਸ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਵਲੋਂ ਇਹ ਪੱਤਰ ਹੈਦਰਾਬਾਦ ਵਿੱਚ ਇੱਕ ਮਹਿਲਾ ਵੈਟਨਰੀ ਡਾਕਟਰ ਨਾਲ ਵਾਪਰੀ ਘਟਨਾ ਤੋਂ ਬਾਅਦ ਔਰਤਾਂ ਵਿੱਚ ਪਾਈ ਜਾ ਰਹੀ ਬੈਚੇਨੀ ਨੂੰ ਦੇਖਦੇ ਹੋਏ ਲਿਖਿਆ ਗਿਆ ਹੈ।
ਆਪਣੇ ਪੱਤਰ ਵਿੱਚ ਉਹਨਾਂ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹਨਾਂ ਨੂੰ ਸੁਰੱਖਿਆ ਦਾ ਅਹਿਸਾਸ ਹੋਵੇ ਅਤੇ ਕਿਤੇ ਵੀ ਆਉਣ-ਜਾਣ ਵਿੱਚ ਡਰ ਨਾ ਲੱਗੇ।