ਦੇਹਰਾਦੂਨ, 2 ਜੂਨ: ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕਰਨ ਦੇ ਮਨਸ਼ੇ ਨਾਲ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕੀਤਾ।

ਦੇਹਰਾਦੂਨ, 2 ਜੂਨ:

ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕਰਨ ਦੇ ਮਨਸ਼ੇ ਨਾਲ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕੀਤਾ।

ਟਰਾਂਸਪੋਰਟ ਵਿਭਾਗ ਦੀ ਟੀਮ ਸਮੇਤ ਆਈ.ਡੀ.ਟੀ.ਆਰ. ਪਹੁੰਚੇ ਸ. ਭੁੱਲਰ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸੜਕੀ ਹਾਦਸੇ ਘਟਾਉਣ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ ਹੋਰ ਦੁਰਸਤ ਕਰਨ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਪੁਖ਼ਤਾ ਤਰੀਕੇ ਨਾਲ ਤੇਜ਼ ਕਰਨ ਲਈ ਸੂਬੇ ਵਿੱਚ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਪਡੇਟ ਕਰਨ ਦੀ ਜ਼ਰੂਰਤ ਹੈ।

ਸੈਂਟਰ ਦਾ ਦੌਰਾ ਕਰਨ ਉਪਰੰਤ ਸਥਾਨਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਮਾਈਕ੍ਰੋਸਾਫ਼ਟ ਰਿਸਰਚ ਇੰਡੀਆ ਅਤੇ ਮਾਰੂਤੀ ਸੁਜ਼ੂਕੀ ਦੇ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਵੱਲੋਂ ਸਾਂਝੇ ਤੌਰ @ਤੇ ਸਮਾਰਟਫ਼ੋਨ ਆਧਾਰਤ ਤਕਨਾਲੌਜੀ ÷ਐਚ.ਏ.ਐਮ.ਐਸ. (ਹਾਰਨੈਸਿੰਗ ਆਟੋਮੋਬਾਈਲ ਫ਼ਾਰ ਸੇਫ਼ਟੀ)÷ ਤਿਆਰ ਕੀਤੀ ਗਈ ਹੈ ਜਿਸ ਨੂੰ ਦੇਹਰਾਦੂਨ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਵਰਤਿਆ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਮਨੁੱਖੀ ਛੋਹ ਰਹਿਤ ਅਤੇ ਸੈਂਸਰ-ਆਧਾਰਤ ਇਹ ਅਤਿ-ਆਧੁਨਿਕ ਤਕਨਾਲੌਜੀ ਟੈਸਟ ਦੇਣ ਵਾਲੇ ਵਿਅਕਤੀ ਦੀ ਪਛਾਣ ਸਮੇਂ ਹੋਣ ਵਾਲੀ ਧੋਖਾਧੜੀ ਨੂੰ ਰੋਕੇਗੀ, ਟੈਸਟ ਦੇਣ ਵਾਲੇ ਵਿਅਕਤੀ ਵੱਲੋਂ ਸੀਟ ਬੈਲਟ ਨਾ ਵਰਤਣ ਅਤੇ ਟ੍ਰੈਫ਼ਿਕ ਸਿਗਨਲ ਦੀ ਉਲੰਘਣਾ ਬਾਰੇ ਰਿਪੋਰਟ ਦੇਵੇਗੀ। ਇਸ ਐਪਲੀਕੇਸ਼ਨ ਵਿੱਚ ਚੌਕ ਨੇੜੇ ਗੱਡੀ ਚਲਾਉਣਾ, ਸਮਾਨਾਂਤਰ ਪਾਰਕਿੰਗ ਅਤੇ ਗੱਡੀ ਬੈਕ ਕਰਨ ਦੌਰਾਨ ਡਰਾਈਵਿੰਗ ਦੇ ਸਥਾਪਤ ਮਾਪਦੰਡਾਂ ਬਾਰੇ ਸਹੀ ਸੇਧ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਐਪਲੀਕੇਸ਼ਨ ਵਿੱਚ ਟੈਸਟ ਦੇ ਅੰਕ ਅਤੇ ਨਤੀਜੇ ਖ਼ੁਦ-ਬ-ਖ਼ੁਦ ਤਿਆਰ ਹੋ ਜਾਣਗੇ ਅਤੇ ਆਪਣੇ ਟੈਸਟ ਦੀ ਜਾਂਚ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਵੀਡੀਉ ਵੀ ਤਿਆਰ ਹੋ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਆਪਣੇ ਨਾਲ ਦੌਰੇ ‘ਤੇ ਗਏ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ ਛੇਤੀ ਤੋਂ ਛੇਤੀ ਉਕਤ ਤਕਨਾਲੌਜੀ ਹਾਸਲ ਕਰਨ ਸਬੰਧੀ ਕਾਰਵਾਈ ਅਰੰਭਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਮਨੁੱਖੀ ਮੁਲਾਂਕਣ ਰਹਿਤ ਹੋਣ ਕਰਕੇ ਇਸ ਤਕਨਾਲੌਜੀ ਨਾਲ ਕੰਮ ਵਿੱਚ ਤੇਜ਼ੀ ਆਵੇਗੀ ਕਿਉ ਜੋ ਮਹਿਜ਼ 10 ਮਿੰਟ ਵਿੱਚ ਟੈਸਟ ਮੁਕੰਮਲ ਹੋਵੇਗਾ ਅਤੇ ਰਿਪੋਰਟ ਤਿਆਰ ਹੋ ਜਾਵੇਗੀ। ਇਸ ਦੇ ਨਾਲ ਹੀ ਪਹਿਲਾਂ ਨਾਲੋਂ ਵੀ ਬਾਰੀਕੀ ਨਾਲ ਟੈਸਟ ਦੇ ਨਤੀਜੇ ਤਿਆਰ ਹੋਣਗੇ ਤਾਂ ਜੋ ਸਿਰਫ਼ ਅਸਲ ਉਮੀਦਵਾਰਾਂ ਨੂੰ ਹੀ ਲਾਇਸੈਂਸ ਜਾਰੀ ਕੀਤਾ ਜਾ ਸਕੇ।
————-

ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ, 2 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਖਾਮੀਆਂ ਅਤੇ ਗਬਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨਾਂ ਦੀ ਸਰਕਾਰ ਦਿ੍ਰੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

Share