ਹੰਕਾਰੀ, ਜਾਲਮ ਅਤੇ ਭਿ੍ਰਸ਼ਟ ਭਾਜਪਾ ਨੇਤਾਵਾਂ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਲੋਕ: ਮੁੱਖ ਮੰਤਰੀ.
ਨਵਸਾਰੀ (ਗੁਜਰਾਤ), 29 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜਾਲਮ ਅਤੇ ਭਿ੍ਰਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ ਵਿੱਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਉਸ ਨੂੰ ਬਾਹਰ ਦਾ ਦਰਵਾਜਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਇਨਾਂ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਕੱਢਣ ਲਈ ਗੁਜਰਾਤ, ਪੰਜਾਬ ਅਤੇ ਦਿੱਲੀ ਦੀ ਕਹਾਣੀ ਦੁਹਰਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਇਹ ਲੁੱਟ ਸ਼ੁਰੂ ਕੀਤੀ ਸੀ, ਉਥੇ ਭਾਜਪਾ ਆਗੂਆਂ ਨੇ ਇਸ ਨੂੰ ਸਿਖਰ ‘ਤੇ ਪਹੁੰਚਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ‘ਚ ਬਦਲਾਅ ਦੀ ਹਵਾ ਵਗ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ‘ਆਪ‘ ਸੂਬੇ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਦੇਵੇਗੀ।
ਲੋਕਾਂ ਨੂੰ ‘ਆਪ’ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਖਤ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਦਾ ਰਸਤਾ ਨਹੀਂ ਦਿਖਾਇਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜਾਕ ਉਡਾਉਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਲਈ ਹੈ। ਉਨਾਂ ਕਿਹਾ ਕਿ ਇਨਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨਾਂ ਕਿਹਾ ਕਿ ਲੋਕ ਇਸ ਜਾਲਮ ਅਤੇ ਭਿ੍ਰਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕੋਲ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ। ਉਨਾਂ ਨੇ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਨੇਤਾਵਾਂ ਨੇ ਆਪਣੇ ਭਿ੍ਰਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨਾਂ ਭਿ੍ਰਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
———-
ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼
ਸਿਹਤ ਮੰਤਰੀ ਨੇ ਸਾਰੇ ਭਾਈਵਾਲਾਂ ਨੂੰ ਵੈਕਟਰ ਬੋਰਨ ਬਿਮਾਰੀ ਵਿਰੁੱਧ ਮਿਲ ਕੇ ਕਦਮ ਚੁੱਕਣ ਲਈ ਕਿਹਾ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਂਗੂ ਦੇ ਵੱਧ ਰਹੇ ਮਾਮਲਿਆਂ ਖਿਲਾਫ ਚੁੱਕ ਰਹੀ ਹੈ ਠੋਸ ਕਦਮ
ਚੰਡੀਗੜ, 29 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।
ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਠੋਸ ਕਦਮ ਚੁੱਕੇ ਹਨ।
ਉਨਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ ‘ਤੇ ਕਾਬੂ ਪਾਉਣ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ। ਉਨਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਤਰੱਕੀ ਦੇ ਬਾਵਜੂਦ ਡੇਂਗੂ ਬੁਖਾਰ ਇੱਕ ਵਿਸ਼ਵਵਿਆਪੀ ਅਤੇ ਖੇਤਰੀ ਸਮੱਸਿਆ ਬਣ ਗਈ ਹੈ ਜੋ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਅੱਗੇ ਕਿਹਾ ਕਿ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ।
ਉਨਾਂ ਨੇ ਸਬੰਧਤ ਧਿਰਾਂ ਨੂੰ ਡੇਂਗੂ ਵਿਰੁੱਧ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਅਤੇ ਮੀਡੀਆ ਵੱਲੋਂ ਡੇਂਗੂ ਬਾਰੇ ਲਗਾਤਾਰ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜੋਰ ਦਿੱਤਾ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ ਕਿਉਂਕਿ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣ ਕਰਕੇ ਉਹ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਸ. ਜੌੜਾਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ ‘ਤੇ ਕਾਬੂ ਪਾਉਣ ਸਬੰਧੀ ਮੁਹਿੰਮ ਦੀ ਸਫਲਤਾ ਲਈ ਜੰਗੀ ਪੱਧਰ ‘ਤੇ ਕਦਮ ਉਠਾਏ ਜਾ ਰਹੇ ਹਨ।
——
ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ
ਕਿਸਾਨਾਂ ਨੂੰ ਉਨਾਂ ਦੇ ਬੈਂਕ ਖਾਤਿਆਂ ਵਿੱਚ ਐਮ.ਐਸ.ਪੀ. ‘ਤੇ 15000 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਗਿਆ ਭੁਗਤਾਨ
ਚੰਡੀਗੜ, 29 ਅਕਤੂਬਰ:
ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸਿਖਰਾਂ ‘ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ ਚਾਰ ਹਫਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਉਨਾਂ ਨੇ ਪਿਛਲੇ ਚਾਰ ਹਫਤਿਆਂ ਦੌਰਾਨ ਲਗਭਗ ਹਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨਾਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।
ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਭਗ ਸਾਰੇ ਝੋਨੇ ਦੀ ਖਰੀਦ ਵੀ ਕਰ ਲਈ ਜਾਂਦੀ ਹੈ। ਉਨਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖਰੀਦ ਕੀਤੀ ਜਾ ਰਹੀ ਹੈ।
ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਖਰੀਦ ਗਤੀਵਿਧੀਆਂ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਦੇ ਸਾਰੇ ਮੈਨੇਜਿੰਗ ਡਾਇਰੈਕਟਰ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੀ ਮੰਡੀਆਂ ਦਾ ਦੌਰਾ ਕਰ ਰਹੇ ਹਨ।
——
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ
ਮੁਹਾਲੀ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਵਿੱਚ ਪੰਜਾਬ ਭਰ ਤੋਂ ਆਏ ਉੱਦਮੀ ਕਿਸਾਨਾਂ ਨੂੰ ਸਰਕਾਰ ਵੱਲੋਂ ਸਨਮਾਨ ਪੱਤਰ ਕੀਤੇ ਗਏ ਤਕਸੀਮ
ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬੇ ਨਾਨਕ ਦੇ ਫਲਸਫੇ ਨੂੰ ਅਧਾਰ ਬਣਾ ਕੇ ਖੇਤੀ ਕਰਨ ਦਾ ਹੋਕਾ
ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਪਿੰਡ-ਪਿੰਡ, ਘਰ-ਘਰ ਪਹੁੰਚਾਉਣ ਦਾ ਸੱਦਾ
ਚੰਡੀਗੜ/ਐਸ ਏ ਐਸ ਨਗਰ 29 ਅਕਤੂਬਰ
ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਲਗਭੱਗ 150 ਕਿਸਾਨ ਜਿਨਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ ਕੀਤਾ ਗਿਆ।
ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਜਿਸ ਨੂੰ ਰੋਕਣ ਲਈ ਲੋਕ ਅੱਗੇ ਆ ਜਾਣ ਉਦੋਂ ਉਸ ਦਾ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ। ਉਨਾਂ ਕਿਹਾ ਸਮਾਗਮ ਵਿੱਚ ਆਏ ਕਿਸਾਨ ਵੀਰਾਂ ਨੇ ਇਹ ਸਾਬਿਤ ਕਰਤਾ ਕਿ ਬਾਬੇ ਨਾਨਕ ਦੀ ਸਿੱਖਿਆ ਤੇ ਚਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ। ਉਨਾਂ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਉਨਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸਸ਼ਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਕਬੂਲ ਕਰਦੇ ਹੋਏ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬੀ ਅਜਿਹੀ ਕੌਮ ਹੈ ਜਿਸ ਨੂੰ ਅਸੀਂ ਪਿਆਰ ਨਾਲ ਤਾਂ ਸਮਝਾ ਸਕਦੇ ਹਾਂ ਪਰ ਧੱਕਾ ਇਨਾਂ ਨਾਲ ਕੀਤਾ ਨਹੀਂ ਜਾ ਸਕਦਾ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਭਰਾਵਾਂ ਦੇ ਅਪਣੇ ਪਰਿਵਾਰਾਂ ਪਿੰਡਾਂ ਨੂੰ ਪਹੁੰਚਦਾ ਹੈ। ਉਨਾਂ ਦੱਸਿਆ ਕਿ ਪ੍ਰਦੂਸ਼ਣ ਕਾਰਣ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। ਉਨਾਂ ਇਸ ਗੱਲ ਦੀ ਖੁਸ਼ੀ ਵੀ ਪ੍ਰਗਟਾਈ ਕਿ ਨੌਜਵਾਨ ਪੀਡੀ ਸੁਚੇਤ ਹੋ ਰਹੀ ਹੈ ਅਤੇ ਹਰਿਆਵਲ ਮੁਹਿੰਮ ਦੇ ਤਹਿਤ ਉਨਾਂ ਵੱਲੋਂ ਹੁਣ ਪੌਦੇ ਲਾਉਣ ਦੀ ਮੁਹਿੰਮ ਵਿਚ ਵੱਧ ਚਡ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਦਰੱਖਤ ਵੱਡੀ ਮਾਤਰਾ ਵਿਚ ਲਾਏ ਜਾ ਰਹੇ ਹਨ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਸਦਕਾ ਪੰਜਾਬੀਅਤ ਜਗਾ ਜਗਾ ਤੇ ਮਿੰਨੀ ਜੰਗਲ ਲਗਾਏ ਜਾ ਰਹੇ ਹਨ।
ਇਸ ਸਮਾਰੋਹ ਵਿੱਚ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਵੱਲੋਂ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ, ਇਸ ਨੂੰ ਕਿਵੇਂ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮਾਰੋਹ ਵਿੱਚ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਨੂੰ ਦੱਸਦਾ ਹੋਇਆ ਕਲਾਕਾਰਾਂ ਵੱਲੋਂ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਣਉਣ ਵਾਲੇ ਕਿਸਾਲਾ ਵੱਲੋਂ ਆਪਣੇ ਤਜੁਰਬੇ ਅਤੇ ਇਸ ਤੋਂ ਹੋਣ ਵਾਲੇ ਫਾਇਦੇ ਸਮਾਰੋਹ ਵਿੱਚ ਸ਼ਾਮਿਲ ਪੱਤਵੰਤੇ ਸਜਣਾ ਨਾਲ ਸਾਂਝੇ ਕੀਤੇ ਗਏ।
ਸਮਾਗਮ ਵਿੱਚ ਉਨਾਂ ਉੱਦਮੀ ਕਿਸਾਨਾਂ ਜਿਨਾਂ ਨੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਵੱਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਇਨਾਂ ਵਿੱਚ ਗੁਰਪ੍ਰੀਤ ਸਿੰਘ ਚੰਦਬਾਜਾ, ਸੁਰਜੀਤ ਸਿੰਘ ਸਾਧੂਗੜ, ਰਣਜੀਤ ਸਿੰਘ ਬਸੀ ਪਠਾਣਾਂ ਘੁਮੰਡਗਡ, ਕਾਬਲ ਸਿੰਘ ਚੁਗਾਵਾਂ ਨੇ ਕਿਸਾਨ ਭਰਾਵਾਂ ਨੂੰ ਦੱਸਿਆ ਕਿ ਉਨਾਂ ਵੱਲੋਂ ਕਿਸ ਤਰਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਗਿਆ ਅਤੇ ਉਨਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਇਆ ਹੈ।
ਇਸ ਸਮਾਰੋਹ ਵਿੱਚ ਸ੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਸਕੱਤਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ, ਪ੍ਰੋਫ. (ਡਾ.) ਅਦਰਸ਼ ਪਾਲ ਵਿਗ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਾ. ਸੁਖਪਾਲ ਸਿੰਘ, ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ, ਸ੍ਰੀ ਕਰਨੇਸ ਗਰਗ, ਉਮੇਂਦਰ ਦੱਤ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ, ਵਧੀਕ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਅਵਨੀਤ ਕੌਰ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ੍ਰੀ ਲਵਨੀਤ ਕੁਮਾਰ ਦੂਬੇ, ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ੍ਰੀ ਗੁਰਸ਼ਰਨ ਦਾਸ ਗਰਗ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
————-
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਇਕ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ : ਹਰਜੋਤ ਸਿੰਘ ਬੈਂਸ
ਚੰਡੀਗੜ, 29 ਅਕਤੂਬਰ:
ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।
ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨਾਂ ਦੇਖਿਆ ਸਾਡੇ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ, ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।
ਉਨਾਂ ਦੱਸਿਆ ਕਿ ਇਸ ਕਾਰਜ ਲਈ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਨਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪਿ੍ਰੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।
ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ।