ਬਨਵਾਰੀ ਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ.

ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦੀਵਾਲੀ ਦੇ ਸ਼ੁਭ ਮੌਕੇ ਪੰਜਾਬ ਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਵੱਖ-ਵੱਖ ਧਰਮਾਂ ਅਤੇ ਸੰਪਰਦਾਵਾਂ ਦੇ ਲੋਕਾਂ ਵੱਲੋਂ ਮਨਾਇਆ ਜਾਣ ਵਾਲਾ ਇਹ ਤਿਉਹਾਰ ਸਮੁੱਚੇ ਦੇਸ਼ ਵਾਸੀਆਂ ਵਿੱਚ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਉਨ੍ਹਾਂ ਕਿਹਾ, “ਆਓ ਇਸ ਮੌਕੇ ਗਰੀਬਾਂ, ਬੇਸਹਾਰਾ ਅਤੇ ਲੋੜਵੰਦਾਂ ਲਈ ਆਸ ਤੇ ਖੁਸ਼ਹਾਲੀ ਦੀ ਕਿਰਨ ਬਣਨ ਦਾ ਸੰਕਲਪ ਲਈਏ।” ਉਨ੍ਹਾਂ ਅੱਗੇ ਕਿਹਾ ਕਿ ਦੀਵਾਲੀ ਸਫ਼ਾਈ ਤੇ ਸਵੱਛਤਾ ਦਾ ਤਿਉਹਾਰ ਵੀ ਹੈ, ਇਸ ਲਈ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਣ ਅਨੁਕੂਲ ਦੀਵਾਲੀ ਮਨਾ ਕੇ ਕੁਦਰਤ ਤੇ ਧਰਤੀ ਮਾਂ ਦਾ ਸਤਿਕਾਰ ਕਰੀਏ।

ਉਨ੍ਹਾਂ ਉਮੀਦ ਜਤਾਈ ਕਿ ਖੁਸ਼ੀਆਂ ਅਤੇ ਰੋਸ਼ਨੀ ਦਾ ਇਹ ਪਾਵਨ ਤਿਉਹਾਰ ਸੂਬੇ ਦੇ ਹਰ ਘਰ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Share