ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ.

ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦੀਵਾਲੀ ਅਤੇ ‘ਬੰਦੀ ਛੋੜ ਦਿਵਸ’ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ‘ਚੋਂ 52 ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਦਾ ਤਿਉਹਾਰ ਵੀ ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ।

ਇੱਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ, ਸੰਘਰਸ਼ ਉੱਤੇ ਸ਼ਾਂਤੀ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇੱਕ ਸੱਚਾ ਅਤੇ ਧਰਮੀ ਜੀਵਨ ਜਿਊਣ ਅਤੇ ਆਪਣੇ ਵਿਚਾਰਾਂ ਅਤੇ ਕੰਮਾਂ ਵਿੱਚ ਵੀ ਇਹਨਾਂ ਗੁਣਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਘੱਟ ਤੋਂ ਘੱਟ ਪਟਾਕੇ ਚਲਾ ਕੇ ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ।

ਰਾਜਪਾਲ ਨੇ ਕਾਮਨਾ ਕਰਦਿਆਂ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰੀਆਂ ਲਈ ਅਪਾਰ ਖੁਸ਼ੀ ਦੇ ਨਾਲ-ਨਾਲ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Share